ਬੇਰੁਜ਼ਗਾਰ ਸਾਂਝੇ ਮੋਰਚੇ ਨੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

By  Shanker Badra March 16th 2021 07:46 PM

ਸੰਗਰੂਰ : ਸਥਾਨਕ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਅੱਗੇ ਪੱਕਾ ਮੋਰਚਾ ਲਾ ਕੇ ਬੈਠੇ ਬੇਰੁਜ਼ਗਾਰ ਸਾਂਝੇ ਮੋਰਚੇ ਨੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਹੈ। ਬੇਰੁਜ਼ਗਾਰ ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ,ਜਗਸੀਰ ਸਿੰਘ ਘੁਮਾਣ, ਹਰਜਿੰਦਰ ਸਿੰਘ ਝੁਨੀਰ,ਕ੍ਰਿਸ਼ਨ ਸਿੰਘ ਨਾਭਾ ਅਤੇ ਸੁਖਦੇਵ ਸਿੰਘ ਜਲਾਲਾਬਾਦ ਨੇ ਕਿਹਾ ਕਿ ਪਿਛਲੇ ਦੋ ਦਿਨ ਪਹਿਲਾਂ 14 ਮਾਰਚ ਨੂੰ ਬੇਰੁਜ਼ਗਾਰਾਂ ਨੇ ਸਥਾਨਕ ਪੂਨੀਆਂ ਟਾਵਰ ਕੋਲ ਧੂਰੀ ਵਾਲੇ ਓਵਰ ਬ੍ਰਿਜ ਉੱਤੇ ਜਾਮ ਲੱਗਾਇਆ ਸੀ।

Unemployed Sanjha Morcha fires effigy of Government of Punjab in Sangrur ਬੇਰੁਜ਼ਗਾਰ ਸਾਂਝੇ ਮੋਰਚੇ ਨੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਪੜ੍ਹੋ ਹੋਰ ਖ਼ਬਰਾਂ : ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ , ਫੇਸਬੁੱਕ 'ਤੇ ਪੋਸਟ ਪਾ ਕੇ ਖ਼ੁਦ ਦਿੱਤੀ ਜਾਣਕਾਰੀ

ਇਸ ਮੌਕੇ ਪ੍ਰਸ਼ਾਸਨ ਵੱਲੋਂ 23 ਮਾਰਚ ਲਈ ਚੀਫ ਪਾਰਲੀਮਾਨੀ ਸਕੱਤਰ ਨਾਲ ਪੈਨਲ ਮੀਟਿੰਗ ਦੀ ਪੱਤ੍ਰਕਾ ਦਿੱਤੀ ਸੀ ਪਰ ਉਕਤ ਪੱਤ੍ਰਕਾ ਵਿਚ ਸਿੱਖਿਆ ਮੰਤਰੀ, ਸਿਹਤ ਮੰਤਰੀ ਅਤੇ ਦੋਵਾਂ ਦੇ ਸਕੱਤਰਾਂ ਦਾ ਜ਼ਿਕਰ ਨਹੀਂ ਕੀਤਾ ਗਿਆ ਅਤੇ ਨਾ ਹੀ ਮੀਟਿੰਗ ਦਾ ਸਮਾਂ ਲਿਖਿਆ ਗਿਆ ਹੈ। ਜਿਸ ਤੋਂ ਸ਼ੰਕਾ ਜ਼ਾਹਿਰ ਹੁੰਦਾ ਹੈ ਕਿ ਮੀਟਿੰਗ ਦੀ ਪੱਤ੍ਰਕਾ ਫ਼ਰਜ਼ੀ ਹੈ।

Unemployed Sanjha Morcha fires effigy of Government of Punjab in Sangrur ਬੇਰੁਜ਼ਗਾਰ ਸਾਂਝੇ ਮੋਰਚੇ ਨੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਬੇਰੁਜ਼ਗਾਰ ਮੋਰਚੇ ਨੇ ਮੰਗ ਕੀਤੀ ਕਿ ਉਕਤ ਦੋਵੇਂ ਮੰਤਰੀਆਂ ਸਮੇਤ ਸਕੱਤਰਾਂ ਦੇ ਰਾਬਤਾ ਕਰਕੇ ਪੱਤਰਕਾ ਨੂੰ ਦਰੁਸਤ ਕੀਤਾ ਜਾਵੇ। ਨਾਲ ਹੀ ਮੀਟਿੰਗ ਦਾ ਸਮਾਂ ਨਿਰਧਾਰਤ ਕੀਤਾ ਜਾਵੇ। ਜਿਸ ਕਰਕੇ ਬੇਰੁਜ਼ਗਾਰ ਸਾਂਝੇ ਮੋਰਚੇ ਨੇ ਅੱਜ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਹੈ।

Unemployed Sanjha Morcha fires effigy of Government of Punjab in Sangrur ਬੇਰੁਜ਼ਗਾਰ ਸਾਂਝੇ ਮੋਰਚੇ ਨੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਬੇਰੁਜ਼ਗਾਰਾਂ ਨੇ ਪ੍ਰਸ਼ਾਸਨ ਉੱਪਰ ਰੋਸ ਜਤਾਉਂਦਿਆਂ ਕਿਹਾ ਕਿ ਜੇਕਰ 20 ਮਾਰਚ ਤੋਂ ਪਹਿਲਾਂ ਦਰੁਸਤੀ ਨਾ ਕੀਤੀ ਗਈ ਤਾਂ 21 ਮਾਰਚ ਐਤਵਾਰ ਨੂੰ ਮੋਰਚਾ ਮੁੜ ਮੰਤਰੀ ਦੀ ਕੋਠੀ ਅੱਗੇ ਵਿਸ਼ਾਲ ਇਕੱਠ ਕਰੇਗਾ। ਇਸ ਮੌਕੇ ਗੁਰਪ੍ਰੀਤ ਸਿੰਘ, ਹਰਦੀਪ ਸਿੰਘ, ਮਨਜੀਤ ਸਿੰਘ, ਹੇਮਰਾਜ ਸੰਗਰੂਰ , ਕੁਲਵੰਤ ਲੌਂਗੋਵਾਲ, ਹਰਸ਼ਰਨ ਭੱਠਲ, ਸ਼ੰਦੀਪ ਨਾਭਾ, ਮਨਜੀਤ ਸੰਗਰੂਰ, ਪ੍ਰਿਤਪਾਲ ਕੌਰ ਸੰਗਰੂਰ, ਕਰਮਜੀਤ ਸਿੰਘ ਆਦਿ ਹਾਜ਼ਰ ਸਨ।

-PTCNews

Related Post