ਬਰਤਾਨੀਆ ਦੀ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ, ਫ਼ਿਰ ਬਣੇਗੀ ਬੋਰਿਸ ਜੌਨਸਨ ਦੀ ਸਰਕਾਰ

By  Shanker Badra December 13th 2019 06:29 PM

ਬਰਤਾਨੀਆ ਦੀ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ, ਫ਼ਿਰ ਬਣੇਗੀ ਬੋਰਿਸ ਜੌਨਸਨ ਦੀ ਸਰਕਾਰ:ਲੰਡਨ : ਇੰਗਲੈਂਡ (UK) ਦੀਆਂ ਆਮ ਚੋਣਾਂ ’ਚ ਕਨਜ਼ਰਵੇਟਿਵ ਪਾਰਟੀ ਨੂੰ ਸ਼ਾਨਦਾਰ ਜਿੱਤ ਹਾਸਲ ਹੋਈ ਹੈ ਅਤੇ ਹੁਣ ਤੱਕ ਆਏ ਰੁਝਾਨਾਂ 'ਚ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਦੀ ਅਗਵਾਈ ਵਾਲੀ ਕੰਜ਼ਰਵੇਟਿਵ ਪਾਰਟੀ ਨੂੰ ਪੂਰਨ ਬਹੁਮਤ ਮਿਲ ਗਿਆ ਹੈ। ਇੰਗਲੈਂਡ ਦੀਆਂ ਆਮ ਚੋਣਾਂ ’ਚ ਕਨਜ਼ਰਵੇਟਿਵ ਪਾਰਟੀ ਨੇ ਸ਼ਾਨਦਾਰ ਜਿੱਤ ਹਾਸਲ ਕਰਦਿਆਂ ਬਹੁਮੱਤ ਲਈ ਜ਼ਰੂਰੀ 326 ਤੋਂ ਕਿਤੇ ਵੱਧ ਸੀਟਾਂ ਹਾਸਲ ਕਰ ਲਈਆਂ ਹਨ।

UK election results: Boris Johnson Conservative Party wins ਬਰਤਾਨੀਆ ਦੀ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ, ਫ਼ਿਰ ਬਣੇਗੀ ਬੋਰਿਸ ਜੌਨਸਨਦੀ ਸਰਕਾਰ

ਮਿਲੀ ਜਾਣਕਾਰੀ ਅਨੁਸਾਰ ਕੁੱਲ 650 ਵਿੱਚੋਂ 648 ਸੀਟਾਂ ਦੇ ਨਤੀਜੇ ਐਲਾਨੇ ਜਾ ਚੁੱਕੇ ਹਨ। ਇਨ੍ਹਾਂ ਵਿੱਚੋਂ ਪ੍ਰਧਾਨ ਮੰਤਰੀ (PM) ਬੋਰਿਸ ਜੌਨਸਨ ਦੀ ਕਨਜ਼ਰਵੇਟਿਵ ਪਾਰਟੀ ਨੂੰ 364 ਸੀਟਾਂ ਉੱਤੇ ਜਿੱਤ ਹਾਸਲ ਹੋ ਚੁੱਕੀ ਹੈ ,ਜਦ ਕਿ ਲੇਬਰ ਪਾਰਟੀ ਦੇ ਖਾਤੇ ਵਿੱਚ 203 ਸੀਟਾਂ ਆਈਆਂ ਹਨ। ਮੁੱਖ ਵਿਰੋਧੀ ਲੇਬਰ ਪਾਰਟੀ ਦੇ ਆਗੂ ਜੈਰੇਮੀ ਕੌਰਬਿਨ ਨੇ ਆਪਣੀ ਹਾਰ ਕਬੂਲ ਕਰਦਿਆਂ ਹੈ ਕਿ ਉਹ ਅਗਲੀਆਂ ਆਮ ਚੋਣਾਂ ’ਚ ਪਾਰਟੀ ਦੀ ਅਗਵਾਈ ਨਹੀਂ ਕਰਨਗੇ।

UK election results: Boris Johnson Conservative Party wins ਬਰਤਾਨੀਆ ਦੀ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ, ਫ਼ਿਰ ਬਣੇਗੀ ਬੋਰਿਸ ਜੌਨਸਨਦੀ ਸਰਕਾਰ

ਪਾਰਟੀ ਦੇ ਨੇਤਾ ਅਤੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਨਤੀਜਿਆਂ ਤੋਂ ਬਾਅਦ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੇ ਇਸ ਵਿਸ਼ਵਾਸ ਨੂੰ ਚੁਕਾਉਣ ਲਈ ਦਿਨ ਰਾਤ ਕੰਮ ਕਰੇਗੀ। ਜੌਨਸਨ ਨੇ ਇਹ ਵੀ ਕਿਹਾ ਕਿ ਇਸ ਆਦੇਸ਼ ਦੇ ਕਾਰਨ ਬ੍ਰਿਟੇਨ ਅਗਲੇ ਮਹੀਨੇ ਯੂਰਪੀਅਨ ਯੂਨੀਅਨ ਤੋਂ ਬਾਹਰ ਆ ਜਾਵੇਗਾ ਅਤੇ ਇਸ ਵਾਰ ਕੋਈ ਸਮੱਸਿਆ ਨਹੀਂ ਹੋਏਗੀ।

UK election results: Boris Johnson Conservative Party wins ਬਰਤਾਨੀਆ ਦੀ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ, ਫ਼ਿਰ ਬਣੇਗੀ ਬੋਰਿਸ ਜੌਨਸਨਦੀ ਸਰਕਾਰ

ਦੱਸ ਦੇਈਏ ਕਿ ਇਨ੍ਹਾਂ ਆਮ ਚੋਣਾਂ ਵਿੱਚ ਭਾਰਤੀ ਮੂਲ ਦੇ ਲੋਕਾਂ ਨੇ ਕੰਜ਼ਰਵੇਟਿਵ ਪਾਰਟੀ ਦਾ ਸਮਰਥਨ ਕੀਤਾ ਸੀ। ਅਜਿਹੀ ਸਥਿਤੀ ਵਿਚ ਇਹ ਜਿੱਤ ਇਸ ਅਰਥ ਵਿਚ ਵੀ ਵਿਸ਼ੇਸ਼ ਹੈ। ਇਸ ਤੋਂ ਇਲਾਵਾ ਭਾਰਤੀ ਮੂਲ ਦੇ ਇੱਕ ਦਰਜਨ ਨੇਤਾ ਵੀ ਬ੍ਰਿਟਿਸ਼ ਸੰਸਦ ਵਿੱਚ ਪਹੁੰਚੇ ਹਨ। ਜਿਸ ਵਿਚ ਸਾਬਕਾ ਸੰਸਦ ਮੈਂਬਰਾਂ ਦੇ ਨਾਲ ਕਈ ਨਵੇਂ ਚਿਹਰੇ ਵੀ ਸ਼ਾਮਲ ਹਨ। ਇਨ੍ਹਾਂ ਨਤੀਜਿਆਂ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਬੋਰਿਸ ਜੌਨਸਨ ਦੀ ਸਰਕਾਰ ਸੱਤਾ ਵਿੱਚ ਵਾਪਸ ਆਵੇਗੀ।

-PTCNews

Related Post