ਪੱਕੇ ਹੋਣ ਦੀ ਮੰਗ ਨੂੰ ਲੈ ਕੇ ਬੇਰੋਜ਼ਗਾਰ ਅਧਿਆਪਕਾਂ ਵਲੋਂ ਸਰਕਾਰ ਦੇ ਖਿਲਾਫ ਰੋਸ ਮਾਰਚ

By  Riya Bawa October 16th 2021 02:39 PM

ਮੋਹਾਲੀ: ਸਿੱਖਿਆ ਵਿਭਾਗ 'ਚ ਭਰਤੀ ਦੀ ਮੰਗ ਨੂੰ ਲੈ ਕੇ ਬੇਰੋਜ਼ਗਾਰ ਪੀ.ਟੀ.ਆਈ. ਅਧਿਆਪਕਾਂ ਵਲੋਂ ਸਰਕਾਰ ਦੇ ਖਿਲਾਫ ਰੋਸ਼ ਮਾਰਚ ਕੱਢਿਆ ਜਾ ਰਿਹਾ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਵਲੋਂ ਬੇਰੋਜ਼ਗਾਰ ਪੀ.ਟੀ.ਆਈ. ਅਧਿਆਪਕਾਂ ਦਾ ਸਮਰਥਨ ਕੀਤਾ ਜਾ ਰਿਹਾ ਹੈ।

ਇਸ ਦੌਰਾਨ ਬੇਰੁਜ਼ਗਾਰ ਪੀ. ਟੀ. ਆਈ. ਅਧਿਆਪਕ ਯੂਨੀਅਨ ਦੇ ਸੂਬਾਈ ਪ੍ਰਧਾਨ ਕਿਹਾ ਕਿ ਪਿੱਛਲੇ ਕਈ ਸਾਲਾਂ ਤੋਂ ਉਨ੍ਹਾਂ ਦੀਆ ਮੰਗਾ ਨੂੰ ਲੈ ਕੇ ਫਾਈਲਾਂ ਧੂੜ ਚੋਕ ਰਹੀਆਂ ਹਨ ਹੁਣ ਸਰਕਾਰ ਤੋਂ ਉਨ੍ਹਾਂ ਨੂੰ ਕਾਫੀ ਉਮੀਦਾਂ ਸਨ ਪਰ ਇਹ ਸਰਕਾਰ ਉਨ੍ਹਾਂ ਨੂੰ ਲਾਰੇ ਲੱਗਾ ਰਹੀ ਹੈ।

ਮੁੱਖ ਮੰਤਰੀ ਨੇ ਸਿੱਖਿਆ ਅਧਿਕਾਰੀਆਂ ਨੂੰ ਜਲਦੀ ਭਰਤੀ ਕੀਤੇ ਜਾਣ ਦੇ ਨਿਰਦੇਸ਼ ਦਿੱਤੇ ਸਨ ਪਰ ਸਿੱਖਿਆ ਭਰਤੀ ਕਰਮਚਾਰੀਆਂ ਵਲੋਂ ਇਸ ਸੰਬੰਧੀ ਕੋਈ ਸੂਚਨਾ ਜਾਰੀ ਨਹੀਂ ਕੀਤੀ ਗਈ ਹੈ। ਬੇਰੋਜ਼ਗਾਰ ਪੀ.ਟੀ.ਆਈ. ਅਧਿਆਪਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਪ੍ਰਦਰਸ਼ਨ ਉਦੋਂ ਤਕ ਚਲਦਾ ਰਹੇਗਾ, ਜਦੋਂ ਤਕ ਸਰਕਾਰ ਉਨ੍ਹਾਂ ਦੀਆਂ ਮੰਗਾ ਨੂੰ ਪੂਰਾ ਨਹੀਂ ਕਰਦੀ।  ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਯੂਨੀਅਨ ਨਾਲ ਕਿਸੇ ਤਰ੍ਹਾਂ ਦੀ ਜ਼ਬਰਦਸਤੀ ਕੀਤੀ ਤਾਂ ਕਰੋ ਜਾਂ ਮਰੋ ਦੀ ਨੀਤੀ ਅਪਣਾਈ ਜਾਵੇਗੀ। ਉਨ੍ਹਾਂ ਨੇ ਅੱਗੇ ਕਿਹਾ ਕਿ ਖੰਡਰ ਪਈ ਟੈਂਕੀ ਉੱਤੇ ਚੜੇ ਅਧਿਆਪਕਾਂ ਨੂੰ ਕੋਈ ਜੇਕਰ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਜਿੰਮੇਵਾਰ ਸਰਕਾਰ ਦੀ ਹੋਵੇਗੀ।

 

-PTC News

Related Post