ਅੰਮ੍ਰਿਤਸਰ 'ਚ 2 ਅਣਪਛਾਤੇ ਨੌਜਵਾਨਾਂ ਨੇ ਪਿਸਤੌਲ ਦੀ ਨੋਕ 'ਤੇ ਦੁਕਾਨਦਾਰ ਕੋਲੋਂ ਲੁੱਟੇ 30 ਹਜ਼ਾਰ ਰੁਪਏ

By  Shanker Badra September 14th 2021 12:50 PM -- Updated: September 14th 2021 01:20 PM

ਅੰਮ੍ਰਿਤਸਰ : ਅੰਮ੍ਰਿਤਸਰ ਦੇ ਰਾਣੀ ਕਾ ਬਾਗ ਵਿਖੇ 2 ਅਣਪਛਾਤੇ ਨੌਜਵਾਨਾਂ ਨੇ ਪਿਸਤੌਲ ਦੀ ਨੋਕ 'ਤੇ ਇੱਕ ਕਿਰਾਏ ਦੀ ਦੁਕਾਨ 'ਤੇ ਲੁੱਟਖੋਹ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ। ਲੁਟੇਰੇ ਦੁਕਾਨਦਾਰ ਤੋਂ 30,000 ਰੁਪਏ ਲੁੱਟ ਕੇ ਫ਼ਰਾਰ ਹੋ ਗਏ ਹਨ।

ਅੰਮ੍ਰਿਤਸਰ 'ਚ 2 ਅਣਪਛਾਤੇ ਨੌਜਵਾਨਾਂ ਨੇ ਪਿਸਤੌਲ ਦੀ ਨੋਕ 'ਤੇ ਦੁਕਾਨਦਾਰ ਕੋਲੋਂ ਲੁੱਟੇ 30 ਹਜ਼ਾਰ ਰੁਪਏ

ਮਿਲੀ ਜਾਣਕਾਰੀ ਅਨੁਸਾਰ 2 ਲੁਟੇਰੇ ਪਿਸਤੌਲ ਦੀ ਨੋਕ 'ਤੇ ਦੁਕਾਨਦਾਰ ਪਾਸੋਂ 30,000 ਰੁਪਏ ਦੀ ਨਕਦੀ ਅਤੇ ਮੋਬਾਈਲ ਫ਼ੋਨ ਲੁੱਟ ਕੇ ਲੈ ਗਏ ਹਨ। ਇਹ ਘਟਨਾ ਇੱਥੇ ਰਾਣੀ ਕਾ ਬਾਗ ਸਿਵਲ ਲਾਈਨ ਦੇ ਅਧੀਨ ਪੈਂਦੇ ਖੇਤਰ ਵਿਚ ਵਾਪਰੀ ਹੈ।

ਅੰਮ੍ਰਿਤਸਰ 'ਚ 2 ਅਣਪਛਾਤੇ ਨੌਜਵਾਨਾਂ ਨੇ ਪਿਸਤੌਲ ਦੀ ਨੋਕ 'ਤੇ ਦੁਕਾਨਦਾਰ ਕੋਲੋਂ ਲੁੱਟੇ 30 ਹਜ਼ਾਰ ਰੁਪਏ

ਸੁਸ਼ੀਲ ਕੁਮਾਰ ਮੁਤਾਬਕ ਜਿਉਂ ਹੀ ਉਸਨੇ ਦੁਕਾਨ ਖੋਲ੍ਹੀ ਤਾਂ ਦੋ ਨੌਜਵਾਨਾਂ ਨੇ ਉਸ 'ਤੇ ਤਾਣ ਲਈ ਅਤੇ ਪੈਸੇ ਲੈ ਕੇ ਭੱਜ ਗਏ। ਦੂਜੇ ਪਾਸੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਨੂੰ ਫੜਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

-PTCNews

Related Post