ਜਲੰਧਰ : ਪੁਲਿਸ ਨੂੰ ਚਕਮਾ ਦੇ ਕੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੁੱਜੇ ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ

By  Shanker Badra December 4th 2021 10:36 AM

ਜਲੰਧਰ : ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਅੱਜ ਸਵੇਰੇ 6 ਵਜੇ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਕੋਠੀ ਦਾ ਘਿਰਾਓ ਕਰ ਲਿਆ ਹੈ। ਅੱਜ ਸਵੇਰੇ 6 ਵਜੇ ਬੇਰੁਜ਼ਗਾਰਾਂ ਵੱਲੋਂ ਪਰਗਟ ਸਿੰਘ ਦੀ ਕੋਠੀ ਅੱਗੇ ਚੁੱਪ ਚੁਪੀਤੇ ਧਰਨਾ ਲਗਾ ਦਿੱਤਾ ਗਿਆ।

ਜਲੰਧਰ : ਪੁਲਿਸ ਨੂੰ ਚਕਮਾ ਦੇ ਕੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੁੱਜੇ ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ

ਇਸ ਦੌਰਾਨ ਵੀਡੀਓ ਬਣਾ ਰਹੇ ਬੇਰੁਜ਼ਗਾਰ ਅਧਿਆਪਕਾਂ ਨੂੰ ਪੁਲੀਸ ਵੱਲੋਂ ਧੱਕੇ ਵੀ ਮਾਰੇ ਗਏ ਅਤੇ ਕੁੱਝ ਮੀਡੀਆ ਕਰਮੀਆਂ ਨੂੰ ਵੀ ਇਨ੍ਹਾਂ ਬੇਰੁਜ਼ਗਾਰਾਂ ਦੀ ਕਵਰੇਜ ਕਰਨ ਤੋਂ ਰੋਕਿਆ ਗਿਆ ਹੈ। ਥੋੜ੍ਹੇ ਸਮੇਂ ਬਾਅਦ ਸਿੱਖਿਆ ਮੰਤਰੀ ਘਰ ਤੋਂ ਬਾਹਰ ਨਿਕਲੇ ਅਤੇ ਬੇਰੁਜ਼ਗਾਰਾਂ ਨਾਲ ਮੁਲਾਕਾਤ ਕਰਕੇ 10 ਦਸੰਬਰ ਤੱਕ ਖਾਲੀ ਅਸਾਮੀਆਂ ਦੇ ਇਸ਼ਤਿਹਾਰ ਜਾਰੀ ਕਰਨ ਦਾ ਭਰੋਸਾ ਦਿੱਤਾ ਹੈ।

ਜਲੰਧਰ : ਪੁਲਿਸ ਨੂੰ ਚਕਮਾ ਦੇ ਕੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੁੱਜੇ ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ

ਸਿੱਖਿਆ ਮੰਤਰੀ ਵੱਲੋਂ ਦਿੱਤੇ ਭਰੋਸੇ ਤੋਂ ਬਾਅਦ ਬੇਰੁਜ਼ਗਾਰਾਂ ਨੇ ਆਪਣਾ ਧਰਨਾ ਚੁੱਕਿਆ ਅਤੇ ਜਾਂਦੇ ਜਾਂਦੇ ਚਿਤਾਵਨੀ ਦੇ ਗਏ ਕਿ ਜੇਕਰ ਸਿੱਖਿਆ ਮੰਤਰੀ ਵੱਲੋਂ ਵਾਅਦਾ ਪੂਰਾ ਨਾ ਕੀਤਾ ਗਿਆ ਤਾਂ 10 ਦਸੰਬਰ ਤੋਂ ਬਾਅਦ ਫਿਰ ਦੁਬਾਰਾ ਸਿੱਖਿਆ ਮੰਤਰੀ ਦੇ ਘਰ ਅੱਗੇ ਧਰਨੇ ਲਗਾਏ ਜਾਣਗੇ।

ਜਲੰਧਰ : ਪੁਲਿਸ ਨੂੰ ਚਕਮਾ ਦੇ ਕੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੁੱਜੇ ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ

ਕਾਬਲੇਗੌਰ ਹੈ ਕਿ ਇਹ ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਪੰਜਾਬੀ, ਹਿੰਦੀ ਅਤੇ ਸਮਾਜਿਕ ਸਿੱਖਿਆ ਵਿਸ਼ਿਆਂ ਦੀਆਂ 9000 ਅਸਾਮੀਆਂ ਦੇ ਇਸ਼ਤਿਹਾਰ ਜਾਰੀ ਕਰਨ ਦੀ ਮੰਗ ਕਰ ਰਹੇ ਹਨ। ਦੱਸ ਦੇਈਏ ਕਿ ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਬੀਤੀ 28 ਅਕਤੂਬਰ ਤੋਂ ਜਲੰਧਰ 'ਚ ਸੰਘਰਸ਼ ਕਰ ਰਹੇ ਹਨ।

-PTCNews

Related Post