ਹੁਣ ਬ੍ਰਿਟੇਨ 'ਚ ਨਵੇਂ ਤਰੀਕੇ ਨਾਲ ਵੀ ਵਰਕ ਵੀਜ਼ਾ ਹਾਸਲ ਕਰ ਸਕਣਗੇ ਭਾਰਤੀ

By  Baljit Singh July 1st 2021 10:27 PM -- Updated: July 1st 2021 10:36 PM

ਲੰਡਨ: ਬਰਤਾਨੀਆ 'ਚ ਪੜ੍ਹਾਈ ਕਰ ਰਹੇ ਭਾਰਤੀ ਵਿਦਿਆਰਥੀਆਂ ਤੇ ਹੋਰ ਵਿਦੇਸ਼ੀ ਵਿਦਿਆਰਥੀਆਂ ਲਈ ਵਰਕ ਵੀਜ਼ਾ ਲੈਣ ਦੀ ਰਾਹ ਹੁਣ ਖੁੱਲ੍ਹ ਗਈ ਹੈ। ਗ੍ਰਹਿ ਵਿਭਾਗ ਨੇ ਵੀਰਵਾਰ ਨੂੰ ਇਨ੍ਹਾਂ ਵਿਦਿਆਰਥੀਆਂ ਲਈ ਨਵਾਂ ਪੋਸਟ ਸਟੱਡੀ ਵਰਕ ਵੀਜ਼ਾ ਸ਼ੁਰੂ ਕੀਤਾ ਹੈ।

ਪੜੋ ਹੋਰ ਖਬਰਾਂ: ਗੁਰਦਾਸਪੁਰ ਨੇੜੇ ਵਾਪਰਿਆ ਭਿਆਨਕ ਸੜਕੀ ਹਾਦਸਾ, ਇਕੋ ਪਰਿਵਾਰ ਦੇ 4 ਜੀਆਂ ਦੀ ਮੌਤ

ਬ੍ਰਿਟਿਸ਼ ਯੂਨੀਵਰਸਿਟੀਆਂ ਤੋਂ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਭਾਰਤ ਤੇ ਹੋਰਨਾ ਦੇਸ਼ਾਂ ਦੇ ਵਿਦਿਆਰਥੀ ਇਸ ਵੀਜ਼ੇ ਦੇ ਆਧਾਰ 'ਤੇ ਨੌਕਰੀ ਕਰਨ ਲਈ ਦੇਸ਼ 'ਚ ਰੁਕ ਸਕਣਗੇ। ਬਰਤਾਨੀਆ ਦੇ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਨੇ ਪਿਛਲੇ ਸਾਲ ਇਸ ਵੀਜ਼ਾ ਪ੍ਰੋਗਰਾਮ ਦਾ ਐਲਾਨ ਕੀਤਾ ਸੀ ਤੇ ਹੁਣ ਇਸ ਨੂੰ ਲਾਗੂ ਕਰ ਦਿੱਤਾ ਗਿਆ ਹੈ। ਇਸ ਨਵੇਂ ਵਰਕ ਵੀਜ਼ੇ ਨਾਲ ਭਾਰਤੀ ਵਿਦਿਆਰਥੀਆਂ ਜ਼ਿਆਦਾ ਫਾਇਦਾ ਹੋਵੇਗਾ ਕਿਉਂਕਿ ਕੰਮ ਦੇ ਆਧਾਰ 'ਤੇ ਡਿਗਰੀ ਕੋਰਸਾਂ ਦੀ ਚੋਣ ਕਰਦੇ ਹਨ।

ਪੜੋ ਹੋਰ ਖਬਰਾਂ: ਸਾਬਤ ਸੂਰਤ ਸਿਨੇ ਆਰਟਿਸਟ ਫੈਡਰੇਸ਼ਨ ਦੇ ਵਫਦ ਨੇ ਕੀਤੀ ਬੀਬੀ ਜਗੀਰ ਕੌਰ ਨਾਲ ਮੁਲਾਕਾਤ

ਇਹ ਨਵਾਂ ਵਰਕ ਵੀਜ਼ਾ ਪ੍ਰੋਗਰਾਮ ਗ੍ਰੈਜੂਏਟ ਦੇ ਵਿਦਿਆਰਥੀਆਂ ਲਈ ਤਿਆਰ ਕੀਤਾ ਗਿਆ ਹੈ ਜੋ ਕਿ ਮਾਨਤਾ ਪ੍ਰਾਪਤ ਬਿ੍ਟਿਸ਼ ਯੂਨੀਵਰਸਿਟੀਆਂ ਤੋਂ ਡਿਗਰੀ ਹਾਸਲ ਕਰ  ਦੇ ਹਨ। ਵਿਦਿਆਰਥੀ ਇਸ ਵੀਜ਼ੇ ਦੇ ਆਧਾਰ 'ਤੇ ਦੋ ਸਾਲ ਰਹਿ ਕੇ ਨੌਕਰੀ ਦੀ ਤਲਾਸ਼ ਕਰ ਸਕਣਗੇ।

ਪੜੋ ਹੋਰ ਖਬਰਾਂ: ਪੰਜਾਬ ‘ਚ ਕੋਰੋਨਾ ਵਾਇਰਸ ਇੰਨੇ ਨਵੇਂ ਮਾਮਲੇ, 15 ਮਰੀਜ਼ਾਂ ਦੀ ਹੋਈ ਮੌਤ

ਭਾਰਤੀ ਮੂਲ ਦੀ ਪ੍ਰਰੀਤੀ ਪਟੇਲ ਨੇ ਇਕ ਬਿਆਨ 'ਚ ਕਿਹਾ ਕਿ ਬਿ੍ਟਿਸ਼ ਸਰਕਾਰ ਦੇ ਅੰਕ ਅਧਾਰਿਤ ਇਮੀਗ੍ਰੇਸ਼ਨ ਸਿਸਟਮ ਤਹਿਤ ਭਾਰਤ ਤੇ ਦੁਨੀਆ ਭਰ ਦੇ ਵਿਦਿਆਰਥੀਆਂ ਲਈ ਬਰਤਾਨੀਆ 'ਚ ਆਪਣੇ ਪੱਧਰ 'ਤੇ ਕਰੀਅਰ ਸ਼ੁਰੂ ਕਰਨ ਦਾ ਮੌਕਾ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਉਨ੍ਹਾਂ ਵਿਦਿਆਰਥੀਆਂ ਨੂੰ ਮਦਦ ਮਿਲੇਗੀ ਜੋ ਬਰਤਾਨੀਆ 'ਚ ਰਹਿ ਕੇ ਕੰਮ ਕਰਨਾ ਚਾਹੁੰਦੇ ਹਨ।

-PTC News

Related Post