ਜਲੰਧਰ 'ਚ ਬੇਰੁਜ਼ਗਾਰ ਅਧਿਆਪਕਾਂ ਤੇ ਪੁਲਿਸ ਵਿਚਕਾਰ ਹੋਈ ਝੜਪ, ਕਈ ਜ਼ਖ਼ਮੀ

By  Riya Bawa November 25th 2021 12:23 PM -- Updated: November 25th 2021 01:30 PM

ਜਲੰਧਰ : ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਗਏ ਬੇਰੁਜ਼ਗਾਰ ਅਧਿਆਪਕਾਂ ਦੀ ਇੱਕ ਵਾਰ ਫ਼ਿਰ ਪੁਲਿਸ ਨਾਲ ਝੜਪ ਹੋ ਗਈ ਹੈ। ਜਾਣਕਾਰੀ ਅਨੁਸਾਰ ਪਰਗਟ ਸਿੰਘ ਦੇ ਘਰ ਦੇ ਬਾਹਰ ਪੁਲਿਸ ਨਾਲ ਝੜਪ ਦੌਰਾਨ ਅਧਿਆਪਕਾਂ ਦੀ ਬਹਿਸ ਵੀ ਹੋਈ ਹੈ।

ਸਿੱਖਿਆ ਮੰਤਰੀ ਪ੍ਰਗਟ ਸਿੰਘ ਦੀ ਰਿਹਾਇਸ਼ ਵੱਲ ਵਧਦੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਣ ਦੇ ਲਈ ਪੁਲਿਸ ਵੱਲੋਂ ਲਾਠੀਚਾਰਜ ਵੀ ਕਰਨਾ ਪਿਆ ਹੈ। ਦੱਸ ਦੇਈਏ ਕਿ ਬੀਤੇ ਕੱਲ੍ਹ ਤੋਂ ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਦੇ ਘਰ ਅੱਗੇ ਧਰਨਾ ਦੇ ਰਹੇ ਹਨ।

ਦੱਸ ਦੇਈਏ ਕਿ ਪਿਛਲੇ ਲੰਮੇ ਸਮੇਂ ਤੋਂ ਬੇਰੁਜ਼ਗਾਰ ਬੀਐੱਡ ਅਧਿਆਪਕ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ। ਸਿੱਖਿਆ ਮੰਤਰੀ ਪ੍ਰਗਟ ਸਿੰਘ ਦੇ ਸ਼ਹਿਰ ਵਿੱਚ ਬੇਰੁਜ਼ਗਾਰ ਅਧਿਆਪਕਾਂ ਨੇ ਪੱਕਾ ਮੋਰਚਾ ਲਗਾਇਆ ਹੋਇਆ ਹੈ। ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਸਿੱਖਿਆ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰ ਚੁੱਕੇ ਹਨ।

ਇਸ ਦੌਰਾਨ ਗੁਰੂ ਹਰਸਹਾਏ ਫਿਰੋਜ਼ਪੁਰ ਵਿਖੇ ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵਿਰੋਧ ਕੀਤਾ ਗਿਆ।

-PTC News

Related Post