ਬੈਰੀਕੇਡ ਤੋੜ ਮੋਤੀ ਮਹਿਲ ਨੇੜੇ ਪੁੱਜੇ ਬੇਰੁਜ਼ਗਾਰ ਅਧਿਆਪਕ, ਪੁਲਿਸ ਅਤੇ ਅਧਿਆਪਕਾਂ ਵਿਚਾਲੇ ਹੋਈ ਝੜਪ

By  Shanker Badra June 30th 2021 04:48 PM

ਪਟਿਆਲਾ : ਬੇਰੁਜ਼ਗਾਰ ਸਾਂਝਾ ਅਧਿਆਪਕ ਮੋਰਚਾ (Unemployed Sanjha Morcha )ਵੱਲੋਂ ਅੱਜ ਪਟਿਆਲਾ ਵਿਖੇ ਮੋਤੀ ਮਹਿਲ ਵੱਲ ਕੂਚ ਕੀਤਾ ਗਿਆ ਹੈ। ਜਦੋਂ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਵਰਕਰ ਨਿਊ ਮੋਤੀ ਬਾਗ ਦੇ ਗੇਟ ਸਾਹਮਣੇ ਪੁੱਜੇ ਤਾਂ ਖੁਫੀਆ ਏਜੰਸੀਆਂ ਨੂੰ ਭਾਜੜਾਂ ਪੈ ਗਈਆਂ ਹਨ। ਬੇਰੁਜ਼ਗਾਰ ਅਧਿਆਪਕਾਂ ਦੀ ਪੁਲਿਸ ਪ੍ਰਸ਼ਾਸਨ (Teachers clash with police ) ਦੇ ਨਾਲ ਖਿੱਚ ਧੂਹ ਹੋਈ ਹੈ। ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮਹਿਲ ਕੋਲ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਕੁਝ ਅਧਿਆਪਕਾਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ।

ਬੈਰੀਕੇਡ ਤੋੜ ਮੋਤੀ ਮਹਿਲ ਨੇੜੇ ਪੁੱਜੇ ਬੇਰੁਜ਼ਗਾਰ ਅਧਿਆਪਕ, ਪੁਲਿਸ ਅਤੇ ਅਧਿਆਪਕਾਂ ਵਿਚਾਲੇ ਹੋਈ ਝੜਪ

ਪੜ੍ਹੋ ਹੋਰ ਖ਼ਬਰਾਂ : ਅਦਾਕਾਰਾ ਮੰਦਿਰਾ ਬੇਦੀ ਦੇ ਪਤੀ ਰਾਜ ਕੌਸ਼ਲ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ

ਮੋਤੀ ਮਹਿਲ ਦੇ ਬਿਲਕੁਲ ਮੇਨ ਗੇਟ 'ਤੇ ਪਹੁੰਚੇ ਬੇਰੁਜ਼ਗਾਰ ਸਾਂਝਾ ਮੋਰਚਾ ਦੇ 24 ਸਾਥੀਆਂ ਨੂੰ ਗਿਰਫ਼ਤਾਰ ਕਰਕੇ ਪੁਲਿਸ ਚੌਂਕੀ ਭੁੱਨਰਹੇੜੀ ਲਿਜਾਇਆ ਗਿਆ ਹੈ। ਬੇਰੁਜ਼ਗਾਰ ਮੋਰਚੇ ਦੇ ਕਾਰਕੁੰਨ ਆਗੂਆਂ ਤੋਂ ਇਲਾਵਾ ਪੁਲਿਸ ਵਾਲੇ ਵੀ ਜ਼ਖਮੀ ਹੋਏ ਹਨ। ਇਸ ਤੋਂ ਬਾਅਦ ਵੀ ਅਧਿਆਪਕ ਉਸ ਥਾਂ ਤੇ ਡਟੇ ਹੋਏ ਹਨ। ਸਾਂਝਾ ਬੇਰੁਜ਼ਗਾਰ ਮੋਰਚਾ ਦੀ ਹੁਣ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ 12 ਜੁਲਾਈ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਹੋਵੇਗੀ।

ਬੈਰੀਕੇਡ ਤੋੜ ਮੋਤੀ ਮਹਿਲ ਨੇੜੇ ਪੁੱਜੇ ਬੇਰੁਜ਼ਗਾਰ ਅਧਿਆਪਕ, ਪੁਲਿਸ ਅਤੇ ਅਧਿਆਪਕਾਂ ਵਿਚਾਲੇ ਹੋਈ ਝੜਪ

ਦੱਸ ਦੇਈਏ ਕਿ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਸੰਗਰੂਰ ਕੋਠੀ ਅੱਗੇ 31 ਦਸੰਬਰ ਤੋਂ ਬੇਰੁਜ਼ਗਾਰ ਸਾਂਝਾ ਮੋਰਚਾ (ਟੈਟ ਪਾਸ ਬੇਰੁਜ਼ਗਾਰ ਬੀਐਡ ਅਧਿਆਪਕ ਯੂਨੀਅਨ,ਆਲ ਪੰਜਾਬ 873 ਬੇਰੁਜ਼ਗਾਰ ਡੀ ਪੀ ਈ ਅਧਿਆਪਕ ਯੂਨੀਅਨ,ਬੇਰੁਜ਼ਗਾਰ 646 ਪੀ ਟੀਂ ਆਈ ਅਧਿਆਪਕ ਯੂਨੀਅਨ, ਆਰਟ ਐਂਡ ਕਰਾਫਟ ਅਧਿਆਪਕ ਯੂਨੀਅਨ ਅਤੇ ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ ਯੂਨੀਅਨ ਪੁਰਸ਼) ਦੀ ਅਗਵਾਈ ਵਿਚ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰਾਂ ਨੇ ਆਉਂਦੀਆਂ ਚੋਣਾਂ ਵਿੱਚ ਕਾਂਗਰਸ ਉਮੀਦਵਾਰਾਂ ਦੇ ਬਾਈਕਾਟ ਦੀ ਮੁਹਿੰਮ ਤੇਜ਼ ਕੀਤੀ ਹੋਈ ਹੈ।

ਬੈਰੀਕੇਡ ਤੋੜ ਮੋਤੀ ਮਹਿਲ ਨੇੜੇ ਪੁੱਜੇ ਬੇਰੁਜ਼ਗਾਰ ਅਧਿਆਪਕ, ਪੁਲਿਸ ਅਤੇ ਅਧਿਆਪਕਾਂ ਵਿਚਾਲੇ ਹੋਈ ਝੜਪ

ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ,ਜਗਸੀਰ ਸਿੰਘ ਘੁਮਾਣ,ਕ੍ਰਿਸ਼ਨ ਸਿੰਘ ਨਾਭਾ ਅਤੇ ਹਰਜਿੰਦਰ ਸਿੰਘ ਝੁਨੀਰ ਅਤੇ ਸੁਖਦੇਵ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬੇਰੁਜ਼ਗਾਰਾਂ ਨਾਲ ਵੋਟਾਂ ਸਮੇਂ ਕੀਤੇ ਵਾਅਦੇ ਘਰ-ਘਰ ਨੌਕਰੀ ਅਤੇ ਬੇਰੁਜ਼ਗਾਰੀ ਭੱਤਾ ਦੇਣ ਤੋਂ ਭੱਜ ਚੁੱਕੀ ਹੈ ਇਸ ਲਈ ਬੇਰੁਜ਼ਗਾਰਾਂ ਨੇ ਜਿਵੇਂ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ "ਰੁਜ਼ਗਾਰ ਨਹੀਂ ,ਵੋਟ ਨਹੀਂ " ਮੁਹਿੰਮ ਸ਼ੁਰੂ ਕਰਕੇ ਕਾਂਗਰਸੀ ਉਮੀਦਵਾਰਾਂ ਨੂੰ ਸਵਾਲ ਪੁੱਛੇ ਸੀ, ਉਸੇ ਤਰਜ਼ ਉੱਤੇ ਹੁਣ ਬੇਰੁਜ਼ਗਾਰਾਂ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ ਗੇਟਾਂ ਉੱਤੇ ਕਾਂਗਰਸੀ ਉਮੀਦਵਾਰਾਂ ਲਈ "ਨੋ ਐਂਟਰੀ" ਦਰਸਾਉਂਦੇ ,ਸਵਾਲ ਕਰਦੇ " ਦਿਓ ਜਵਾਬ,ਕੈਪਟਨ ਸਾਬ੍ਹ "ਵਾਲੇ ਫਲੈਕਸ ਲਗਾਉਣੇ ਸ਼ੁਰੂ ਕੀਤੇ ਹੋਏ ਹਨ।

ਬੈਰੀਕੇਡ ਤੋੜ ਮੋਤੀ ਮਹਿਲ ਨੇੜੇ ਪੁੱਜੇ ਬੇਰੁਜ਼ਗਾਰ ਅਧਿਆਪਕ, ਪੁਲਿਸ ਅਤੇ ਅਧਿਆਪਕਾਂ ਵਿਚਾਲੇ ਹੋਈ ਝੜਪ

ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਯੂਨੀਵਰਸਿਟੀਆਂ ਅਤੇ ਸਕਿਲ ਡਿਵੈਲਪਮੈਂਟ ਸੈਂਟਰ ਖੋਲ੍ਹਣ ਨੂੰ ਲੈ ਕੇ ਵੱਡੀ ਖ਼ਬਰ

ਉਹਨਾਂ ਨੇ ਕਿਹਾ ਕਿ ਜਦੋਂ ਵੀ ਉੱਚ - ਯੋਗਤਾ ਪ੍ਰਾਪਤ ਬੇਰੁਜ਼ਗਾਰਾਂ ਨੇ ਪੰਜਾਬ ਸਰਕਾਰ ਨੂੰ ਰੁਜ਼ਗਾਰ ਸੰਬੰਧੀ ਵਾਅਦੇ ਨੂੰ ਯਾਦ ਕਰਵਾਉਣ ਦੇ ਲਈ ਸੰਘਰਸ਼ ਕੀਤਾ ਹੈ ਤਾਂ ਸਰਕਾਰ ਵੱਲੋਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਲਾਠੀਚਾਰਜ ਕੀਤਾ ਜਾਦਾਂ ਹੈ ਤੇ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਹਨਾਂ ਕਿਹਾ ਕਿ ਜਦੋਂ ਤੱਕ ਕਾਂਗਰਸ ਸਰਕਾਰ ਬੇਰੁਜ਼ਗਾਰ ਨਾਲ ਕੀਤੇ ਵਾਅਦੇ ਨੂੰ ਪੂਰਾ ਨਹੀਂ ਕਰਦੀ ਤਦ ਤਕ ਬੇਰੁਜ਼ਗਾਰ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਜਾਰੀ ਰੱਖਣਗੇ। ਅਨੇਕਾਂ ਵਾਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਲਈ ਮੋਤੀ ਮਹਿਲ ਅੱਗੇ ਪੁਲਿਸ ਦੀ ਲਾਠੀ ਦਾ ਸ਼ਿਕਾਰ ਹੋਣਾ ਪਿਆ ਹੈ।

-PTCNews

Related Post