ਦੇਸ਼ ਦੇ ਕਿਸਾਨਾਂ ਲਈ ਖ਼ੁਸ਼ਖ਼ਬਰੀ , ਕੇਂਦਰੀ ਕੈਬਨਿਟ ਨੇ ਕਿਸਾਨਾਂ ਲਈ ਲਏ ਅਹਿਮ ਫ਼ੈਸਲੇ

By  Shanker Badra May 31st 2019 08:44 PM

ਦੇਸ਼ ਦੇ ਕਿਸਾਨਾਂ ਲਈ ਖ਼ੁਸ਼ਖ਼ਬਰੀ , ਕੇਂਦਰੀ ਕੈਬਨਿਟ ਨੇ ਕਿਸਾਨਾਂ ਲਈ ਲਏ ਅਹਿਮ ਫ਼ੈਸਲੇ:ਨਵੀਂ ਦਿੱਲੀ : ਨਰਿੰਦਰ ਮੋਦੀ ਵੱਲੋਂ ਵੀਰਵਾਰ ਨੂੰ 8000 ਮਹਿਮਾਨਾਂ ਦੀ ਮੌਜੂਦਗੀ 'ਚ ਦੂਸਰੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਮਗਰੋਂ ਮੋਦੀ ਦੀ ਕੈਬਨਿਟ ਨੇ ਵੀ ਸਹੁੰ ਚੁੱਕੀ ਹੈ।ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੂਸਰੇ ਕਾਰਜਕਾਲ ਦੀ ਪਹਿਲੀ ਕੈਬਨਿਟ ਮੀਟਿੰਗ ਅੱਜ (ਸ਼ੁੱਕਰਵਾਰ) ਦਿੱਲੀ ਵਿਚ ਹੋ ਰਹੀ ਹੈ।ਇਸ ਮੀਟਿੰਗ ਦੌਰਾਨ ਕੇਂਦਰੀ ਕੈਬਨਿਟ ਵੱਲੋਂ ਕਈ ਅਹਿਮ ਫ਼ੈਸਲੇ ਲਾਏ ਗਏ ਹਨ।ਜਿਸ ਨਾਲ ਆਮ ਲੋਕਾਂ ਨੂੰ ਬਹੁਤ ਰਾਹਤ ਮਿਲੇਗੀ।

Union Cabinet takes over for farmers Important decisions
ਦੇਸ਼ ਦੇ ਕਿਸਾਨਾਂ ਲਈ ਖ਼ੁਸ਼ਖ਼ਬਰੀ , ਕੇਂਦਰੀ ਕੈਬਨਿਟ ਨੇ ਕਿਸਾਨਾਂ ਲਈ ਲਏ ਅਹਿਮ ਫ਼ੈਸਲੇ

ਇਸ ਦੌਰਾਨ ਕੇਂਦਰੀ ਕੈਬਨਿਟ ਵੱਲੋਂ ਮੀਟਿੰਗ ਵਿੱਚ ਕਿਸਾਨਾਂ ਲਈ ਅਹਿਮ ਫ਼ੈਸਲੇ ਲਏ ਜੀ ਹਨ।ਜਿਸ ਦੌਰਾਨ ਦੇਸ਼ ਦੇ ਸਾਰੇ ਕਿਸਾਨਾਂ ਨੂੰ 6 ਹਜ਼ਾਰ ਯੋਜਨਾ ਦਾ ਲਾਭ ਮਿਲੇਗਾ।ਇਸ ਦੇ ਇਲਾਵਾ ਕਿਸਾਨਾਂ ਲਈ ਪੈਨਸ਼ਨ ਯੋਜਨਾ ਲਾਗੂ ਅਤੇ ਹਰ ਮਹੀਨੇ 3,000 ਰੁਪਏ ਪੈਨਸ਼ਨ ਮਿਲੇਗੀ।

Union Cabinet takes over for farmers Important decisions
ਦੇਸ਼ ਦੇ ਕਿਸਾਨਾਂ ਲਈ ਖ਼ੁਸ਼ਖ਼ਬਰੀ , ਕੇਂਦਰੀ ਕੈਬਨਿਟ ਨੇ ਕਿਸਾਨਾਂ ਲਈ ਲਏ ਅਹਿਮ ਫ਼ੈਸਲੇ

ਦੱਸ ਦੇਈਏ ਕਿ ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਮਗਰੋਂ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਦੂਸਰੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ।ਰਾਸ਼ਟਰਪਤੀ ਭਵਨ 'ਚ ਹੋਏ ਇਸ ਸਮਾਗਮ 'ਚ ਪ੍ਰਧਾਨ ਮੰਤਰੀ ਦੇ ਨਾਲ-ਨਾਲ ਉਨ੍ਹਾਂ ਦੇ 57 ਮੰਤਰੀਆਂ ਨੇ ਸਹੁੰ ਚੁੱਕੀ ਹੈ।ਇਸ ਮਗਰੋਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਭਾਗਾਂ ਦੀ ਵੰਡ ਕੀਤੀ, ਜਿਸ ਵਿਚ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਗ੍ਰਹਿ ਮੰਤਰੀ , ਰਾਜਨਾਥ ਨੂੰ ਰੱਖਿਆ ਮੰਤਰੀ , ਸੀਤਾਰਮਣ ਨੂੰ ਵਿੱਤ ਮੰਤਰੀ ਅਤੇ ਐੱਸ ਜੈਸ਼ੰਕਰ ਵਿਦੇਸ਼ ਮੰਤਰੀ ਦਾ ਕਾਰਜਭਾਰ ਸੌਂਪਿਆ ਗਿਆ ਹੈ।

Union Cabinet takes over for farmers Important decisions
ਦੇਸ਼ ਦੇ ਕਿਸਾਨਾਂ ਲਈ ਖ਼ੁਸ਼ਖ਼ਬਰੀ , ਕੇਂਦਰੀ ਕੈਬਨਿਟ ਨੇ ਕਿਸਾਨਾਂ ਲਈ ਲਏ ਅਹਿਮ ਫ਼ੈਸਲੇ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :17 ਜੂਨ ਤੋਂ 26 ਜੁਲਾਈ ਤੱਕ ਚੱਲੇਗਾ ਸੰਸਦ ਦਾ ਪਹਿਲਾ ਸੈਸ਼ਨ , ਇਸ ਦਿਨ ਪੇਸ਼ ਕੀਤਾ ਜਾਵੇਗਾ ਬਜਟ

ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਸਹੁੰ ਚੁੱਕ ਸਮਾਗਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 57 ਮੰਤਰੀਆਂ ਨੇ ਸਹੁੰ ਚੁੱਕੀ ਹੈ।ਇਨ੍ਹਾਂ 'ਚ 24 ਨੂੰ ਕੈਬਨਿਟ ਮੰਤਰੀ, 24 ਨੂੰ ਰਾਜ ਮੰਤਰੀ ਅਤੇ 9 ਨੂੰ ਰਾਜ ਮੰਤਰੀ (ਸੁਤੰਤਰ ਚਾਰਜ) ਅਹੁਦਾ ਦਿੱਤਾ ਗਿਆ ਹੈ।ਇਸ ਦੌਰਾਨ ਸਹੁੰ ਚੁੱਕ ਸਮਾਗਮ 'ਚ 20 ਚਿਹਰੇ ਮੋਦੀ ਸਰਕਾਰ 'ਚ ਪਹਿਲੀ ਵਾਰ ਮੰਤਰੀ ਬਣਾਏ ਗਏ ਹਨ।

-PTCNews

Related Post