ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕੀਤਾ ਗਿਆ CM ਚੰਨੀ ਦਾ ਵਿਰੋਧ

By  Shanker Badra November 24th 2021 06:03 PM

ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਅੱਜ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ ਹੈ। ਮੁੱਖ ਮੰਤਰੀ ਚੰਨੀ ਜਿਉਂ ਹੀ ਪੰਜਾਬੀ ਯੂਨੀਵਰਸਿਟੀ ਪੁੱਜੇ ਤਾਂ ਅਧਿਆਪਕਾਂ ਵੱਲੋਂ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕੀਤਾ ਗਿਆ CM ਚੰਨੀ ਦਾ ਵਿਰੋਧ

ਪੁਲੀਸ ਵੱਲੋਂ ਇਨ੍ਹਾਂ ਅਧਿਆਪਕਾਂ ਨੂੰ ਰੋਕਣ ਲਈ ਕਾਫੀ ਧੱਕਾ ਕੀਤਾ ਜਾ ਰਿਹਾ ਹੈ। ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਗਏ ਹਨ। ਪਿਛਲੇ ਲੰਬੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੜਕਾਂ ਉਤੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਚੰਨੀ ਦਾ ਵਿਰੋਧ ਕੀਤਾ ਗਿਆ ਹੈ।

ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕੀਤਾ ਗਿਆ CM ਚੰਨੀ ਦਾ ਵਿਰੋਧ

ਜਦੋਂ ਹੀ ਨਾਅਰੇਬਾਜ਼ੀ ਕਰਦੇ ਹੋਏ ਬੇਰੁਜ਼ਗਾਰ ਅਧਿਆਪਕ ਮੁੱਖ ਮੰਤਰੀ ਦੇ ਕਾਫ਼ਲੇ ਵੱਲ ਅੱਗੇ ਵੱਧਣ ਦੀ ਕੋਸ਼ਿਸ਼ ਕਰਨ ਲੱਗੇ ਤਾਂ ਪੁਲਿਸ ਨੂੰ ਭਾਜੜ ਪੈ ਗਈ। ਇਸ ਮੌਕੇ ਉਤੇ ਤੈਨਾਤ ਪੁਲਿਸ ਨੇ ਬੇਰੁਜ਼ਗਾਰ ਅਧਿਆਪਕਾਂ ਨੂੰ ਅੱਗੇ ਵੱਧਣ ਤੋਂ ਰੋਕਿਆ। ਇਸ ਦੌਰਾਨ ਕਈ ਬੇਰੁਜ਼ਗਾਰ ਅਧਿਆਪਕ ਹੇਠਾਂ ਵੀ ਡਿੱਗ ਗਏ।

ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕੀਤਾ ਗਿਆ CM ਚੰਨੀ ਦਾ ਵਿਰੋਧ

ਦੱਸ ਦੇਈਏ ਕਿ ਕੱਚੇ ਅਧਿਆਪਕ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪਿਛਲੇ ਕਈ ਸਾਲਾਂ ਤੋਂ ਸੰਘਰਸ਼ ਕਰਦੇ ਆ ਰਹੇ ਹਨ। ਇਸ ਸੰਘਰਸ਼ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੂੰ ਪੁਲਿਸ ਦੇ ਲਾਠੀਚਾਰਜ ਦਾ ਵੀ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਸਰਕਾਰ ਨਾਲ ਮੀਟਿੰਗਾਂ ਵਿੱਚ ਕੋਈ ਠੋਸ ਹੱਲ ਨਹੀਂ ਨਿਕਲਿਆ।

-PTCNews

Related Post