ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ ਪੱਕੇ ਧਰਨੇ ਦੇ ਸਤਾਰਵੇਂ ਦਿਨ ਕਾਲੀਆਂ ਪੱਟੀਆਂ ਬੰਨ੍ਹ ਕੇ ਬਜ਼ਾਰ 'ਚ ਰੋਸ ਪ੍ਰਦਰਸ਼ਨ

By  Shanker Badra September 24th 2019 05:45 PM

ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ ਪੱਕੇ ਧਰਨੇ ਦੇ ਸਤਾਰਵੇਂ ਦਿਨ ਕਾਲੀਆਂ ਪੱਟੀਆਂ ਬੰਨ੍ਹ ਕੇ ਬਜ਼ਾਰ 'ਚ ਰੋਸ ਪ੍ਰਦਰਸ਼ਨ:ਸੰਗਰੂਰ : ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਵੱਲੋਂ ਪੱਕੇ ਧਰਨੇ ਦੇ ਸਤਾਰਵੇਂ ਦਿਨ ਕਾਲੀਆਂ ਪੱਟੀਆਂ ਬੰਨ੍ਹ ਕੇ ਮੋਰਚੇ ਤੋਂ ਬਨਾਸਰ ਬਾਗ਼ ਤੱਕ ਰੋਸ-ਪ੍ਰਦਰਸ਼ਨ ਕੀਤਾ ਗਿਆ। ਭੁੱਖ-ਹੜਤਾਲ ਦੇ ਸੱਤਵੇਂ ਦਿਨ ਫਰੀਦਕੋਟ ਜ਼ਿਲ੍ਹੇ ਦੀ ਟੀਮ ਵੱਲੋਂ ਚਰਨਜੀਤ ਸਿੰਘ, ਮਨਜੀਤ ਸਿੰਘ, ਬਲਵਿੰਦਰ ਸਿੰਘ, ਰੈਂਪਲ ਕੌਰ, ਵੀਰਪਾਲ ਕੌਰ ਭੁੱਖ-ਹੜਤਾਲ ਤੇ ਬੈਠੇ। ਰੋਸ-ਮਾਰਚ ਦੌਰਾਨ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ, 6060 ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਬੀਐੱਡ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਆਗੂ ਨਵਜੀਵਨ ਸਿੰਘ, ਜਿਲ੍ਹਾ ਆਗੂ ਕੁਲਵੰਤ ਲੌਂਗੋਵਾਲ, ਪ੍ਰਿਤਪਾਲ ਕੌਰ ਨੇ ਕਿਹਾ ਕਿ ਆਗਾਮੀ ਜ਼ਿਮਨੀ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੂੰ ਬੇਰੁਜ਼ਗਾਰ ਅਧਿਆਪਕਾਂ 'ਤੇ ਕੀਤੇ ਜ਼ਬਰ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ।

Unemployed BED teachers stages protest in market wearing black band ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ ਪੱਕੇ ਧਰਨੇ ਦੇ ਸਤਾਰਵੇਂ ਦਿਨ ਕਾਲੀਆਂ ਪੱਟੀਆਂ ਬੰਨ੍ਹ ਕੇ ਬਜ਼ਾਰ 'ਚ ਰੋਸ ਪ੍ਰਦਰਸ਼ਨ

ਆਗੂਆਂ ਨੇ ਕਿਹਾ ਕਿ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਸਿੱਖਿਆ ਵਿਭਾਗ ਦਾਅਵਾ ਕਰ ਰਿਹਾ ਹੈ ਕਿ ਇਸ ਸ਼ੈਸ਼ਨ ਦੌਰਾਨ ਸਰਕਾਰੀ ਸਕੂਲਾਂ 'ਚ 52,000 ਨਵੇਂ ਵਿਦਿਆਰਥੀਆਂ ਦੇ ਦਾਖ਼ਲੇ ਕਾਰਨ ਗਿਣਤੀ ਵਧੀ , ਦੂਜੇ ਪਾਸੇ ਸਰਕਾਰੀ ਸਕੂਲਾਂ 'ਚ 30 ਹਜ਼ਾਰ ਦੇ ਕਰੀਬ ਮੁਲਾਜ਼ਮਾਂ ਦੀਆਂ ਅਸਾਮੀਆਂ ਖਾਲੀ ਹਨ। ਪੰਜਾਬ ਵਿੱਚ ਸਰਕਾਰਾਂ ਦੀ ਮਾੜੀ ਨੀਤੀ ਕਾਰਨ ਕਰੀਬ 50 ਹਜ਼ਾਰ ਟੈੱਸਟ ਪਾਸ ਉਮੀਦਵਾਰ ਬੇਰੁਜ਼ਗਾਰ ਹਨ। ਅਧਿਆਪਕ ਭਰਤੀ ਹੋਣ ਦੀਆਂ ਸਾਰੀਆਂ ਯੋਗਤਾਵਾਂ ਪੂਰੀਆਂ ਕਰਦੇ ਨੌਜਵਾਨ ਸੰਘਰਸ਼ ਦੇ ਰਾਹ ਹਨ। ਪੰਜਾਬ ਦੇ ਰੁਜ਼ਗਾਰ ਪ੍ਰਬੰਧ ਦੀ ਹਾਲਤ ਇਹ ਹੈ ਕਿ  ਬੇਰੁਜ਼ਗਾਰੀ ਤੋਂ ਅੱਕੇ ਮਾਨਸਾ ਜਿਲ੍ਹੇ ਦੇ ਪਿੰਡ ਚੱਕ ਭਾਈਕੇ ਦੇ ਦਲਿਤ, ਅਪਾਹਜ਼  ਜਗਸੀਰ ਸਿੰਘ MA BEd UGC NET TET ਨੇ ਖ਼ੁਦਕੁਸ਼ੀ ਕਰ ਲਈ।

Unemployed BED teachers stages protest in market wearing black band ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ ਪੱਕੇ ਧਰਨੇ ਦੇ ਸਤਾਰਵੇਂ ਦਿਨ ਕਾਲੀਆਂ ਪੱਟੀਆਂ ਬੰਨ੍ਹ ਕੇ ਬਜ਼ਾਰ 'ਚ ਰੋਸ ਪ੍ਰਦਰਸ਼ਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਸਦੇ ਪੀੜਤ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਪੱਤਰ ਜਾਰੀ ਕੀਤਾ ਸੀ ਪ੍ਰੰਤੂ ਹਾਲੇ ਤੱਕ ਕੋਈ ਕਾਰਵਾਈ ਨਹੀਂ ਹੋਈ।ਚੋਣਾਂ ਵੇਲ਼ੇ "ਹਰ ਘਰ ਨੌਕਰੀ" ਦਾ ਵਾਅਦੇ ਦੇ ਕੇ ਸੱਤਾ ਤੇ ਕਾਬਜ਼ ਹੋਈ ਕਾਂਗਰਸ ਸਰਕਾਰ ਸਰਕਾਰੀ ਸਕੂਲਾਂ 'ਚ ਅਧਿਆਪਕ ਅਸਾਮੀਆਂ ਤੁਰੰਤ ਭਰੇ। ਉਹਨਾਂ ਕਿਹਾ ਕਿ ਸਰਕਾਰ ਦੇ ਅੱਧੇ ਕਾਰਜਕਾਲ 'ਚ ਤਿੰਨ ਸਿੱਖਿਆ ਮੰਤਰੀਆਂ ਦਾ ਬਦਲਣਾ ਸਾਬਤ ਕਰਦਾ ਹੈ ਕਿ ਸਿੱਖਿਆ ਪ੍ਰਬੰਧ 'ਚ ਸਭ ਠੀਕ ਨਹੀਂ ਹੈ। ਜੇਕਰ ਇਸ ਹਫ਼ਤੇ ਦੇ ਅੰਦਰ ਮੰਗਾਂ 'ਤੇ ਕੋਈ ਅਮਲ ਨਾ ਕੀਤਾ ਗਿਆ ਤਾਂ ਉਹ ਪੱਕੇ ਧਰਨੇ ਨੂੰ ਜਾਰੀ ਰੱਖਦਿਆਂ 29 ਸਤੰਬਰ ਨੂੰ ਮੁੜ ਸਿੱਖਿਆ ਮੰਤਰੀ ਦੀ ਕੋਠੀ ਘੇਰਨਗੇ।

-PTCNews

Related Post