ਬੇਰੁਜ਼ਗਾਰ ETT ਟੈੱਟ ਪਾਸ ਅਧਿਆਪਕਾਂ ਨੇ ਸ਼ੁਰੂ ਕੀਤਾ ਕੈਪਟਨ ਸਰਕਾਰ ਖਿਲਾਫ਼ ਭੰਡੀ ਪ੍ਰਚਾਰ   

By  Shanker Badra June 4th 2021 05:37 PM

ਪਟਿਆਲਾ : ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਜਿੱਥੇ 76 ਦਿਨਾਂ ਤੋਂ ਪਟਿਆਲਾ ਟਾਵਰ ਦੇ ਉੱਪਰ ਸੁਰਿੰਦਰਪਾਲ ਗੁਰਦਾਸਪੁਰ ਸਿਹਤ ਵਿਗੜਨ ਦੇ ਬਾਵਜੂਦ ਵੀ ਟਾਵਰ ਉਪਰ ਡਟਿਆ ਹੋਇਆ ਹੈ। ਦੂਜੇ ਪਾਸੇ ਬੇਰੁਜ਼ਗਾਰ ਅਧਿਆਪਕਾਂ ਨੇ ਕੈਪਟਨ ਸਰਕਾਰ ਦਾ ਭੰਡੀ ਪ੍ਰਚਾਰ ਕਰਨ ਲਈ ਵੱਖ -ਵੱਖ ਪਿੰਡਾਂ ਵਿਚ ਕੈਪਟਨ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਪੜ੍ਹੋ ਹੋਰ ਖ਼ਬਰਾਂ : ਜੇਕਰ ਤੁਹਾਡਾ ਵੀ ਨਹੀਂ ਬਣਿਆ ਰਾਸ਼ਨ ਕਾਰਡ ਤਾਂ ਘਰ ਬੈਠੇ ਇੰਝ ਬਣਾਓ ਰਾਸ਼ਨ ਕਾਰਡ [caption id="attachment_503343" align="aligncenter" width="300"]Unemployed ETT TET Pass Teachers Open Morcha Against Punjab Government In Villages ਬੇਰੁਜ਼ਗਾਰ ETT ਟੈੱਟ ਪਾਸ ਅਧਿਆਪਕਾਂ ਨੇ ਸ਼ੁਰੂ ਕੀਤਾ ਕੈਪਟਨ ਸਰਕਾਰ ਖਿਲਾਫ਼ ਭੰਡੀ ਪ੍ਰਚਾਰ[/caption] ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮਹਿਮਦਪੁਰ ਪਿੰਡ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਤੇ ਉਨ੍ਹਾਂ ਨੂੰ ਡਾਂਗਾਂ ਨਾਲ ਕੁੱਟਿਆ ਜਾਂਦਾ ਹੈ ਨਹਿਰ ਵਿੱਚ ਛਾਲਾਂ ਮਾਰਨ ਲਈ ਮਜਬੂਰ ਕੀਤਾ ਜਾਂਦਾ ਹੈ। ਬੇਰੁਜ਼ਗਾਰ ਅਧਿਆਪਕਾਂ ਨੇ ਅਪੀਲ ਕੀਤੀ ਕਿ ਕਾਂਗਰਸ ਪਾਰਟੀ ਦੇ ਨੁਮਾਇੰਦਿਆਂ ਨੂੰ ਆਉਣ ਵਾਲੀਆਂ ਚੋਣਾਂ ਦੌਰਾਨ ਸਵਾਲ ਪੁੱਛਿਆ ਜਾਵੇ ਕਿ ਉਹ ਸੱਤਾ ਦੇ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਨੇ ਕਿੰਨੇ ਕੁ ਵਾਅਦੇ ਪੂਰੇ ਕੀਤੇ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਨੂੰ ਵੋਟ ਨਾ ਪਾਈ ਜਾਵੇ । [caption id="attachment_503336" align="aligncenter" width="300"]Unemployed ETT TET Pass Teachers Open Morcha Against Punjab Government In Villages ਬੇਰੁਜ਼ਗਾਰ ETT ਟੈੱਟ ਪਾਸ ਅਧਿਆਪਕਾਂ ਨੇ ਸ਼ੁਰੂ ਕੀਤਾ ਕੈਪਟਨ ਸਰਕਾਰ ਖਿਲਾਫ਼ ਭੰਡੀ ਪ੍ਰਚਾਰ[/caption] ਇਸ ਮੌਕੇ ਸੂਬਾ ਆਗੂ ਨਿਰਮਲ ਜ਼ੀਰਾ, ਜਰਨੈਲ ਸੰਗਰੂਰ, ਗੁਰਦੀਪ ਮਾਨਸਾ, ਲਾਡੀ ਮਾਨਸਾ, ਨੇ ਕਿਹਾ ਕਿ ਜਿਹੜੀ ਕੈਪਟਨ ਸਰਕਾਰ ਗੁਟਕਾ ਸਾਹਿਬ ਦੀ ਸੋਹ ਖਾ ਕੇ ਨਸ਼ਾ ਖਤਮ ਕਰਨ,  ਬੁਢਾਪਾ ਪੈਨਸ਼ਨ ਵਾਧੇ ਤੇ ਘਰ -ਘਰ ਰੁਜ਼ਗਾਰ ਦੇਣ ਦੇ ਵਾਅਦੇ ਨੂੰ ਲੈ ਕੇ ਸੱਤਾ ਵਿਚ ਆਈ ਸੀ। [caption id="attachment_503335" align="aligncenter" width="300"]Unemployed ETT TET Pass Teachers Open Morcha Against Punjab Government In Villages ਬੇਰੁਜ਼ਗਾਰ ETT ਟੈੱਟ ਪਾਸ ਅਧਿਆਪਕਾਂ ਨੇ ਸ਼ੁਰੂ ਕੀਤਾ ਕੈਪਟਨ ਸਰਕਾਰ ਖਿਲਾਫ਼ ਭੰਡੀ ਪ੍ਰਚਾਰ[/caption] ਅੱਜ ਉਹੀ ਸਰਕਾਰ ਸੱਤਾ ਦੇ ਨਸ਼ੇ ਵਿੱਚ ਐਨੀ ਹੰਕਾਰੀ ਹੋ ਚੁੱਕੀ ਹੈ ਕਿ ਭੁੱਲ ਚੁੱਕੀ ਹੈ ਕਿ ਉਹ ਲੋਕਾਂ ਨੂੰ ਵਾਅਦੇ ਕਰਕੇ ਸੱਤਾ ਵਿਚ ਆਈ ਸੀ। ਸੱਤਾ ਵਿੱਚ ਆਉਣ ਤੋਂ ਬਾਅਦ ਕਾਂਗਰਸ ਸਰਕਾਰ ਨੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਜਿਵੇਂ ਪੱਛਮੀ ਬੰਗਾਲ ਵਿਚ ਕਿਸਾਨਾਂ ਨੇ ਮੋਦੀ ਦਾ ਹੰਕਾਰ ਤੋੜਿਆ ਸੀ, ਉਸੇ ਤਰ੍ਹਾਂ ਹੁਣ ਪੰਜਾਬ ਦੇ ਨੌਜਵਾਨ ਕੈਪਟਨ ਦਾ ਹੰਕਾਰ ਤੋੜਨਗੇ। -PTCNews

Related Post