ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਲਸ਼ਕਰ ਦੇ 2 ਅੱਤਵਾਦੀ ਕੀਤੇ ਢੇਰ

By  Shanker Badra February 22nd 2020 11:05 AM

ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਲਸ਼ਕਰ ਦੇ 2 ਅੱਤਵਾਦੀ ਕੀਤੇ ਢੇਰ:ਸ੍ਰੀਨਗਰ :ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨੂੰ ਅੱਤਵਾਦ ਖਿਲਾਫ ਕਾਰਵਾਈ ਵਿਚ ਵੱਡੀ ਸਫਲਤਾ ਹਾਸਲ ਹੋਈ ਹੈ।ਅਨੰਤਨਾਗ ਜ਼ਿਲ੍ਹੇ ਦੇ ਬਿਜਬੇਹਰਾ ਇਲਾਕੇ 'ਚ ਹੋਈ ਮੁਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਇਸ ਦੌਰਾਨ ਸੁਰੱਖਿਆ ਬਲਾਂ ਨੇਮਾਰੇ ਗਏ ਅੱਤਵਾਦੀਆਂ ਕੋਲੋਂ ਮੌਕੇ ਤੋਂ ਵੱਡੀ ਗਿਣਤੀ ਵਿਚ ਹਥਿਆਰ ਤੇ ਗੋਲਾ-ਬਾਰੂਦ ਵੀ ਬਰਾਮਦ ਕੀਤਾ ਹੈ। [caption id="attachment_390543" align="aligncenter" width="300"]Two wo Lashkar-e-Taiba Terrorists Killed In Encounter In Sangam In Anantnag district of Jammu and Kashmir ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਲਸ਼ਕਰ ਦੇ 2 ਅੱਤਵਾਦੀ ਕੀਤੇ ਢੇਰ[/caption] ਮਿਲੀ ਜਾਣਕਾਰੀ ਅਨੁਸਾਰ ਸੁਰੱਖਿਆ ਬਲਾਂ ਨੇ ਖੁਫੀਆ ਜਾਣਕਾਰੀ ਦੇ ਅਧਾਰ 'ਤੇ ਇਹ ਕਾਰਵਾਈ ਕੀਤੀ। ਕਸ਼ਮੀਰ ਪੁਲਿਸ ਨੂੰ ਅਨੰਤਨਾਗ ਜ਼ਿਲ੍ਹੇ ਦੇ ਸੰਗਮ ਦੇ ਬਿਜਬੇਹਰਾ ਇਲਾਕੇ ਵਿੱਚ ਲਸ਼ਕਰ-ਏ-ਤੋਇਬਾ ਕਮਾਂਡਰ ਫੁਰਕਾਨ ਦੇ ਛੁਪੇ ਹੋਣ ਦੀ ਖ਼ਬਰ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ, ਸੀਆਰਪੀਐਫ ਅਤੇ ਆਰਮੀ ਨੇ ਸਾਂਝੇ ਆਪ੍ਰੇਸ਼ਨ ਦੀ ਰਣਨੀਤੀ ਬਣਾ ਕੇਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। [caption id="attachment_390545" align="aligncenter" width="300"]Two wo Lashkar-e-Taiba Terrorists Killed In Encounter In Sangam In Anantnag district of Jammu and Kashmir ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਲਸ਼ਕਰ ਦੇ 2 ਅੱਤਵਾਦੀ ਕੀਤੇ ਢੇਰ[/caption] ਸੁਰੱਖਿਆ ਬਲਾਂ ਨੇ ਸ਼ੁੱਕਰਵਾਰ-ਸ਼ਨੀਵਾਰ ਦੀ ਵਿਚਕਾਰਲੀ ਰਾਤ ਤੱਕ ਚੱਲੀ ਇਸ ਕਾਰਵਾਈ ਵਿਚ ਲਸ਼ਕਰ-ਏ-ਤੋਇਬਾ ਕਮਾਂਡਰ ਫੁਰਕਾਨ ਨੂੰ ਮਾਰ ਦਿੱਤਾ ਹੈ। ਫੁਰਕਾਨ ਦੇ ਨਾਲ ਲਸ਼ਕਰ ਦਾ ਇਕ ਹੋਰ ਅੱਤਵਾਦੀ ਮਾਰਿਆ ਗਿਆ। ਇਸ ਮੌਕੇ ਤੋਂ ਵੱਡੀ ਗਿਣਤੀ ਵਿਚ ਹਥਿਆਰ ਬਰਾਮਦ ਕੀਤੇ ਗਏ ਹਨ। ਕਸ਼ਮੀਰ ਦੇ ਆਈਜੀਪੀ ਨੇ ਕਿਹਾ ਕਿ ਇਹ ਕਾਰਵਾਈ ਖੁਫੀਆ ਜਾਣਕਾਰੀ ਦੇ ਅਧਾਰ 'ਤੇ ਕੀਤੀ ਗਈ ਸੀ। [caption id="attachment_390544" align="aligncenter" width="300"]Two wo Lashkar-e-Taiba Terrorists Killed In Encounter In Sangam In Anantnag district of Jammu and Kashmir ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਲਸ਼ਕਰ ਦੇ 2 ਅੱਤਵਾਦੀ ਕੀਤੇ ਢੇਰ[/caption] ਦੱਸ ਦਈਏ ਕਿ ਬੀਤੇ ਮੰਗਲਵਾਰ ਨੂੰ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। ਜੰਮੂ-ਕਸ਼ਮੀਰ ਦੇ ਪੁਲਵਾਮਾ ਦੇ ਤ੍ਰਲ ਇਲਾਕੇ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਹੋਈ, ਜਿਸ ਵਿਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰਢੇਰ ਕਰ ਦਿੱਤਾ ਸੀ। ਜੰਮੂ-ਕਸ਼ਮੀਰ ਪੁਲਿਸ, ਸੀਆਰਪੀਐਫ ਅਤੇ ਆਰਮੀ ਦੀ ਸਾਂਝੀ ਟੀਮ ਨੇ ਤ੍ਰਲ ਵਿਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਸੁਰੱਖਿਆ ਬਲਾਂ ਨੇ ਫਿਰ ਇਲਾਕੇ ਨੂੰ ਘੇਰ ਲਿਆ, ਜਿਸ ਤੋਂ ਬਾਅਦ ਮੁਕਾਬਲਾ ਹੋਇਆ ਸੀ। -PTCNews

Related Post