Sat, Jul 26, 2025
Whatsapp

ਗੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼, 20 ਪਿਸਤੌਲ ਤੇ 40 ਮੈਗਜ਼ੀਨ ਬਰਾਮਦ

Reported by:  PTC News Desk  Edited by:  Pardeep Singh -- December 07th 2022 05:44 PM
ਗੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼, 20 ਪਿਸਤੌਲ ਤੇ 40 ਮੈਗਜ਼ੀਨ ਬਰਾਮਦ

ਗੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼, 20 ਪਿਸਤੌਲ ਤੇ 40 ਮੈਗਜ਼ੀਨ ਬਰਾਮਦ

ਰੂਪਨਗਰ: ਰੂਪਨਗਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਰੂਪਨਗਰ ਪੁਲਿਸ ਨੇ ਮੱਧ ਪ੍ਰਦੇਸ ਦੀ ਪੁਲਿਸ ਦੇ ਸਹਿਯੋਗ ਨਾਲ ਮੱਧ ਪ੍ਰਦੇਸ਼ ਤੋਂ ਚਲ ਰਹੇ ਗੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ 20 ਪਿਸਤੋਲ 30/32 ਬੋਰ ਸਮੇਤ 40 ਮੈਗਜ਼ੀਨ ਬਰਾਮਦ ਕਰਨ ਵਿਚ ਵੱਡੀ ਸਫ਼ਲਤਾਂ ਹਾਸਲ ਕੀਤੀ ਹੈ। 

ਪੁਲਿਸ ਅਧਿਕਾਰੀ ਵਿਵੇਕ ਐੱਸ ਸੋਨੀ ਨੇ ਦੱਸਿਆ ਕਿ ਗੈਰ ਸਮਾਜੀ ਅਨਸਰਾਂ ਤੇ ਗੈਂਗਸਟਰਾਂ ਵਿਰੁੱਧ ਛੇੜੀ ਮੁਹਿੰਮ ਅਧੀਨ ਸਖ਼ਤ ਕਰਵਾਈ ਕਰਦੇ ਹੋਏ ਜਿਲ੍ਹਾ ਪੁਲਿਸ ਰੂਪਨਗਰ ਵੱਲੋਂ ਮੱਧ ਪ੍ਰਦੇਸ਼ ਤੋਂ ਕੀਤੇ ਜਾ ਰਹੇ ਨਜਾਇਜ਼ ਹਥਿਆਰਾਂ ਦੇ ਅੰਤਰਰਾਜੀ ਗੈਂਗ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਵਿਵੇਕ ਐੱਸ ਸੋਨੀ ਨੇ ਦੱਸਿਆ ਕਿ ਪੁਲਿਸ ਨੇ 2 ਦਸੰਬਰ ਨੂੰ ਥਾਣਾ ਰੂਪਨਗਰ ਵਿਖੇ ਅਮਰੀਕਾ ਰਹਿਣ ਵਾਲੇ ਗੈਂਗਸਟਰ ਪਵਿੱਤਰ ਸਿੰਘ ਦੇ ਸਾਥੀ ਭਾਰਤ ਭੂਸ਼ਨ ਪੰਮੀ ਨੂੰ ਗ੍ਰਿਫਤਾਰ ਕੀਤਾ ਸੀ ਜਿਸ ਤੋਂ 4 ਪਿਸਟਲ ਅਤੇ 34 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਸਨ।

ਦੋਸ਼ੀ ਤੋਂ ਪੁੱਛਗਿੱਛ ਕੀਤੀ ਗਈ ਤਾਂ ਪਤਾ ਲੱਗਿਆ ਸੀ ਕਿ ਉਹ ਮੱਧ ਪ੍ਰਦੇਸ ਤੋਂ ਹਥਿਆਰ ਲਿਆ ਕੇ ਪੰਜਾਬ ਵਿੱਚ ਸਪਲਾਈ ਕਰ ਰਿਹਾ ਸੀ।

- PTC NEWS

Top News view more...

Latest News view more...

PTC NETWORK
PTC NETWORK