ਯੂਕਰੇਨ ਸੰਕਟ: ਚਰਨਜੀਤ ਚੰਨੀ ਵੱਲੋਂ ਪ੍ਰਧਾਨ ਮੰਤਰੀ ਨਾਲ ਫੋਨ 'ਤੇ ਗੱਲਬਾਤ

By  Ravinder Singh February 27th 2022 12:24 PM

ਚੰਡੀਗੜ੍ਹ : ਰੂਸ ਵੱਲੋਂ ਯੂਕਰੇਨ ਉਤੇ ਹਮਲਾ ਕਾਰਨ ਉਥੇ ਦੇ ਹਾਲਾਤ ਕਾਫੀ ਖ਼ਰਾਬ ਹੋ ਚੁੱਕੇ ਹਨ। ਪੰਜਾਬ ਵਿਚੋਂ ਬਹੁਤ ਸਾਰੇ ਵਿਦਿਆਰਥੀ ਤੇ ਕੰਮਕਾਰ ਲਈ ਲੋਕ ਯੂਕਰੇਨ ਵਿਚ ਗਏ ਹਨ। ਜੰਗ ਕਾਰਨ ਉਥੇ ਫਸ ਗਏ ਹਨ, ਜਿਨ੍ਹਾਂ ਦੇ ਪਰਿਵਾਰਕ ਮੈਂਬਰ ਇਥੇ ਕਾਫੀ ਪਰੇਸ਼ਾਨੀ ਦਾ ਆਲਮ ਵਿਚ ਹਨ।

ਯੂਕਰੇਨ ਸੰਕਟ: ਚਰਨਜੀਤ ਚੰਨੀ ਵੱਲੋਂ ਪ੍ਰਧਾਨ ਮੰਤਰੀ ਨਾਲ ਫੋਨ 'ਤੇ ਗੱਲਬਾਤਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਯੂਕਰੇਨ ਵਿੱਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ 'ਤੇ ਗੱਲ ਕੀਤੀ ਹੈ। ਉਨ੍ਹਾਂ ਨੇ ਯੂਕਰੇਨ ਵਿਚ ਫਸੇ ਨਾਗਰਿਕਾਂ ਦੀ ਮਦਦ ਲਈ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਉਥੇ ਕੱਢਣ ਦੀ ਅਪੀਲ ਕੀਤੀ।

ਯੂਕਰੇਨ ਸੰਕਟ: ਚਰਨਜੀਤ ਚੰਨੀ ਵੱਲੋਂ ਪ੍ਰਧਾਨ ਮੰਤਰੀ ਨਾਲ ਫੋਨ 'ਤੇ ਗੱਲਬਾਤ

ਚੰਨੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ, ਯੂਕਰੇਨ ਵਿੱਚ ਫਸੇ ਸਮੂਹ ਪੰਜਾਬੀਆਂ ਨੂੰ ਲੈ ਕੇ ਚਿੰਤਤ ਹੈ ਅਤੇ ਉਨ੍ਹਾਂ ਦੇਸ਼ ਦੇ ਵਿਦੇਸ਼ ਮੰਤਰੀ ਨੂੰ ਪਹਿਲਾਂ ਚਿੱਠੀ ਵੀ ਲਿਖੀ ਹੈ ਅਤੇ ਹੁਣ ਫੋਨ ਉਤੇ ਪ੍ਰਧਾਨ ਮੰਤਰੀ ਮੋਦੀ ਨਾਲ ਗੱਲ ਕਰ ਕੇ ਉਨ੍ਹਾਂ ਨੂੰ ਬੰਕਰਾਂ ਤੇ ਬੇਸਮੈਂਟਾਂ ਵਿੱਚ ਲੁਕ ਕੇ ਆਪਣੀ ਜਾਨ ਬਚਾ ਰਹੇ ਵਿਦਿਆਰਥੀਆਂ ਤੇ ਹੋਰ ਪੰਜਾਬੀਆਂ ਨੂੰ ਵਿਸ਼ੇਸ਼ ਉਡਾਣਾਂ ਰਾਹੀਂ ਪੰਜਾਬ ਲਿਆਉਣ ਦੀ ਅਪੀਲ ਕੀਤੀ ਹੈ।

ਯੂਕਰੇਨ ਸੰਕਟ: ਚਰਨਜੀਤ ਚੰਨੀ ਵੱਲੋਂ ਪ੍ਰਧਾਨ ਮੰਤਰੀ ਨਾਲ ਫੋਨ 'ਤੇ ਗੱਲਬਾਤਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੂਕਰੇਨ ਵਿੱਚ ਪੜ੍ਹਨ ਗਏ ਵਿਦਿਆਰਥੀਆਂ, ਹੋਰ ਕੰਮਾਂਕਾਰਾਂ ਲਈ ਗਏ ਪੰਜਾਬੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ ਤੇ ਕੋਈ ਵੀ ਵਿਅਕਤੀ ਉਸ ਨੰਬਰ ’ਤੇ 24 ਘੰਟੇ ਜਾਣਕਾਰੀ ਸਾਂਝੀ ਕਰ ਸਕਦਾ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਵੀ ਕਿਹਾ ਕਿ ਉਹ ਭਾਰਤੀ ਦੂਤਾਵਾਸ ਦੇ ਸੰਪਰਕ ਵਿੱਚ ਰਹਿਣ ਅਤੇ ਆਪਣੇ ਲੋੜੀਂਦੇ ਦਸਤਾਵੇਜ਼ ਕੋਲ ਰੱਖਣ।

ਇਹ ਵੀ ਪੜ੍ਹੋ : ਦਿੱਲੀ: ਹੁਣ ਕਾਰ 'ਚ ਸਫਰ ਦੌਰਾਨ ਮਾਸਕ ਜ਼ਰੂਰੀ ਨਹੀਂ

Related Post