ਸਿੱਖਿਆ ਮੰਤਰੀ ਦੇ ਘਰ ਦਾਖਲ ਹੋਏ ਬੇਰੁਜ਼ਗਾਰ ਅਧਿਆਪਕ, ਜੰਮ ਕੇ ਕੀਤੀ ਨਾਅਰੇਬਾਜ਼ੀ

By  Riya Bawa November 15th 2021 05:39 PM -- Updated: November 15th 2021 05:45 PM

ਜਲੰਧਰ: ਪੰਜਾਬ ਵਿਚ ਵੱਖ ਵੱਖ ਥਾਵਾਂ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਬੇਰੁਜ਼ਗਾਰ ਅਧਿਆਪਕ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਚਲਦੇ ਅੱਜ ਜਲੰਧਰ ਵਿਚ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪੰਜਾਬ ਦੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਖਿਲਾਫ਼ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ ਗਿਆ।

ਇਸ ਦੌਰਾਨ ਉਨ੍ਹਾਂ ਨੇ ਪੀਟੀਆਈ ਅਤੇ ਡੀਪੀਆਈ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਪਰਗਟ ਸਿੰਘ ਦਾ ਘਰ ਘੇਰ ਲਿਆ।

ਪੁਲਿਸ ਨੇ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਣ ਲਈ ਬੈਰੀਕੇਡਿੰਗ ਕੀਤੀ ਹੋਈ ਸੀ ਪਰ ਪ੍ਰਦਰਸ਼ਨਕਾਰੀ ਅਧਿਆਪਕ ਬੈਰੀਕੇਡ ਤੋੜ ਕੇ ਪਰਗਟ ਸਿੰਘ ਦੇ ਘਰ ਅੰਦਰ ਦਾਖਲ ਹੋ ਗਏ। ਇਹ ਧਰਨਾ ਪੀਟੀਆਈ ਦੀਆਂ 5000 ਅਤੇ ਡੀਪੀਆਈ ਦੀਆਂ 3000 ਪੋਸਟਾਂ ਦਾ ਨੋਟੀਫਿਕੇਸ਼ਨ ਜਾਰੀ ਨਾ ਕਰਨ ਦੇ ਵਿਰੋਧ 'ਚ ਲਾਇਆ ਗਿਆ।

-PTC News

Related Post