ਦੇਸੂਮਾਜਰਾ ਵਿਖੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਚੰਨੀ ਦੇ ਕਾਫਲੇ ਦਾ ਵਿਰੋਧ

By  Shanker Badra November 12th 2021 04:40 PM

ਚੰਡੀਗੜ੍ਹ : ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਅੱਜ ਦੇਸੂਮਾਜਰਾ ਵਿਖੇ ਮੁੱਖ ਮੰਤਰੀ ਦੇ ਜਾ ਰਹੇ ਕਾਫ਼ਲੇ ਸਮੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵਿਰੋਧ ਕੀਤਾ ਹੈ। ਦੇਸੂਮਾਜਰਾ ਵਿਚ ਪਾਣੀ ਵਾਲੀ ਟੈਂਕੀ ਉਤੇ ਚੜ੍ਹ ਕੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। [caption id="attachment_548049" align="aligncenter" width="300"] ਦੇਸੂਮਾਜਰਾ ਵਿਖੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਚੰਨੀ ਦੇ ਕਾਫਲੇ ਦਾ ਵਿਰੋਧ[/caption] ਦਰਅਸਲ 'ਚ ਅੱਜ ਜਦੋਂ ਬੇਰੁਜ਼ਗਾਰ ਅਧਿਆਪਕਾਂ ਨੂੰ ਮੁੱਖ ਮੰਤਰੀ ਚੰਨੀ ਦੇ ਕਾਫਲੇ ਦੇ ਲੰਘਣ ਦਾ ਪਤਾ ਲੱਗਿਆ ਤਾਂ ਅਧਿਆਪਕ ਹਾਈਵੇ ਉਤੇ ਪਹੁੰਚ ਗਏ। ਜਿਸ ਤੋਂ ਬਾਅਦ ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ ਗਈ। ਜਿਉਂ ਹੀ ਕਾਫਲਾ ਅੱਗੇ ਵਧ ਰਿਹਾ ਸੀ ਤਾਂ ਅਧਿਆਪਕਾਂ ਸੜਕੇ ਵਿਚਕਾਰ ਆ ਗਏ। [caption id="attachment_548047" align="aligncenter" width="300"] ਦੇਸੂਮਾਜਰਾ ਵਿਖੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਚੰਨੀ ਦੇ ਕਾਫਲੇ ਦਾ ਵਿਰੋਧ[/caption] ਇਸ ਮੌਕੇ ਮਹਿਲਾ ਅਧਿਆਪਕਾਂ ਨੂੰ ਰੋਕਣ ਲਈ ਵੀ ਮਹਿਲਾ ਪੁਲਿਸ ਨਹੀਂ ਸੀ ਤਾਂ ਮਰਦ ਪੁਲਿਸ ਮੁਲਾਜ਼ਮਾਂ ਨੇ ਹੀ ਮਹਿਲਾ ਅਧਿਆਪਕਾਂ ਨੂੰ ਬਾਹੋ ਫੜ੍ਹ ਫੜ ਪਾਸੇ ਕੀਤਾ। ਇਸ ਮੌਕੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਮਰਨ ਵਰਤ ਉੱਤੇ ਬੈਠੇ ਹਨ। -PTCNews

Related Post