ਅਣਪਛਾਤੇ ਹਮਲਾਵਰਾਂ ਨੇ ਕਿਸਾਨ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

By  Riya Bawa November 15th 2021 04:48 PM -- Updated: November 15th 2021 04:56 PM

ਚੌਲਾਂਗ: ਪੰਜਾਬ ਵਿਚ ਦਿਨ ਦਿਹਾੜੇ ਕਤਲ ਦੀਆਂ ਵਾਰਦਾਤਾਂ ਵੱਧ ਗਈਆ ਹਨ। ਇਸ ਦੇ ਚਲਦੇ ਅੱਜ ਤਾਜਾ ਮਾਮਲਾ ਥਾਣਾ ਟਾਂਡਾ ਦੇ ਪਿੰਡ ਨੰਗਲ ਫ਼ੀਰਦ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਕਿਸਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਕੱਤਰ ਜਾਣਕਾਰੀ ਅਨੁਸਾਰ ਪਰਮਿੰਦਰ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਨੰਗਲ ਫ਼ਰੀਦ ਥਾਣਾ ਟਾਂਡਾ ਆਪਣੇ ਖੇਤਾਂ ਵੱਲ ਜਾ ਰਿਹਾ ਸੀ ਕਿ ਇਸੇ ਦੌਰਾਨ ਇਕ ਆਈ- 20 ਕਾਰ ਵਿਚ ਸਵਾਰ ਅਣਪਛਾਤੇ ਹਮਲਾਵਰਾਂ ਵੱਲੋਂ ਉਸ 'ਤੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ।

ਦੱਸਿਆ ਜਾ ਰਿਹਾ ਹੈ ਕਿ ਚਾਰ ਗੋਲ਼ੀਆਂ ਉਸ ਦੇ ਸਰੀਰ ਵਿੱਚ ਲੱਗੀਆਂ। ਜ਼ਖ਼ਮੀ ਹਾਲਤ ਵਿੱਚ ਲੋਕਾਂ ਵੱਲੋਂ ਉਸ ਨੂੰ ਜਲੰਧਰ ਲਿਜਾਇਆ ਜਾ ਰਿਹਾ ਸੀ ਤਾਂ ਇਸੇ ਦੌਰਾਨ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਸ ਨੂੰ ਕਾਲਾ ਬੱਕਰਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਹਸਪਤਾਲ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਫਿਲਹਾਲ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਵੱਲੋਂ ਇਸ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

-PTC News

Related Post