ਬੇਰੁਜ਼ਗਾਰ ਅਧਿਆਪਕਾਂ ਨੇ ਕੀਤੀ ਸੂਬਾ ਕਮੇਟੀ ਦੀ ਮੀਟਿੰਗ , ਸਿੱਖਿਆ ਮੰਤਰੀ ਖਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ

By  Shanker Badra July 15th 2019 04:45 PM

ਬੇਰੁਜ਼ਗਾਰ ਅਧਿਆਪਕਾਂ ਨੇ ਕੀਤੀ ਸੂਬਾ ਕਮੇਟੀ ਦੀ ਮੀਟਿੰਗ , ਸਿੱਖਿਆ ਮੰਤਰੀ ਖਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ:ਸੰਗਰੂਰ : ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ, ਪੰਜਾਬ ਦੀ ਸੂਬਾ ਕਮੇਟੀ ਅਤੇ ਵੱਖ-ਵੱਖ ਜਿਲ੍ਹਿਆਂ ਦੇ ਸਰਗਰਮ ਆਗੂਆਂ ਦੀ ਅਹਿਮ ਮੀਟਿੰਗ ਬਨਾਸਰ ਬਾਗ਼, ਸੰਗਰੂਰ ਵਿਖੇ ਹੋਈ ਹੈ। ਇਸ ਮੀਟਿੰਗ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਤਿੱਖੇ ਸੰਘਰਸ਼ ਦੀ ਰੂਪ-ਰੇਖ਼ਾ ਤਿਆਰ ਕਰਦਿਆਂ ਸੂਬੇ ਭਰ 'ਚ 21 ਜੁਲਾਈ ਨੂੰ ਬਲਾਕ ਪੱਧਰੀ ਮੀਟਿੰਗਾਂ, 28 ਜੁਲਾਈ ਨੂੰ ਜ਼ਿਲ੍ਹਾ ਪੱਧਰੀ, 4 ਅਗਸਤ ਨੂੰ ਸੂਬਾਈ ਮੀਟਿੰਗ ਦੌਰਾਨ ਤਿਆਰੀਆਂ ਕਰਕੇ 11 ਅਗਸਤ ਨੂੰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕਰਨ ਉਪਰੰਤ ਪੱਕਾ ਧਰਨਾ ਲਗਾਉਣ ਦਾ ਫੈਸਲਾ ਲਿਆ ਗਿਆ।

Unemployed teachers Today Sangrur meeting of state committee ਬੇਰੁਜ਼ਗਾਰ ਅਧਿਆਪਕਾਂ ਨੇ ਕੀਤੀ ਸੂਬਾ ਕਮੇਟੀ ਦੀ ਮੀਟਿੰਗ , ਸਿੱਖਿਆ ਮੰਤਰੀ ਖਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ

ਇਸ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ, ਜਨਰਲ ਸਕੱਤਰ ਗੁਰਜੀਤ ਕੌਰ ਖੇੜੀ, ਪ੍ਰੈੱਸ ਸਕੱਤਰ ਰਣਦੀਪ ਸੰਗਤਪੁਰਾ ਨੇ ਕਿਹਾ ਕਿ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨਵੀਂ ਅਧਿਆਪਕ ਭਰਤੀ ਸਬੰਧੀ ਕੋਈ ਗੰਭੀਰਤਾ ਨਹੀਂ ਵਿਖਾ ਰਹੇ। ਇੱਕ ਪਾਸੇ ਸਿੱਖਿਆ ਵਿਭਾਗ ਸਰਕਾਰੀ ਸਕੂਲਾਂ 'ਚ ਇਸ ਸਾਲ ਕਰੀਬ 52,000 ਵਿਦਿਆਰਥੀਆਂ ਦੇ ਨਵੇਂ ਦਾਖ਼ਲੇ ਕਰਕੇ ਵਿਦਿਆਰਥੀਆਂ ਦੀ ਗਿਣਤੀ ਵਧਣ ਦਾ ਦਾਅਵਾ ਕਰ ਰਿਹਾ ਹੈ, ਦੂਜੇ ਪਾਸੇ ਅਧਿਆਪਕਾਂ ਦੀ ਭਰਤੀ ਨਹੀਂ ਕੀਤੀ ਜਾ ਰਹੀ, ਜਦੋਂਕਿ ਸਿੱਖਿਆ ਵਿਭਾਗ 'ਚ ਕਰੀਬ 30 ਹਜ਼ਾਰ ਅਸਾਮੀਆਂ ਖ਼ਾਲੀ ਹਨ।ਜਥੇਬੰਦੀ ਵੱਲੋਂ ਸੰਘਰਸ਼ ਦਾ ਦਾਇਰਾ ਵਿਸ਼ਾਲ ਕਰਨ ਦੇ ਸੱਦੇ ਨਾਲ ਡੋਰ-ਟੂ-ਡੋਰ ਮੁਹਿੰਮ ਚਲਾਉਣ ਯੋਜਨਾ ਉਲੀਕੀ ਗਈ।ਸੁਖਵਿੰਦਰ ਢਿੱਲਵਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਵੇਲ਼ੇ ਨੌਜਵਾਨਾਂ ਨਾਲ ਘਰ-ਘਰ ਨੌਕਰੀ, 2500 ਬੇਰੁਜ਼ਗਾਰੀ ਭੱਤਾ ਅਤੇ ਹੋਰ ਵਾਅਦੇ ਕੀਤੇ ਸਨ ਪ੍ਰੰਤੂ ਕਿਸੇ ਵੀ ਵਾਅਦੇ ਨੂੰ ਸੱਤਾ 'ਤੇ ਕਾਬਜ਼ ਹੋਣ ਉਪਰੰਤ ਪੂਰਾ ਨਹੀਂ ਕੀਤਾ ਗਿਆ।

Unemployed teachers Today Sangrur meeting of state committee ਬੇਰੁਜ਼ਗਾਰ ਅਧਿਆਪਕਾਂ ਨੇ ਕੀਤੀ ਸੂਬਾ ਕਮੇਟੀ ਦੀ ਮੀਟਿੰਗ , ਸਿੱਖਿਆ ਮੰਤਰੀ ਖਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ

ਰਣਦੀਪ ਸੰਗਤਪੁਰਾ ਨੇ ਕਿਹਾ ਕਿ ਪੀ.ਐੱਚ.ਡੀ, ਐਮ.ਫਿਲ਼, ਐਮ.ਏ, ਬੀਐੱਡ ਡਿਗਰੀਆਂ ਵਾਲ਼ੇ ਹਜ਼ਾਰਾਂ ਉੱਚ ਯੋਗਤਾ ਪ੍ਰੀਖਿਆਵਾਂ ਪਾਸ ਉਮੀਦਵਾਰ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਦੇ ਰਾਹ ਹਨ, ਜੇਕਰ ਸਿੱਖਿਆ ਵਿਭਾਗ ਜਲਦ ਭਰਤੀ ਪ੍ਰਕਿਰਿਆ ਨਹੀਂ ਸ਼ੁਰੂ ਕਰਦਾ ਤਾਂ ਉਮੀਦਵਾਰ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਉਹਨਾਂ ਕਿਹਾ ਕਿ ਜਥੇਬੰਦੀ ਦੀਆਂ ਮੰਗਾਂ ਵਿੱਚ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਉਮੀਦਵਾਰਾਂ ਨੂੰ ਭਰਤੀ ਕਰਨ ਲਈ ਘੱਟੋ-ਘੱਟ 15 ਹਜ਼ਾਰ ਅਸਾਮੀਆਂ ਦੀ ਭਰਤੀ ਦਾ ਇਸ਼ਤਿਹਾਰ ਤੁਰੰਤ ਜਾਰੀ ਕਰਨ, ਸਰਕਾਰੀ ਸਕੂਲਾਂ ਵਿੱਚ ਖਾਲੀ ਪਈਆਂ ਸਾਰੀਆਂ ਅਧਿਆਪਕ ਅਸਾਮੀਆਂ ਰੈਗੂਲਰ ਆਧਾਰ ਤੇ ਭਰਨ, ਓਵਰਏਜ਼ ਹੋ ਰਹੇ ਉਮੀਦਵਾਰਾਂ ਸਬੰਧੀ , ਭਰਤੀ ਪ੍ਰਕਿਰਿਆਵਾਂ ਨੂੰ ਨਿਰਧਾਰਤ ਦਿਨਾਂ ਵਿੱਚ ਪੂਰਾ ਕਰਨ ,ਇੱਕ ਅਧਿਆਪਕ ਤੋਂ ਸਿਰਫ ਉਸ ਦੇ ਸਬੰਧਤ ਵਿਸ਼ੇ ਦਾ ਹੀ ਕੰਮ ਲੈਣ,

Unemployed teachers Today Sangrur meeting of state committee ਬੇਰੁਜ਼ਗਾਰ ਅਧਿਆਪਕਾਂ ਨੇ ਕੀਤੀ ਸੂਬਾ ਕਮੇਟੀ ਦੀ ਮੀਟਿੰਗ , ਸਿੱਖਿਆ ਮੰਤਰੀ ਖਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਰਾਜਪੁਰਾ – ਅੰਬਾਲਾ ਸੜਕ ‘ਤੇ ਵਾਪਰਿਆ ਦਰਦਨਾਕ ਹਾਦਸਾ , ਇੱਕ ਔਰਤ ਸਮੇਤ 3 ਮੌਤਾਂ

ਨਿੱਜੀਕਰਨ ਦੀ ਨੀਤੀ ਬੰਦ ਕਰਕੇ ਵਿਦਿਆਰਥੀਆਂ ਦੀ ਗਿਣਤੀ ਨੂੰ ਮੁੱਖ ਰੱਖਦਿਆਂ ਨਵੀਆਂ ਅਸਾਮੀਆਂ ਸਿਰਜੇ ਜਾਣ , ਸੈਕੰਡਰੀ ਪੱਧਰ ਤੱਕ ਅਧਿਆਪਕ-ਵਿਦਿਆਰਥੀ ਅਨੁਪਾਤ 30 :1 ਕਰਨ, ਜਦੋਂ ਤੱਕ ਉਮੀਦਵਾਰਾਂ ਦੀ ਨਿਯੁਕਤੀ ਨਹੀਂ ਹੁੰਦੀ, ਚੋਣਾਂ ਸਮੇਂ ਕੀਤੇ ਵਾਅਦੇ ਮੁਤਾਬਿਕ 2500 ਰੁਪਏ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ, ਮਾਸਟਰ ਕਾਡਰ ਦੀ ਭਰਤੀ ਲਈ ਨੈਸ਼ਨਲ ਕੌਂਸਲ ਆਫ਼ ਟੀਚਰਜ਼ ਐਜ਼ੂਕੇਸ਼ਨ ਦੇ ਨਿਯਮਾਂ ਅਨੁਸਾਰ ਗ੍ਰੈਜੂਏਸ਼ਨ 'ਚੋਂ 50 ਫੀਸਦੀ ਅੰਕ ਵਾਲ਼ੀ ਸ਼ਰਤ ਨੂੰ ਹੀ ਬਰਕਰਾਰ ਰੱਖੇ ਜਾਣ ਅਤੇ 2 ਸਾਲ ਐਕਸ਼ਟੈਨਸ਼ਨ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਤੁਰੰਤ ਸੇਵਾਮੁਕਤ ਕਰਕੇ ਨਵੇਂ ਉਮੀਦਵਾਰਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਮੰਗ ਸ਼ਾਮਲ ਹੈ। ਇਸ ਮੀਟਿੰਗ ਦੌਰਾਨ ਸੂਬਾਈ ਆਗੂ ਮਨਜੀਤ ਕੌਰ, ਅਮਨਦੀਪ ਕੌਰ, ਗੁਰਮੀਤ ਕੌਰ, ਨਵਜੀਵਨ ਸਿੰਘ , ਗੋਰਖਾ ਕੋਟੜਾ, ਯੁੱਧਜੀਤ ਬਠਿੰਡਾ, ਮਨਜੀਤ ਕੌਰ ਪਟਿਆਲਾ, ਕੁਲਵਿੰਦਰ ਸਿੰਘ, ਕੁਲਵਿੰਦਰ ਸਿੰਘ, ਪ੍ਰਗਟ ਬੱਛੋਆਣਾ, ਸੁਖਵਿੰਦਰ ਲਹਿਲ, ਰਣਜੀਤ ਕੋਟੜਾ ਅਤੇ ਜਸਵਿੰਦਰ ਸ਼ਾਹਪੁਰ ਨੇ ਵੀ ਸੰਬੋਧਨ ਕੀਤਾ।

-PTCNews

Related Post