ਬੇਰੁਜ਼ਗਾਰ ਸਾਂਝਾ ਮੋਰਚਾ ਨੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਮ‍ਨਾਈ ਸੰਘਰਸ਼ੀ ਲੋਹੜੀ 

By  Shanker Badra January 12th 2021 05:08 PM

ਸੰਗਰੂਰ : ਬੇਰੁਜ਼ਗਾਰ ਸਾਂਝਾ ਮੋਰਚਾ ਨੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਅੱਗੇ ਸ਼ੁਰੂ ਕੀਤੇ ਪੱਕੇ ਮੋਰਚੇ 'ਤੇ ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਦੇ ਲਾਰਿਆਂ ਨੂੰ ਫੂਕ ਕੇ ਸੰਘਰਸ਼ੀ ਲੋਹੜੀ ਮਨਾਈ ਹੈ। ਬੇਰੁਜ਼ਗਾਰ ਸਾਂਝਾ ਮੋਰਚਾ ਦੇ ਸੂਬਾਈ ਆਗੂ  ਸੁਖਵਿੰਦਰ ਸਿੰਘ ਢਿੱਲਵਾਂ, ਜਗਸੀਰ ਸਿੰਘ, ਕ੍ਰਿਸ਼ਨ ਨਾਭਾ,ਹਰਜਿੰਦਰ ਸਿੰਘ ਝੁਨੀਰ ਅਤੇ ਸੁਖਦੇਵ ਸਿੰਘ ਜਲਾਲਾਬਾਦ ਨੇ ਕਿਹਾ ਕਿ ਇਕ ਪਾਸੇ ਘਰ -ਘਰ ਰੁਜ਼ਗਾਰ ਦੇਣ ਦੀ ਗੱਲ ਕੀਤੀ ਗਈ ਸੀ ਪਰ ਪਿਛਲੇ 13 ਦਿਨਾਂ ਤੋਂ ਘਰ ਅੱਗੇ ਬੈਠੇ ਬੇਰੁਜ਼ਗਾਰਾਂ ਦੀ ਗੱਲ ਨਹੀਂ ਸੁਣੀ ਜਾ ਰਹੀ।

ਪੜ੍ਹੋ ਹੋਰ ਖ਼ਬਰਾਂ : ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ , ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ਦੇ ਲਾਗੂ ਹੋਣ 'ਤੇ ਲਾਈ ਰੋਕ

Unemployed Sanjha Morcha Protest in front of Education Minister's Vijay Inder Singla residence ਬੇਰੁਜ਼ਗਾਰ ਸਾਂਝਾ ਮੋਰਚਾ ਨੇਸਿੱਖਿਆ ਮੰਤਰੀ ਦੀ ਕੋਠੀ ਅੱਗੇ ਮ‍ਨਾਈ ਸੰਘਰਸ਼ੀ ਲੋਹੜੀ, ਘਰ-ਘਰ ਰੁਜ਼ਗਾਰ ਦੇ ਫੂਕੇ ਵਾਅਦੇ

ਕੜਕਦੀ ਠੰਢ ਵਿੱਚ ਬੈਠੇ ਬੇਰੁਜ਼ਗਾਰਾਂ ਨੂੰ ਧਮਕਾਇਆ  ਜਾ ਰਿਹਾ ਹੈ। ਸੂਬਾ ਆਗੂ ਢਿਲਵਾਂ ਨੇ ਕਿਹਾ ਕਿ ਪੰਜਾਬ ਦਾ ਸ਼ਾਨਾਮੱਤਾ ਇਤਿਹਾਸ ਦੁੱਲੇ ਭੱਟੀ ਦਾ ਇਤਿਹਾਸ ਹੈ,ਉਸ ਦੇ ਵਾਰਸ ਅੱਜ ਵੀ ਆਪਣੇ ਹੱਕਾਂ ਹੱਕਾਂ ਲਈ ਹਕੂਮਤਾਂ ਨਾਲ ਟੱਕਰ ਲੈਣ ਲਈ ਤਿਆਰ ਬੈਠੇ ਹਨ,ਉਨ੍ਹਾਂ ਕਿਹਾ ਕਿ ਅੱਜ ਵੀ ਸੁੰਦਰੀਏ ਮੁੰਦਰੀਏ ਉੱਤੇ ਹਕੂਮਤੀ ਗੁੰਡਿਆਂ ਵੱਲੋਂ ਕਹਿਰ ਢਾਹੇ ਜਾ ਰਹੇ ਹਨ। ਜਿਸ ਦਾ ਜਵਾਬ ਦੇਣ ਲਈ ਪੰਜਾਬ ਦੇ ਨੌਜਵਾਨ ਹਮੇਸ਼ਾਂ ਤੱਤਪਰ ਹਨ। ਉਨ੍ਹਾਂ ਕਿਹਾ ਕਿ ਸਾਂਝੇ ਮੋਰਚੇ ਦੀਆਂ ਪੰਜੇ ਜਥੇਬੰਦੀਆਂ ਆਪਣੇ ਰੁਜ਼ਗਾਰ ਲਈ ਪੱਕੇ ਮੋਰਚੇ ਤੇ ਡਟੀਆਂ ਹੋਈਆਂ ਹਨ।

Unemployed Sanjha Morcha Protest in front of Education Minister's Vijay Inder Singla residence ਬੇਰੁਜ਼ਗਾਰ ਸਾਂਝਾ ਮੋਰਚਾ ਨੇਸਿੱਖਿਆ ਮੰਤਰੀ ਦੀ ਕੋਠੀ ਅੱਗੇ ਮ‍ਨਾਈ ਸੰਘਰਸ਼ੀ ਲੋਹੜੀ, ਘਰ-ਘਰ ਰੁਜ਼ਗਾਰ ਦੇ ਫੂਕੇ ਵਾਅਦੇ

ਪੜ੍ਹੋ ਹੋਰ ਖ਼ਬਰਾਂ : ਦਿੱਲੀ ਧਰਨੇ ਤੋਂ ਵਾਪਸ ਆਏ ਕਿਸਾਨ ਨੇ ਦਿੱਤੀ ਜਾਨ, ਸੁਸਾਈਡ ਨੋਟ 'ਚ ਖੇਤੀ ਕਾਨੂੰਨਾਂ ਨੂੰ ਠਹਿਰਾਇਆ ਜ਼ਿੰਮੇਵਾਰ

ਜਦੋਂ ਤੱਕ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਨਹੀਂ ਦਿੱਤਾ ਜਾਂਦਾ, ਉਹ ਸਰਕਾਰ ਦੇ ਨੱਕ ਵਿੱਚ ਦਮ ਕਰਕੇ ਰੱਖਣਗੇ। ਇਸ ਮੌਕੇ ਸੰਘਰਸ਼ੀ ਲੋਹੜੀ ਮਨਾਉਂਦਿਆਂ ਬੇਰੁਜ਼ਗਾਰਾਂ ਨੇ ਪੰਜਾਬ ਦੇ ਸਮੂਹ ਬੇਰੁਜ਼ਗਾਰਾਂ ਨੂੰ ਅਪੀਲ ਕੀਤੀ ਕੇ ਆਪਣੇ ਹੱਕ ਹਾਸਲ ਕਰਨ ਲਈ ਮੋਰਚੇ ਵਿੱਚ ਸ਼ਾਮਿਲ ਹੋਣ। ਇਸ ਸਮੇਂ ਸਾਂਝੇ ਮੋਰਚੇ ਨੂੰ ਡੈਮੋਕਰੈਟਿਕ ਟੀਚਰ ਫਰੰਟ ਵੱਲੋਂ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਬਲਵੀਰ ਚੰਦ ਲੌਂਗੋਵਾਲ , ਜਗਦੇਵ ਕੁਮਾਰ, ਜਮਹੂਰੀ ਅਧਿਕਾਰ ਸਭਾ ਵੱਲੋਂ ਸਵਰਨਜੀਤ ਸਿੰਘ, ਰਘਵੀਰ ਭਵਾਨੀਗੜ, ਸੁਰਜੀਤ ਸਿੰਘ ਭੱਠਲ, ਕੁਲਵਿੰਦਰ ਸਿੰਘ ਨਦਾਮਪੁਰ ਆਦਿ ਨੇ ਸੰਬੋਧਨ ਕੀਤਾ।

Unemployed Sanjha Morcha Protest in front of Education Minister's Vijay Inder Singla residence ਬੇਰੁਜ਼ਗਾਰ ਸਾਂਝਾ ਮੋਰਚਾ ਨੇਸਿੱਖਿਆ ਮੰਤਰੀ ਦੀ ਕੋਠੀ ਅੱਗੇ ਮ‍ਨਾਈ ਸੰਘਰਸ਼ੀ ਲੋਹੜੀ, ਘਰ-ਘਰ ਰੁਜ਼ਗਾਰ ਦੇ ਫੂਕੇ ਵਾਅਦੇ

ਸਾਂਝੇ ਮੋਰਚੇ 'ਚ ਸ਼ਾਮਿਲ ਯੂਨੀਅਨਾਂ ਦੀਆਂ ਮੰਗਾਂ

1. ਸਿੱਖਿਆ ਵਿਭਾਗ ਨੇ 2 ਫਰਵਰੀ 2020 ਨੂੰ 873 ਡੀ.ਪੀ.ਈ. ਅਧਿਆਪਕਾਂ ਦਾ ਲਿਖਤੀ ਟੈਸਟ ਲੈ ਕੇ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਹੋਈ ਹੈ । ਇਨ੍ਹਾਂ ਪੋਸਟਾਂ ਵਿੱਚ ਸੋਧ ( Amendment ) ਕਰਨ ਉਪਰੰਤ 1000 ਪੋਸਟਾਂ ਦਾ ਵਾਧਾ ਕਰਕੇ 1873 ਪੋਸਟਾਂ ਕੀਤੀਆਂ ਜਾਣ ।

2. 873 ਡੀ .ਪੀ .ਈ ਅਧਿਆਪਕਾਂ ਦੀ ਭਰਤੀ 14 ਸਾਲਾਂ ਦੇ ਲੰਬੇ ਅਰਸੇ ਬਾਅਦ ਹੋ ਰਹੀ ਹੈ, ਜਿਸ ਕਾਰਨ ਉਮੀਦਵਾਰਾਂ ਦੀ ਉਮਰ ਹੱਦ ਲੰਘ ਚੁੱਕੀ ਹੈ ,ਇਸ ਕਰਕੇ 1000 ਪੋਸਟਾਂ ਦਾ ਵਾਧਾ ਕਰਨ ਉਪਰੰਤ 1873 ਪੋਸਟਾਂ ਕੀਤੀਆਂ ਜਾਣ ।

3. 873 ਡੀ.ਪੀ.ਈ. ਦਾ ਵਿਗਿਆਪਨ ਮਿਤੀ : 24.01.2017 ਦੀ ਲਗਾਤਾਰਤਾ ਵਿੱਚ 1000 ਪੋਸਟਾਂ ਦਾ ਵਾਧਾ ਕਰਕੇ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ ਤਾਂ ਜੋ ਭਰਤੀ ਵਿਚ ਕਾਨੂੰਨੀ ਰੁਕਵਟ ਨਾ ਆਵੇ।

4. ਜੇਕਰ 873 ਡੀ .ਪੀ.ਈ ਪੋਸਟਾਂ ਤੇ ਦੂਜੀ ਵਾਰ ਸਕਰੂਟਨੀ ਹੁੰਦੀ ਹੈ ਤਾਂ ਪੇਪਰ ਦਿੱਤੇ ਸਾਰੇ ਉਮੀਦਵਾਰਾਂ ਨੂੰ ਸਕਰੂਟਨੀ ਲਈ ਬੁਲਾਇਆ ਜਾਵੇ।

Unemployed Sanjha Morcha Protest in front of Education Minister's Vijay Inder Singla residence ਬੇਰੁਜ਼ਗਾਰ ਸਾਂਝਾ ਮੋਰਚਾ ਨੇਸਿੱਖਿਆ ਮੰਤਰੀ ਦੀ ਕੋਠੀ ਅੱਗੇ ਮ‍ਨਾਈ ਸੰਘਰਸ਼ੀ ਲੋਹੜੀ, ਘਰ-ਘਰ ਰੁਜ਼ਗਾਰ ਦੇ ਫੂਕੇ ਵਾਅਦੇ

ਬੇਰੁਜ਼ਗਾਰ ਬੀ.ਐੱਡ ਟੈੱਟ ਪਾਸ ਅਧਿਆਪਕ ਯੂਨੀਅਨ ਦੀਆਂ ਮੰਗਾਂ:-

1. ਪੰਜਾਬੀ, ਸਮਾਜਿਕ ਸਿੱਖਿਆ ਅਤੇ ਹਿੰਦੀ ਦੀਆਂ ਘੱਟੋ ਘੱਟ 10 ਹਜਾਰ ਪੋਸਟਾ ਦਾ ਇਸਤਿਹਾਰ ਜਾਰੀ ਕੀਤਾ ਜਾਵੇ।

2. ਉਮਰ ਹੱਦ 37 ਤੋਂ 42 ਸਾਲ ਕੀਤੀ ਜਾਵੇ।

3.  2017 ਦੇ ਟੈੱਟ ਪਾਸ ਉਮੀਦਵਾਰਾਂ ਨੂੰ ਆਉਣ ਵਾਲੇ ਇਸਤਿਹਾਰ ਵਿੱਚ ਘੱਟੋ ਘੱਟ ਉਮਰ ਹੱਦ ਵਿੱਚ 3 ਸਾਲ ਦੀ ਛੋਟ ਦਿੱਤੀ ਜਾਵੇ।

-PTCNews

Related Post