ਭੁੱਖ ਹੜਤਾਲ ਉੱਤੇ ਬੈਠੇ ਬੇਰੁਜ਼ਗਾਰ ਵਰਕਰ ,13 ਜਨਵਰੀ ਨੂੰ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ

By  Shanker Badra January 7th 2021 04:55 PM

ਸੰਗਰੂਰ : ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਆਗੂ ਕਰਮਜੀਤ ਸਿੰਘ ਬਰਨਾਲਾ ਅਤੇ ਜਸਪਾਲ ਸਿੰਘ ਘੁੰਮਣ ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ ਅੱਠਵੇਂ ਦਿਨ ਭੁੱਖ ਹੜਤਾਲ ਉੱਤੇ ਬੈਠੇ ਹਨ। ਬੇਰੁਜ਼ਗਾਰ ਸਾਂਝੇ ਮੋਰਚੇ ਦੇ ਸੂਬਾਈ ਆਗੂ ਸੁਖਵਿੰਦਰ ਸਿੰਘ ਢਿੱਲਵਾਂ, ਹਰਜਿੰਦਰ ਸਿੰਘ, ਕ੍ਰਿਸ਼ਨ ਨਾਭਾ ਅਤੇ ਜਗਸੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵੱਡੇ - ਵੱਡੇ ਵਾਅਦੇ ਕਰਕੇ ਸੱਤਾ ਤੇ ਕਾਬਜ਼ ਹੋਈ ਤੇ ਕਿਸਾਨ ਹਿਤੈਸ਼ੀ ਅਖਵਾਉਣ ਲਈ ਭੁੱਖ ਹੜਤਾਲ ਕਰਨ ਦੇ ਡਰਾਮੇ ਕੀਤੇ ਹਨ।

Unemployed workers on hunger strike on 8th day in Sangrur ਭੁੱਖ ਹੜਤਾਲ ਉੱਤੇ ਬੈਠੇ ਬੇਰੁਜ਼ਗਾਰ ਵਰਕਰ ,13 ਜਨਵਰੀ ਨੂੰ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ

ਅੱਜ ਮਾਣਯੋਗ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਅੱਗੇ ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ ਭੁੱਖ ਹੜਤਾਲ ਕਰਦਿਆਂ ਨੂੰ ਪੰਜ ਦਿਨ ਹੋ ਚੁੱਕੇ ਹਨ। ਸਿੱਖਿਆ ਮੰਤਰੀ ਵੱਲੋਂ ਕੋਠੀ ਅੱਗੇ ਚੱਲ ਰਹੇ ਪੱਕੇ ਮੋਰਚੇ ਸੰਬੰਧੀ ਕੋਈ ਵੀ ਪ੍ਰਤੀਕਿਰਆ ਨਹੀਂ ਦਿੱਤੀ ਉਲਟਾ ਪ੍ਰਸ਼ਾਸਿਨਕ ਅਧਿਕਾਰੀਆਂ ਦੁਆਰਾ ਬੇਰੁਜ਼ਗਾਰ ਸਾਂਝਾ ਮੋਰਚੇ ਦੇ ਆਗੂਆਂ ਨੂੰ ਕੋਠੀ ਅੱਗੇ ਚੱਲ ਰਹੇ ਪੱਕੇ ਮੋਰਚੇ ਨੂੰ ਖਤਮ ਕਰਨ ਲਈ ਲਗਤਾਰ ਦਬਾਅ ਪਾਇਆ ਜਾ ਰਿਹਾ ਹੈ।

Unemployed workers on hunger strike on 8th day in Sangrur ਭੁੱਖ ਹੜਤਾਲ ਉੱਤੇ ਬੈਠੇ ਬੇਰੁਜ਼ਗਾਰ ਵਰਕਰ ,13 ਜਨਵਰੀ ਨੂੰ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ

ਬੇਰੁਜ਼ਗਾਰ ਸਾਂਝਾ ਮੋਰਚੇ ਚ' ਸ਼ਾਮਿਲ (ਬੇਰੁਜ਼ਗਾਰ ਬੀ.ਐੱਡ.ਟੈੱਟ ਪਾਸ ਯੂਨੀਅਨ , ਬੇਰੁਜ਼ਗਾਰ ਪੀ.ਟੀ.ਆਈ ਯੂਨੀਅਨ , ਬੇਰੁਜ਼ਗਾਰ ਡੀ.ਪੀ.ਈ.ਯੂਨੀਅਨ, ਆਰਟ ਐੱਡ ਕਰਾਫਟ ਯੂਨੀਅਨ ਅਤੇ ਮਲਟੀਪਰਪਜ ਹੈਲਥ ਵਰਕਰ ਯੂਨੀਅਨ) ਯੂਨੀਅਨਾਂ ਵੱਲੋਂ ਬੇਰੁਜ਼ਗਾਰ ਦੀਆਂ ਮੰਗਾਂ ਮਨਾਏ ਜਾਣ ਤੱਕ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਉ ਲਗਾਤਾਰ ਜਾਰੀ ਰਹੇਗਾ। ਉਹਨਾਂ ਕਿਹਾ ਕਿ ਸੰਗਰੂਰ ਪ੍ਰਸ਼ਾਸਨ ਵੱਲੋਂ 13 ਜਨਵਰੀ ਲਈ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਦੀ ਲਿਖਤੀ ਪੱਤ੍ਰਕਾ ਦਿੱਤੀ।

ਪੜ੍ਹੋ ਹੋਰ ਖ਼ਬਰਾਂ : ਕੰਗਨਾ ਵੱਲੋਂ ਕਿਸਾਨਾਂ ਨੂੰ ਲੈ ਕੇ ਦਿੱਤੇ ਜਾ ਰਹੇ ਬਿਆਨ ਦਾ ਦਿਲਜੀਤ ਨੇ ਇੰਝ ਦਿੱਤਾ ਮੂੰਹ ਤੋੜ ਜਵਾਬ 

Unemployed workers on hunger strike on 8th day in Sangrur ਭੁੱਖ ਹੜਤਾਲ ਉੱਤੇ ਬੈਠੇ ਬੇਰੁਜ਼ਗਾਰ ਵਰਕਰ ,13 ਜਨਵਰੀ ਨੂੰ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ

ਇਸ ਲਈ ਬੇਰੁਜ਼ਗਾਰ ਮੰਗਾਂ ਹੱਲ ਹੋਣ ਤੱਕ ਮੋਰਚੇ ਉੱਤੇ ਡੱਟੇ ਰਹਿਣਗੇ। ਪਰ ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰਾਂ ਦੇ ਸਿਹਤ ਮੰਤਰੀ ਨਾਲ ਅਜੇ ਤੱਕ ਕੋਈ ਵੀ ਮੀਟਿੰਗ ਨਿਸਚਿਤ ਨਹੀਂ ਕਰਵਾਈ। ਅੱਜ ਦੇ ਮੋਰਚੇ ਉੱਤੇ ਪੰਥਕ ਸਦਭਾਵਨਾ ਦਲ ਦੇ ਆਗੂ ਜਥੇਦਾਰ ਬਲਦੇਵ ਸਿੰਘ  ਵਡਾਲਾ ਅਤੇ ਭਾਈ ਫੌਜਾ ਸਿੰਘ ਨੇ ਵੀ ਬੇਰੁਜ਼ਗਾਰਾਂ ਦੇ ਸੰਘਰਸ਼ ਦੀ ਪ੍ਰੋੜਤਾ ਕੀਤੀ। ਇਸ ਮੌਕੇ ਸਵਰਨਜੀਤ ਸਿੰਘ ਜਮਹੂਰੀ ਅਧਿਕਾਰ ਸਭਾ ਆਦਿ ਤੋਂ ਇਲਾਵਾ ਗਗਨਦੀਪ ਕੌਰ ਛੀਨੀਵਾਲ ਕਲਾਂ,ਜਲੰਧਰ ਸਿੰਘ,ਰਣਬੀਰ ਸਿੰਘ ਨਦਾਮਪੁਰ  ,ਕੁਲਵੰਤ ਸਿੰਘ ਲੌਂਗੋਵਾਲ ਆਦਿ ਵੀ ਹਾਜ਼ਰ ਸਨ।

-PTCNews

Related Post