UAE ਦੇ ਵਿਦੇਸ਼ ਮੰਤਰੀ ਸ਼ੇਖ ਅਬਦੁੱਲਾ 3 ਦਿਨਾਂ ਦੀ ਯਾਤਰਾ 'ਤੇ ਆਉਣਗੇ ਭਾਰਤ

By  Jashan A July 7th 2019 06:01 PM

UAE ਦੇ ਵਿਦੇਸ਼ ਮੰਤਰੀ ਸ਼ੇਖ ਅਬਦੁੱਲਾ 3 ਦਿਨਾਂ ਦੀ ਯਾਤਰਾ 'ਤੇ ਆਉਣਗੇ ਭਾਰਤ,ਨਵੀਂ ਦਿੱਲੀ: ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਦੇ ਵਿਦੇਸ਼ ਅਤੇ ਕੌਮਾਂਤਰੀ ਸਹਿਯੋਗ ਮੰਤਰੀ ਸ਼ੇਖ ਅਬਦੁੱਲਾ ਬਿਨ ਜ਼ਾਯੇਦ ਅਲ ਨਾਹਿਆਨ 3 ਦਿਨਾਂ ਭਾਰਤ ਦੌਰੇ 'ਤੇ ਆ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਯੂ. ਏ. ਈ. ਦੇ ਵਿਦੇਸ਼ ਮੰਤਰੀ ਸੋਮਵਾਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਦੋ-ਪੱਖੀ ਬੈਠਕ ਕਰਨਗੇ।

ਸ਼ੇਖ ਅਬਦੁੱਲਾ ਮੰਗਲਵਾਰ ਨੂੰ ਇਕ ਬਿਜ਼ਨੈੱਸ ਰਾਊਂਡ ਟੇਬਲ ਅਤੇ ਭਾਰਤੀ ਕਾਰੋਬਾਰੀ ਸਮੂਹਾਂ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਦੇ ਇਕ ਪ੍ਰੋਗਰਾਮ 'ਚ ਵੀ ਸ਼ਿਰਕਤ ਕਰਨਗੇ। ਉਸ ਤੋਂ ਬਾਅਦ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਹੋਵੇਗੀ ਅਤੇ ਉਸ ਤੋਂ ਬਾਅਦ ਆਪਣੇ ਦੇਸ਼ ਰਵਾਨਾ ਹੋਣਗੇ।

ਹੋਰ ਪੜ੍ਹੋ:ਅਮਰੀਕੀ ਵਿਦੇਸ਼ ਮੰਤਰੀ ਭਾਰਤ ਦੌਰੇ ‘ਤੇ, ਅੱਜ PM ਮੋਦੀ ਨਾਲ ਕਰਨਗੇ ਮੁਲਾਕਾਤ

ਜ਼ਿਕਰ ਏ ਖਾਸ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਗਸਤ 2015 'ਚ ਯੂ. ਏ. ਈ. ਦੀ ਯਾਤਰਾ ਕੀਤੀ ਸੀ ਅਤੇ ਉਸ ਸਮੇਂ ਦੋਹਾਂ ਦੇਸ਼ਾਂ ਨੇ ਆਪਣੇ ਰਿਸ਼ਤਿਆਂ ਨੂੰ ਰਣਨੀਤਕ ਸਾਂਝੇਦਾਰੀ ਦੇ ਪੱਧਰ 'ਤੇ ਲਿਆਉਣ ਦਾ ਫੈਸਲਾ ਕੀਤਾ ਸੀ।

-PTC News

Related Post