ਸੰਗਰੂਰ: ਸਿੱਖਿਆ ਮੰਤਰੀ ਦੀ ਕੋਠੀ ਘੇਰਨ ਪੁੱਜੇ ਅਧਿਆਪਕ, ਪੁਲਿਸ ਨੇ ਕੀਤੀ ਖਿੱਚ-ਧੂਹ

By  Jashan A March 1st 2020 04:03 PM -- Updated: March 1st 2020 04:05 PM

ਸੰਗਰੂਰ: ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਸੰਗਰੂਰ 'ਚ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕਰਨ ਪਹੁੰਚੇ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕਾਂ ਨਾਲ ਪੁਲਿਸ ਵੱਲੋਂ ਧੱਕਾ-ਮੁੱਕੀ ਕੀਤੀ ਗਈ।ਇਸ ਦੌਰਾਨ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਅਤੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। Unemployed Teachers Protest In Sangrur Against Education Ministerਇਸ ਤੋਂ ਪਹਿਲਾਂ ਜਿਲ੍ਹਾ-ਪ੍ਰਬੰਧਕੀ ਕੰਪਲੈਕਸ ਵਿਖੇ ਪੱਕੇ-ਮੋਰਚੇ 'ਤੇ ਇਕੱਠੇ ਹੋਣ ਉਪਰੰਤ ਸ਼ਹਿਰ 'ਚ ਰੋਸ-ਮਾਰਚ ਕੱਢਦਿਆਂ ਬੇਰੁਜ਼ਗਾਰ ਬੀ.ਐੱਡ. ਅਧਿਆਪਕਾਂ ਨੇ ਸਿੱਖਿਆ ਮੰਤਰੀ ਖਿਲਾਫ ਨਾਅਰੇਬਾਜ਼ੀ ਕੀਤੀ। ਹੋਰ ਪੜ੍ਹੋ: ਆਂਗਨਵਾੜੀ ਵਰਕਰਾਂ ਦੀ ਸਿੱਖਿਆ ਮੰਤਰੀ ਨਾਲ ਹੋਈ ਮੀਟਿੰਗ,ਪ੍ਰਦਰਸ਼ਨ ਖਤਮ Unemployed Teachers Protest In Sangrur Against Education Ministerਆਗੂਆਂ ਦਾ ਕਹਿਣਾ ਹੈ ਕਿ ਬੇਰੁਜ਼ਗਾਰ ਬੀਐੱਡ ਅਧਿਆਪਕ ਪਿਛਲੇ 5 ਮਹੀਨਿਆਂ ਤੋਂ ਸੰਗਰੂਰ ਵਿਖੇ ਪੱਕਾ-ਧਰਨਾ ਲਾ ਕੇ ਪੰਜਾਬ ਭਰ 'ਚ ਖਾਲੀ ਪਈਆਂ ਅਧਿਆਪਕ ਅਸਾਮੀਆਂ ਭਰਨ ਦੀ ਮੰਗ ਕਰ ਰਹੇ ਸਨ। ਸੰਘਰਸ਼ ਦੌਰਾਨ ਪੰਜ ਵਾਰ ਬੇਰੁਜ਼ਗਾਰ ਅਧਿਆਪਕਾਂ ਨੂੰ ਲਾਠੀਚਾਰਜ ਵੀ ਸਹਿਣਾ ਪਿਆ ਹੈ। -PTC News

Related Post