ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਵੀ ਹੋਏ ਕੋਰੋਨਾ ਦਾ ਸ਼ਿਕਾਰ, ਰਿਪੋਰਟ ਆਈ ਪਾਜ਼ੀਟਿਵ

By  Shanker Badra March 27th 2020 05:49 PM

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਵੀ ਹੋਏ ਕੋਰੋਨਾ ਦਾ ਸ਼ਿਕਾਰ, ਰਿਪੋਰਟ ਆਈ ਪਾਜ਼ੀਟਿਵ:ਲੰਡਨ : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਵੀ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਹਨ।ਪ੍ਰਧਾਨ ਮੰਤਰੀ ਨਿਵਾਸ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ  ਬੋਰਿਸ ਜਾਨਸਨਦਾ ਕੋਰੋਨਾ ਵਾਇਰਸ ਟੈਸਟ ਪਾਜ਼ੀਟਿਵ ਆਇਆ ਹੈ। ਬ੍ਰਿਟੇਨ ਵਿਚ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ 9500 ਤੋਂ ਪਾਰ ਪਹੁੰਚ ਗਈ ਹੈ।  ਯੂ.ਕੇ ਦੇ ਸਿਹਤ ਅਤੇ ਸਮਾਜਕ ਦੇਖਭਾਲ ਵਿਭਾਗ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਗਲਵਾਰ (24 ਮਾਰਚ) ਨੂੰ ਆਏ ਸਰਕਾਰੀ ਅੰਕੜਿਆਂ ਦੇ ਮੁਕਾਬਲੇ 1,452 ਮਾਮਲਿਆਂ ਦਾ ਵਾਧਾ ਹੋਇਆ ਹੈ। ਸਥਾਨਕ ਮੀਡੀਆ ਅਨੁਸਾਰ ਦੇਸ਼ ਵਿਚ ਹੁਣ ਤੱਕ ਕੋਵਿਡ -19 ਨਾਲ ਸੰਕਰਮਿਤ ਕੁਲ 463 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇੰਗਲੈਂਡ ਦੇ ਚੀਫ ਮੈਡੀਕਲ ਅਫਸਰ (ਸੀ.ਐੱਮ.ਓ.) ਪ੍ਰੋਫੈਸਰ ਕ੍ਰਿਸ ਵਿੱਟੀ ਨੇ ਕਿਹਾ ਕਿ ਬ੍ਰਿਟੇਨ ਕੋਰੋਨਾ ਵਾਇਰਸ ਟੈਸਟਾਂ ਦੀ ਦਰ ਵਧਾ ਰਿਹਾ ਹੈ। -PTCNews

Related Post