ਪਟਿਆਲਾ 'ਚ ਅਧਿਆਪਕਾਂ 'ਤੇ ਲਾਠੀਚਾਰਜ ਤੋਂ ਬਾਅਦ ਇੱਕ ਹੋਰ ਤਸ਼ੱਦਦ, ਪੜ੍ਹੋ ਖ਼ਬਰ

By  Jashan A March 10th 2020 09:15 AM

ਪਟਿਆਲਾ: ਆਪਣੀਆਂ ਮੰਗਾਂ ਨੂੰ ਲੈ ਕੇ ਪਟਿਆਲਾ 'ਚ ਲਗਾਤਾਰ ਧਰਨਾ ਦੇ ਰਹੇ ਈਟੀਟੀ ਪਾਸ ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀਚਾਰਜ ਤੋਂ ਬਾਅਦ ਇੱਕ ਹੋਰ ਤਸ਼ੱਦਦ ਢਾਹਿਆ ਗਿਆ। ਦਰਅਸਲ, ਪੁਲਿਸ ਨੇ 70 ਈਟੀਟੀ ਪਾਸ ਬੇਰੁਜ਼ਗਾਰ ਅਧਿਆਪਕਾਂ 'ਤੇ ਮਾਮਲਾ ਦਰਜ ਕਰ ਲਿਆ ਹੈ। ਤੁਹਾਨੂੰ ਦੱਸ ਦੇਈਏ ਕਿ 8 ਮਾਰਚ ਨੂੰ ਮੋਤੀ ਮਹਿਲ ਦਾ ਘਿਰਾਓ ਕਰ ਰਹੇ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਸੀ, ਜਿਸ 'ਚ ਪੁਲਿਸ ਨੇ ਅਧਿਆਪਕਾਂ 'ਤੇ ਲਾਠੀਚਾਰਜ ਕੀਤਾ ਤੇ ਹੁਣ ਪੁਲਿਸ ਨੇ 20 ਨਾਮਜ਼ਦ ਅਤੇ 50 ਅਣਪਛਾਤਿਆਂ 'ਤੇ ਵੱਖੋ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਹੋਰ ਪੜ੍ਹੋ: ਜੇਕਰ ਤੁਸੀਂ ਵੀ ਸ਼ਰਾਬ ਦੇ ਨਸ਼ੇ 'ਚ ਕੀਤਾ ਇਹ ਕੰਮ, ਸਿਵਾਏ ਪਛਤਾਵੇ ਤੋਂ ਕੁਝ ਹੋਰ ਨਹੀਂ ਹੈ ਹਲ! ਇਥੇ ਇਹ ਵੀ ਦੱਸ ਦੇਈਏ ਕਿ ਈਟੀਟੀ-ਟੈੱਟ ਪਾਸ ਬੇਰੁਜ਼ਗਾਰਾਂ ਦਾ ਪ੍ਰਸ਼ਾਸਨ ਨਾਲ ਸਮਝੌਤਾ ਹੋ ਗਿਆ ਹੈ। ਪ੍ਰਸ਼ਾਸਨ ਨੇ ਅਧਿਆਪਕਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਹਨਾਂ ਦੀ 12 ਮਾਰਚ ਯਾਨੀ ਕਿ ਬੁੱਧਵਾਰ ਨੂੰ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਮੀਟਿੰਗ ਕਰਵਾਈ ਜਾਵੇਗੀ। ਉਧਰ ਅਧਿਆਪਕ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਮੀਟਿੰਗ 'ਚ ਕੋਈ ਫੈਸਲਾ ਨਾ ਕੀਤਾ ਗਿਆ ਤਾਂ 14 ਮਾਰਚ ਨੂੰ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ। ਉਹਨਾਂ ਕਿਹਾ ਕਿ 12 ਮਾਰਚ ਤੱਕ ਪੁੱਡਾ ਗ੍ਰਾਊਂਡ 'ਚ ਅਧਿਆਪਕਾਂ ਦਾ ਧਰਨਾ ਜਾਰੀ ਰਹੇਗਾ। -PTC News

Related Post