ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਨੇ ਚੋਣ ਜ਼ਾਬਤੇ ਤੋਂ ਪਹਿਲਾਂ ਅਧਿਆਪਕ ਭਰਤੀ ਦਾ ਇਸ਼ਤਿਹਾਰ ਜਾਰੀ ਕਰਨ ਦੀ ਕੀਤੀ ਮੰਗ

By  Shanker Badra March 8th 2019 08:12 PM -- Updated: March 22nd 2019 09:05 PM

ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਨੇ ਚੋਣ ਜ਼ਾਬਤੇ ਤੋਂ ਪਹਿਲਾਂ ਅਧਿਆਪਕ ਭਰਤੀ ਦਾ ਇਸ਼ਤਿਹਾਰ ਜਾਰੀ ਕਰਨ ਦੀ ਕੀਤੀ ਮੰਗ:ਚੰਡੀਗੜ੍ਹ : ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ,ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਢਿੱਲਵਾਂ ਅਤੇ ਪ੍ਰੈੱਸ ਸਕੱਤਰ ਰਣਦੀਪ ਸੰਗਤਪੁਰਾ ਨੇ ਪ੍ਰੈੱਸ ਬਿਆਨ ਰਾਹੀਂ ਸਿੱਖਿਆ ਮੰਤਰੀ, ਪੰਜਾਬ ਓ.ਪੀ ਸੋਨੀ ਤੋਂ ਮੰਗ ਕੀਤੀ ਹੈ ਕਿ ਮਾਸਟਰ-ਕਾਡਰ ਅਸਾਮੀਆਂ ਦੀ ਭਰਤੀ ਸਬੰਧੀ ਇਸ਼ਤਿਹਾਰ ਜਲਦ ਜਾਰੀ ਕੀਤਾ ਜਾਵੇ।ਉਹਨਾਂ ਕਿਹਾ ਕਿ ਲੋਕ ਸਭਾ ਚੋਣਾਂ ਦਾ ਐਲਾਨ ਕਿਸੇ ਵੇਲੇ ਵੀ ਹੋਣ ਦੀਆਂ ਖ਼ਬਰਾਂ ਆ ਰਹੀਆਂ ਹਨ, ਜਿਸ ਕਰਕੇ ਲੱਗਣ ਵਾਲੇ ਚੋਣ-ਜ਼ਾਬਤੇ ਕਾਰਨ ਅਧਿਆਪਕ ਭਰਤੀ ਲਟਕ ਜਾਣ ਦਾ ਖ਼ਦਸ਼ਾ ਹੈ।

Unemployed BEd Teachers Union Teacher recruitment advertisement release Demand ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਨੇ ਚੋਣ ਜ਼ਾਬਤੇ ਤੋਂ ਪਹਿਲਾਂ ਅਧਿਆਪਕ ਭਰਤੀ ਦਾ ਇਸ਼ਤਿਹਾਰ ਜਾਰੀ ਕਰਨ ਦੀ ਕੀਤੀ ਮੰਗ

ਉਹਨਾਂ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਅਧਿਆਪਕਾਂ ਦੀਆਂ ਹਜ਼ਾਰਾਂ ਅਸਾਮੀਆਂ ਖਾਲੀ ਹਨ ਅਤੇ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਉਮੀਦਵਾਰ ਲੰਮੇ ਸਮੇਂ ਤੋਂ ਸੰਘਰਸ਼ ਦੇ ਰਾਹ ਪਏ ਹੋਏ ਹਨ।ਸਿੱਖਿਆ ਮੰਤਰੀ ਨੇ ਪਿਛਲੀਆਂ ਮੀਟਿੰਗਾਂ ਦੌਰਾਨ 5 ਤੋਂ 7 ਹਜ਼ਾਰ ਅਧਿਆਪਕਾਂ ਦੀ ਭਰਤੀ ਕਰਨ ਦੀ ਗੱਲ ਵੀ ਕੀਤੀ ਸੀ।ਉਹਨਾਂ ਕਿਹਾ ਕਿ ਜੇਕਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਰਤੀ ਪ੍ਰਕਿਰਿਆ ਸ਼ੁਰੂ ਨਹੀਂ ਹੁੰਦੀ ਤਾਂ ਸੂਬੇ ਦੀ ਕਾਂਗਰਸ ਸਰਕਾਰ ਖ਼ਿਲਾਫ਼ ਯੂਨੀਅਨ ਵੱਲੋਂ ਸ਼ੁਰੂ ਕੀਤੀਆਂ ਪਰਦਾਫਾਸ਼ ਰੈਲੀਆਂ ਦਾ ਸਿਲਸਿਲਾ ਜਾਰੀ ਰੱਖਿਆ ਜਾਵੇਗਾ।

Unemployed BEd Teachers Union Teacher recruitment advertisement release Demand ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਨੇ ਚੋਣ ਜ਼ਾਬਤੇ ਤੋਂ ਪਹਿਲਾਂ ਅਧਿਆਪਕ ਭਰਤੀ ਦਾ ਇਸ਼ਤਿਹਾਰ ਜਾਰੀ ਕਰਨ ਦੀ ਕੀਤੀ ਮੰਗ

ਜ਼ਿਕਰਯੋਗ ਹੈ ਕਿ ਯੂਨੀਅਨ ਨੇ 17 ਮਾਰਚ ਨੂੰ ਪਟਿਆਲਾ ਵਿਖੇ ਸੂਬਾਈ ਰੋਸ-ਮੁਜ਼ਾਹਰਾ ਕਰਨ ਅਤੇ ਅਗਲੇ ਹਫ਼ਤਿਆਂ 'ਚ ਸੰਗਰੂਰ, ਅੰਮ੍ਰਿਤਸਰ, ਬਰਨਾਲਾ, ਮਾਨਸਾ 'ਚ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੋਇਆ ਹੈ।

-PTCNews

Related Post