ਪਟਿਆਲਾ 'ਚ ਬੇਰੁਜ਼ਗਾਰ ਅਧਿਆਪਕਾਂ ਦਾ ਧਰਨਾ ਜਾਰੀ, ਬੀਤੇ ਦਿਨ ਪੁਲਿਸ ਨੇ ਢਾਹਿਆ ਸੀ ਤਸ਼ੱਦਦ

By  Jashan A March 9th 2020 09:35 AM

ਪਟਿਆਲਾ: ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ 'ਚ ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦਾ ਧਰਨਾ ਜਾਰੀ ਹੈ, ਪਰ ਅਧਿਆਪਕਾਂ ਨੇ ਵਾਈ.ਪੀ.ਐੱਸ. ਚੌਕ ਤੋਂ ਧਰਨਾ ਚੁੱਕ ਕੇ ਪੁੱਡਾ ਗਰਾਊਂਡ ਸ਼ਿਫਟ ਕਰ ਲਿਆ ਹੈ, ਉਹਨਾਂ ਵੱਲੋਂ ਲਗਾਤਾਰ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪ੍ਰਦਰਸ਼ਨਕਾਰੀ ਭਾਖੜਾ ਨਹਿਰ ਦੇ ਪਸਿਆਣਾ ਪੁਲ 'ਤੇ ਵੀ ਡਟੇ ਰਹਿਣਗੇ।

unemployed teachers continue to Protest in Patialaਮਿਲੀ ਜਾਣਕਾਰੀ ਮੁਤਾਬਕ ਪ੍ਰਸ਼ਾਸਨ ਵੱਲੋਂ ਬੁੱਧਵਾਰ ਸਵੇਰੇ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਨਾਲ ਮੁਲਾਕਾਤ ਦਾ ਭਰੋਸਾ ਦਿੱਤਾ ਗਿਆ ਹੈ ਕਿ ਸੁਰੇਸ਼ ਕੁਮਾਰ ਨਾਲ ਮੁਲਾਕਾਤ ਕਰਵਾ ਸਾਰੇ ਮਸਲੇ ਦਾ ਹੱਲ ਕੀਤਾ ਜਾਵੇਗਾ।

ਹੋਰ ਪੜ੍ਹੋ: ਭਿੱਖੀਵਿੰਡ ਪੁਲਿਸ ਵੱਲੋਂ 267 ਗ੍ਰਾਮ ਹੈਰੋਇਨ ਸਮੇਤ 1 ਵਿਆਕਤੀ ਕਾਬੂ

ਜ਼ਿਕਰਯੋਗ ਹੈ ਕਿ ਬੀਤੇ ਦਿਨ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵੱਲੋਂ ਮੋਤੀ ਮਹਿਲ ਦਾ ਘਿਰਾਓ ਕਰ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ।

ਜਿਸ ਦੌਰਾਨ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ‘ਤੇ ਲਾਠੀਚਾਰਜ ਕੀਤਾ। ਇਥੇ ਹੀ ਬੱਸ ਨਹੀਂ ਹੋਈ ਪੰਜਾਬ ਦੀਆਂ ਹੱਕ ਮੰਗਦੀਆਂ ਧੀਆਂ ‘ਤੇ ਪੰਜਾਬ ਪੁਲਿਸ ਵੱਲੋਂ ਤਸ਼ੱਦਦ ਢਾਹਿਆ ਗਿਆ।

unemployed teachers continue to Protest in Patialaਇਥੇ ਇਹ ਵੀ ਦੱਸਣਾ ਬੜਾ ਜ਼ਰੂਰੀ ਹੈ ਕਿ ਪੁਲਿਸ ਦੇ ਲਾਠੀਚਾਰਜ ਅਤੇ ਪੰਜਾਬ ਸਰਕਾਰ ਦੇ ਵਾਅਦਿਆਂ ਤੋਂ ਤੰਗ ਆਏ 2 ਅਧਿਆਪਕਾਂ ਨੇ ਭਾਖੜਾ ਨਹਿਰ ‘ਚ ਛਾਲ ਮਾਰ ਦਿੱਤੀ ਸੀ, ਪਰ ਉਥੇ ਮੌਜੂਦ ਗੋਤਾਖੋਰਾਂ ਨੇ ਉਹਨਾਂ ਨੂੰ ਸੁਰੱਖਿਅਤ ਨਹਿਰ ਵਿੱਚੋਂ ਬਾਹਰ ਕੱਢ ਲਿਆ ਹੈ।

-PTC News

Related Post