ਜਲੰਧਰ 'ਚ ਬੇਰੁਜ਼ਗਾਰ ਅਧਿਆਪਕਾਂ ਦੀ ਪੁਲਿਸ ਨਾਲ ਹੋਈ ਝੜਪ , ਇੱਕ ਮਹਿਲਾ ਅਧਿਆਪਕ ਜ਼ਖਮੀ

By  Shanker Badra November 24th 2021 06:30 PM

ਜਲੰਧਰ : ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਗਏ ਬੇਰੁਜ਼ਗਾਰ ਅਧਿਆਪਕਾਂ ਦੀ ਇੱਕ ਵਾਰ ਫ਼ਿਰ ਪੁਲਿਸ ਨਾਲ ਝੜਪ ਹੋ ਗਈ ਹੈ। ਜਾਣਕਾਰੀ ਅਨੁਸਾਰ ਪਰਗਟ ਸਿੰਘ ਦੇ ਘਰ ਦੇ ਬਾਹਰ ਪੁਲਿਸ ਨਾਲ ਝੜਪ ਦੌਰਾਨ ਅਧਿਆਪਕਾਂ ਦੀ ਬਹਿਸ ਵੀ ਹੋਈ ਹੈ।

ਜਲੰਧਰ 'ਚ ਬੇਰੁਜ਼ਗਾਰ ਅਧਿਆਪਕਾਂ ਦੀ ਪੁਲਿਸ ਨਾਲ ਹੋਈ ਝੜਪ , ਇੱਕ ਮਹਿਲਾ ਅਧਿਆਪਕ ਜ਼ਖਮੀ

ਸਿੱਖਿਆ ਮੰਤਰੀ ਪ੍ਰਗਟ ਸਿੰਘ ਦੀ ਰਿਹਾਇਸ਼ ਵੱਲ ਵਧਦੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਣ ਦੇ ਲਈ ਪੁਲਿਸ ਵੱਲੋਂ ਲਾਠੀਚਾਰਜ ਵੀ ਕਰਨਾ ਪਿਆ ਹੈ। ਇਸ ਮੌਕੇ ਫਾਜ਼ਿਲਕਾ ਦੀ ਸੁਨੀਤਾ ਰਾਣੀ ਜ਼ਖਮੀ ਹੋ ਗਈ, ਜਿਸ ਨੂੰ ਬਾਅਦ ਵਿਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਬੇਰੁਜ਼ਗਾਰ ਅਧਿਆਪਕਾਂ ਨੇ ਦੋਸ਼ ਲਗਾਇਆ ਕਿ ਪੁਲਿਸ ਨੇ ਉਨ੍ਹਾਂ ਦੀਆਂ ਪੱਗਾਂ ਉਤਾਰ ਦਿੱਤੀਆਂ।

ਜਲੰਧਰ 'ਚ ਬੇਰੁਜ਼ਗਾਰ ਅਧਿਆਪਕਾਂ ਦੀ ਪੁਲਿਸ ਨਾਲ ਹੋਈ ਝੜਪ , ਇੱਕ ਮਹਿਲਾ ਅਧਿਆਪਕ ਜ਼ਖਮੀ

ਦੱਸ ਦੇਈਏ ਕਿ ਪਿਛਲੇ ਲੰਮੇ ਸਮੇਂ ਤੋਂ ਬੇਰੁਜ਼ਗਾਰ ਬੀਐੱਡ ਅਧਿਆਪਕ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ। ਸਿੱਖਿਆ ਮੰਤਰੀ ਪ੍ਰਗਟ ਸਿੰਘ ਦੇ ਸ਼ਹਿਰ ਵਿੱਚ ਬੇਰੁਜ਼ਗਾਰ ਅਧਿਆਪਕਾਂ ਨੇ ਪੱਕਾ ਮੋਰਚਾ ਲਗਾਇਆ ਹੋਇਆ ਹੈ। ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਸਿੱਖਿਆ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰ ਚੁੱਕੇ ਹਨ।

-PTCNews

Related Post