ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਕੀਤਾ ਐਲਾਨ

By  Shanker Badra May 24th 2019 06:03 PM

ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਕੀਤਾ ਐਲਾਨ:ਲੰਡਨ : ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ।ਉਨ੍ਹਾਂ ਵੱਲੋਂ ਆਉਣ ਵਾਲੀ 7 ਜੂਨ ਨੂੰ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਜਾਵੇਗਾ।ਇਸ ਦੇ ਨਾਲ ਹੀ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਨੂੰ ਲੈ ਕੇ ਕਿਆਸਾਂ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ।

UK Prime Minister Theresa May announced her resignation
ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਕੀਤਾ ਐਲਾਨ

ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਜਿਸ ਵੇਲੇ ਆਪਣੇ ਅਸਤੀਫ਼ੇ ਦਾ ਐਲਾਨ ਕੀਤਾ, ਉਸ ਦੌਰਾਨ ਉਹ ਕਈ ਵਾਰ ਭਾਵੁਕ ਹੋ ਗਈ ਸੀ।ਉਸ ਨੇ ਕਿਹਾ ਕਿ ਇਹ ਫ਼ੈਸਲਾ ਕਾਫ਼ੀ ਦਬਾਅ ਕਰ ਕੇ ਲਿਆ ਗਿਆ ਹੈ।ਉਨ੍ਹਾਂ ਕਿਹਾ ਸਾਡੀ ਰਾਜਨੀਤੀ ਦਬਾਅ ਵਿੱਚ ਹੋ ਸਕਦੀ ਹੈ ਪਰ ਇਸ ਦੇਸ਼ ਲਈ ਬਹੁਤ ਕੁਝ ਚੰਗਾ ਹੈ।ਉਨ੍ਹਾਂ ਕਿਹਾ ਕਿ ਇਸ ਦੇਸ਼ ਨੂੰ ਸੰਭਾਲਣਾ ਮੇਰੇ ਲਈ ਕਾਫ਼ੀ ਸਨਮਾਨਜਨਕ ਸੀ।

UK Prime Minister Theresa May announced her resignation
ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਕੀਤਾ ਐਲਾਨ

ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਥੈਰੇਸਾ ਮੇ ਨੇ ਬ੍ਰੈਗਜ਼ਿਟ (ਯੂਰਪੀ ਯੂਨੀਅਨ ਨਾਲ ਵੱਖਰੇਵਾਂ) ਦੀਆਂ ਸ਼ਰਤਾਂ ਨਾਲ ਸਬੰਧਿਤ ਬਿੱਲ ਸੰਸਦ ਵਿਚ ਚਰਚਾ ਤੋਂ ਬਾਅਦ ਅਸਤੀਫ਼ਾ ਦੇਣ 'ਤੇ ਸਹਿਮਤੀ ਪ੍ਰਗਟਾ ਦਿੱਤੀ ਸੀ।

-PTCNews

Related Post