ਪਟਿਆਲਾ: ਬੇਰੁਜ਼ਗਾਰ ਅਧਿਆਪਕਾਂ 'ਤੇ ਪੁਲਿਸ ਨੇ ਕੀਤਾ ਲਾਠੀਚਾਰਜ, ਕਈ ਅਧਿਆਪਕ ਆਗੂਆਂ ਨੂੰ ਕੀਤਾ ਗ੍ਰਿਫਤਾਰ

By  Jashan A March 8th 2020 02:56 PM -- Updated: March 8th 2020 03:29 PM

ਪਟਿਆਲਾ: ਬੇਰੁਜ਼ਗਾਰ ਅਧਿਆਪਕਾਂ 'ਤੇ ਪੁਲਿਸ ਨੇ ਕੀਤਾ ਲਾਠੀਚਾਰਜ, ਕਈ ਅਧਿਆਪਕ ਆਗੂਆਂ ਨੂੰ ਕੀਤਾ ਗ੍ਰਿਫਤਾਰ

ਬੇਰੁਜ਼ਗਾਰ ਅਧਿਆਪਕਾਂ ਦੇ ਆਗੂ ਕੀਤੇ ਪੁਲੀਸ ਵੱਲੋਂ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਕੁੜੀਆਂ 'ਤੇ ਲਾਠੀਚਾਰਜ ਕਰਕੇ ਮਨਾਇਆ ਇਸਤਰੀ ਦਿਵਸ

ਪਟਿਆਲਾ: ਦੁਨੀਆ ਭਰ 'ਚ ਅੱਜ ਜਿਥੇ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ, ਉਥੇ ਹੀ ਅੱਜ ਪਟਿਆਲਾ ਵਿਖੇ ਬੇਰੁਜ਼ਗਾਰ ਅਧਿਆਪਕਾਂ ਵਲੋਂ ਮੋਤੀ ਮਹਿਲ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਪੁਲਿਸ ਨੇ ਘਿਰਾਓ ਕਰ ਰਹੇ ਅਧਿਆਪਕਾਂ 'ਤੇ ਲਾਠੀਚਾਰਜ  ਕੀਤਾ ਅਤੇ ਕਈ ਅਧਿਆਪਕ ਆਗੂਆਂ ਨੂੰ ਹਿਰਾਸਤ 'ਚ ਵੀ ਲਿਆ। ਇਸ ਦੌਰਾਨ ਕਈ ਮੁਜ਼ਾਹਰਾਕਾਰੀਆਂ ਦੀਆਂ ਦਸਤਾਰਾਂ ਵੀ ਉਤਰੀਆਂ, ਜਿਸ ਨੂੰ ਅਧਿਆਪਕ ਆਗੂਆਂ ਵੱਲੋਂ ਮੰਦਭਾਗਾ ਕਰਾਰ ਦਿੱਤਾ ਗਿਆ ਹੈ।

unemployed teachers protest in Patiala Police latchichargeਅਧਿਆਪਕ ਆਗੂਆਂ ਮੁਤਾਬਕ ਜਦੋਂ ਬੇਰੁਜ਼ਗਾਰ ਅਧਿਆਪਕ ਦੁਪਹਿਰ ਨੂੰ ਨਹਿਰੂ ਪਾਰਕ ਵਿਖੇ ਇਕੱਠੇ ਹੋਏ ਤਾਂ ਪੁਲਿਸ ਵੱਲੋਂ ਨਹਿਰੂ ਭਾਗ ਦੀ ਘੇਰਾਬੰਦੀ ਸ਼ੁਰੂ ਕਰਨੀ ਕਰ ਦਿੱਤੀ ਤੇ ਉਸ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਨੇ ਨਹਿਰੂ ਪਾਰਕ ਦੀਆਂ ਤਾਰਾਂ ਨੂੰ ਟੱਪ ਕੇ ਸਿੱਧਾ ਮੋਤੀ ਮਹਿਲ ਵੱਲ ਵਧਣਾ ਸ਼ੁਰੂ ਕਰ ਦਿੱਤਾ ਜਿਸ ਤੋਂ ਬਾਅਦ ਹੀ ਪ੍ਰਸ਼ਾਸਨ ਵੱਲੋਂ ਰਸਤੇ ਵਿਚ ਕਈ ਥਾਵਾਂ ਤੇ ਧੱਕਾ ਮੁੱਕੀ ਕੀਤੀ ਗਈ ਤੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਣ ਦੀ ਵੀ ਕੋਸ਼ਿਸ਼ ਕੀਤੀ ਗਈ ਹੈ ਤਾਂ ਬੇਰੁਜ਼ਗਾਰ ਅਧਿਆਪਕਾਂ ਨੇ ਪੁਲਿਸ ਨੂੰ ਭਾਜੜਾ ਪਾਉਂਦੇ ਹੋਏ ਵਾਈ ਪੀ ਐੱਸ ਚੌਕ 'ਤੇ ਪਹੁੰਚੇ।

ਹੋਰ ਪੜ੍ਹੋ: ਤਰਨਤਾਰਨ : ਔਰਤ ਸਮੇਤ 6 ਸਾਲਾ ਬੱਚੇ ਨੂੰ ਅਗਵਾ ਕਰਕੇ ਹਰੀਕੇ ਦਰਿਆ 'ਚ ਸੁੱਟੀ ਲਾਸ਼, ਜਾਣੋਂ ਪੂਰਾ ਮਾਮਲਾ

ਜਿੱਥੇ ਪੁਲਿਸ ਵੱਲੋਂ ਬੈਰੀਗੇਟ ਲਾ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਕਿ ਜਦੋਂ ਬੇਰੁਜ਼ਗਾਰ ਅਧਿਆਪਕ ਅੱਗੇ ਵਧਣ ਲੱਗੇ ਤਾਂ ਪੁਲਿਸ ਵੱਲੋਂ ਉਨ੍ਹਾਂ ਉੱਪਰ ਜ਼ੋਰਦਾਰ ਤਰੀਕੇ ਨਾਲ ਲਾਠੀਚਾਰਜ ਕੀਤਾ ਗਿਆ।

unemployed teachers protest in Patiala Police latchichargeਜਿਸ ਦੌਰਾਨ ਕਿ ਬਹੁਤ ਸਾਰੇ ਸਾਥੀਆਂ ਦੇ ਸੱਟਾਂ ਵੀ ਲੱਗੀਆਂ ਇਸ ਤੋਂ ਬਾਅਦ ਸੂਬਾ ਪ੍ਰਧਾਨ ਦੀਪਕ ਕੰਬੋਜ ਤੇ ਉਨ੍ਹਾਂ ਨਾਲ ਹੋਰ ਸਾਥੀਆਂ (ਮਨੀ ਸੰਗਰੂਰ ਜਰਨੈਲ ਸੰਗਰੂਰ ਸੁਖਚੈਨ ਪ੍ਰਚਾਰਾਂ ਅਤੇ ਕਈ ਹੋਰ ਸਾਥੀ ਗ੍ਰਿਫਤਾਰ ਕੀਤੇ) ਨੂੰ ਵੀ ਪੁਲਿਸ ਵੱਲੋਂ ਗਿ੍ਫ਼ਤਾਰ ਕੀਤਾ ਗਿਆ ਪੰਜਾਬ ਦੀਆਂ ਹੱਕ ਮੰਗਦੀਆਂ ਧੀਆਂ 'ਤੇ ਪੰਜਾਬ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਜਿੱਥੇ ਕਿ ਪੰਜਾਬ ਸਰਕਾਰ ਇੱਕ ਪਾਸੇ ਇਸਤਰੀ ਦਿਵਸ ਮਨਾ ਰਹੀ ਹੈ।

-PTC News

Related Post