ਬੇਰੁਜ਼ਗਾਰ ਹੈਲਥ ਵਰਕਰਾਂ ਦੀ ਸਿਹਤ ਮੰਤਰੀ ਨਾਲ ਹੋਈ ਪੈਨਲ ਮੀਟਿੰਗ , ਜਲਦੀ ਇਸ਼ਤਿਹਾਰ ਜਾਰੀ ਕਰਨ ਦਾ ਭਰੋਸਾ

By  Shanker Badra January 15th 2020 05:42 PM

ਬੇਰੁਜ਼ਗਾਰ ਹੈਲਥ ਵਰਕਰਾਂ ਦੀ ਸਿਹਤ ਮੰਤਰੀ ਨਾਲ ਹੋਈ ਪੈਨਲ ਮੀਟਿੰਗ , ਜਲਦੀ ਇਸ਼ਤਿਹਾਰ ਜਾਰੀ ਕਰਨ ਦਾ ਭਰੋਸਾ:ਪਟਿਆਲਾ : ਲੋਹੜੀ ਦੇ ਤਿਉਹਾਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਦੇ ਦਰਵਾਜ਼ੇ ਤੋਂ ਰੁਜ਼ਗਾਰ ਦੀ ਲੋਹੜੀ ਦੀ ਮੰਗ ਕਰਨ ਵਾਲੇ ਅਤੇ ਆਪਣੀਆਂ ਅਸਾਮੀਆਂ ਦਾ ਨਵਾਂ ਇਸ਼ਤਿਹਾਰ ਮੰਗਣ ਵਾਲੇ ਪਟਿਆਲੇ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰਾਂ ਦੀ ਪੈਨਲ ਮੀਟਿੰਗ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨਾਲ ਸਕੱਤਰੇਤ ਵਿਖੇ ਹੋਈ ਹੈ। ਇਸ ਮੀਟਿੰਗ ਤੋਂ ਪਰਤੇ ਜਗਦੀਪ ਸਿੰਘ, ਦਵਿੰਦਰ ਸਿੰਘ ਅਤੇ ਜਸਮੇਲ ਸਿੰਘ ਨੇ ਦੱਸਿਆ ਕਿ ਸਿਹਤ ਮੰਤਰੀ ਨੇ ਉਮਰ ਹੱਦ ਵਿੱਚ ਛੋਟ ਦੇ ਕੇ ਹੈਲਥ ਵਰਕਰਾਂ ਦੀਆਂ ਆਸਾਮੀਆਂ ਦਾ ਇਸ਼ਤਿਹਾਰ ਜਲਦੀ ਜਾਰੀ ਕਰਨ ਦਾ ਭਰੋਸਾ ਦਿੱਤਾ ਹੈ। ਉਹਨਾਂ ਅੱਗੇ ਕਿਹਾ ਕਿ ਬੇਰੁਜ਼ਗਾਰਾਂ ਦਾ ਪਟਿਆਲੇ 29 ਦਸੰਬਰ ਤੋਂ ਪੱਕਾ ਮੋਰਚਾ ਚੱਲ ਰਿਹਾ ਹੈ, ਜਿਸ ਵਿੱਚ ਬੇਰੁਜ਼ਗਾਰਾਂ ਵਲੋਂ ਭਰਤੀ ਸੰਬੰਧੀ ਮੰਗ ਕੀਤੀ ਜਾ ਰਹੀ ਸੀ ਪਰ ਸਰਕਾਰ ਵਾਰ -ਵਾਰ ਟਾਲ ਮਟੋਲ ਕਰ ਰਹੀ ਹੈ। ਉਹਨਾਂ ਕਿਹਾ ਕਿ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰਹੇਗਾ। -PTCNews

Related Post