ਸਿੱਖਿਆ ਮੰਤਰੀ ਨਾਲ ਮੀਟਿੰਗ ਦੇ ਭਰੋਸੇ ਮਗਰੋਂ ਬੇਰੁਜ਼ਗਾਰ ਅਧਿਆਪਕਾਂ ਨੇ ਚੁੱਕਿਆ ਧਰਨਾ

By  Riya Bawa November 25th 2021 02:17 PM -- Updated: November 25th 2021 02:24 PM

ਜਲੰਧਰ : ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਗਏ ਬੀ ਐੱਡ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਮੀਟਿੰਗ ਦੇ ਭਰੋਸੇ ਮਗਰੋਂ ਹੁਣ ਧਰਨਾ ਚੁੱਕ ਲਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਰਗਟ ਸਿੰਘ ਦੇ ਪੀ. ਏ. ਮਨਵੀਰ ਨਾਲ ਬੇਰੁਜ਼ਗਾਰਾਂ ਅਧਿਆਪਕਾਂ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ 28 ਤਰੀਕ ਨੂੰ ਮੁੱਖ ਮੰਤਰੀ ਤੇ ਵਿੱਤ ਮੰਤਰੀ ਨਾਲ ਮੀਟਿੰਗ ਦੇ ਭਰੋਸੇ ਮਗਰੋਂ ਬੇਰੁਜ਼ਗਾਰ ਅਧਿਆਪਕਾਂ ਨੇ ਧਰਨਾ ਚੁੱਕ ਲਿਆ ਹੈ।

ਉਨ੍ਹਾਂ ਨੇ ਕਿਹਾ ਕਿ ਜੇਕਰ 28 ਨੂੰ ਸਾਡਾ ਮਸਲਾ ਹੱਲ ਨਾ ਹੋਇਆ ਤਾਂ 29 ਨੂੰ ਦੁਬਾਰਾ ਸਿੱਖਿਆ ਮੰਤਰੀ ਦਾ ਘਰ ਘੇਰਾਂਗੇ। ਦੱਸ ਦੇਈਏ ਕਿ ਅੱਜ ਇਸ ਤੋਂ ਪਹਿਲਾ ਸਿੱਖਿਆ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਗਏ ਬੇਰੁਜ਼ਗਾਰ ਅਧਿਆਪਕਾਂ ਦੀ ਪੁਲਿਸ ਨਾਲ ਝੜਪ ਹੋਈ। ਜਾਣਕਾਰੀ ਅਨੁਸਾਰ ਪਰਗਟ ਸਿੰਘ ਦੇ ਘਰ ਦੇ ਬਾਹਰ ਪੁਲਿਸ ਨਾਲ ਝੜਪ ਦੌਰਾਨ ਅਧਿਆਪਕਾਂ ਦੀ ਬਹਿਸ ਵੀ ਹੋਈ ਹੈ। ਸਿੱਖਿਆ ਮੰਤਰੀ ਪ੍ਰਗਟ ਸਿੰਘ ਦੀ ਰਿਹਾਇਸ਼ ਵੱਲ ਵਧਦੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਣ ਦੇ ਲਈ ਪੁਲਿਸ ਵੱਲੋਂ ਲਾਠੀਚਾਰਜ ਵੀ ਕਰਨਾ ਪਿਆ।

ਦਰਅਸਲ ਪਿਛਲੇ ਲੰਮੇ ਸਮੇਂ ਤੋਂ ਬੇਰੁਜ਼ਗਾਰ ਬੀਐੱਡ ਅਧਿਆਪਕ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ। ਸਿੱਖਿਆ ਮੰਤਰੀ ਪ੍ਰਗਟ ਸਿੰਘ ਦੇ ਸ਼ਹਿਰ ਵਿੱਚ ਬੇਰੁਜ਼ਗਾਰ ਅਧਿਆਪਕਾਂ ਨੇ ਪੱਕਾ ਮੋਰਚਾ ਲਗਾਇਆ ਹੋਇਆ ਹੈ। ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਸਿੱਖਿਆ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰ ਚੁੱਕੇ ਹਨ।

 

-PTC News

Related Post