ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਮੁੜ ਗੱਲਬਾਤ ਦਾ ਦਿੱਤਾ ਸੱਦਾ, ਇਸ ਦਿਨ ਹੋਵੇਗੀ ਮੀਟਿੰਗ

By  Shanker Badra November 24th 2020 10:36 AM -- Updated: November 24th 2020 01:41 PM

ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਮੁੜ ਗੱਲਬਾਤ ਦਾ ਦਿੱਤਾ ਸੱਦਾ , ਇਸ ਦਿਨ ਹੋਵੇਗੀ ਮੀਟਿੰਗ:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀਬਾੜੀ ਸੁਧਾਰ ਕਾਨੂੰਨਾਂ ਵਿਰੁੱਧ ਪੰਜਾਬ 'ਚ ਕਿਸਾਨਾਂ ਦਾ ਧਰਨਾ-ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਕਿਸਾਨ, ਮਜ਼ਦੂਰ, ਆੜ੍ਹਤੀਏ ਤੇ ਆਮ ਲੋਕ ਸੜਕਾਂ 'ਤੇ ਉੱਤਰੇ ਹੋਏ ਹਨ ਅਤੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਕਿਸਾਨਾਂ ਦੀ ਦਿਹਾੜ ਹੁਣ ਕੇਂਦਰ 'ਚ ਬੈਠੀ ਮੋਦੀ ਸਰਕਾਰ ਦੇ ਕੰਨਾਂ ਤੱਕ ਪਹੁੰਚਣੀ ਸ਼ੁਰੂ ਹੋ ਗਈ ਹੈ ਅਤੇ ਆਪਣੀ ਕੁਰਸੀ ਹਿੱਲਦੀ ਵੇਖ ਕਿਸਾਨ ਆਗੂਆਂ ਨੂੰ ਇੱਕ ਵਾਰ ਫ਼ਿਰ ਗੱਲਬਾਤ ਦਾ ਸੱਦਾ ਦਿੱਤਾ ਹੈ।Union Government invited the farmers' organizations meeting will be held on December 3

ਕਿਸਾਨਾਂ ਦੇ ਲਗਾਤਾਰ ਵੱਧ ਰਹੇ ਪ੍ਰਦਰਸ਼ਨ ਤੋਂ ਬਾਅਦ ਇੱਕ ਵਾਰ ਫ਼ਿਰ ਕੇਂਦਰ ਸਰਕਾਰ ਨੇ 3 ਦਸੰਬਰ ਨੂੰ ਕਿਸਾਨਾਂ ਨੂੰ ਦਿੱਲੀ ਵਿਖੇ ਗੱਲਬਾਤ ਦਾ ਸੱਦਾ ਦਿੱਤਾ ਹੈ। ਇਸ ਸਬੰਧੀ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਟਵੀਟ ਕਰਦਿਆਂ ਕਿਹਾ ਹੈ ਕਿ 3 ਦਸੰਬਰ ਨੂੰ ਕੇਂਦਰ ਸਰਕਾਰ ਨੇ ਕਿਸਾਨ ਜੱਥੇਬੰਦੀਆਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ, ਮੈਨੂੰ ਉਮੀਦ ਹੈ ਇਸ ਦੇ ਚੰਗੇ ਨਤੀਜੇ ਨਿਕਲਣਗੇ। ਇਹ ਮੀਟਿੰਗ ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋਵੇਗੀ।

ਇਹ ਵੀ ਪੜ੍ਹੋ :  ਮੁੰਬਈ ਤੋਂ ਆਈ ਗੋਲਡਨ ਟੈਂਪਲ ਮੇਲ ਨੂੰ ਬਿਆਸ ਰੋਕਿਆ,ਯਾਤਰੀ ਪ੍ਰੇਸ਼ਾਨ

Union Government invited the farmers' organizations meeting will be held on December 3 ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਮੁੜ ਗੱਲਬਾਤ ਦਾ ਦਿੱਤਾ ਸੱਦਾ, ਇਸ ਦਿਨ ਹੋਵੇਗੀ ਮੀਟਿੰਗ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ 13 ਨਵੰਬਰ ਨੂੰ ਕਿਸਾਨਾਂ ਦੀ ਮੀਟਿੰਗ ਸੱਦੀ ਸੀ। ਕੇਂਦਰੀ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰੀ ਖੇਤੀਬਾੜੀ ਮੰਤਰੀ ਅਤੇ ਰੇਲ ਮੰਤਰੀ ਦੀ ਕਿਸਾਨ ਆਗੂਆਂ ਨਾਲ ਦਿੱਲੀ ਵਿੱਚ ਹੋਈ ਬੈਠਕ ਵਿੱਚ ਕੋਈ ਠੋਸ ਨਤੀਜਾ ਨਹੀਂ ਨਿਕਲਿਆ ਸੀ। ਜਿਸ ਤੋਂ ਬਾਅਦ ਕਿਸਾਨਾਂ ਨੇ ਕਾਰੋਪਰੇਟ ਜਗਤ ਦੀਆਂ ਕੰਪਨੀਆਂ ਦਫ਼ਤਰਾਂ, ਰਿਲਾਇੰਸ ਦੇ ਪੈਟਰੋਲ ਪੰਪ, ਟੋਲ ਪਲਾਜ਼ਿਆਂ 'ਤੇ ਦਿਨ ਰਾਤ ਦੇ ਧਰਨੇ ਸ਼ੁਰੂ ਕਰ ਦਿੱਤੇ ਸਨ।

Union Government invited the farmers' organizations meeting will be held on December 3 ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਮੁੜ ਗੱਲਬਾਤ ਦਾ ਦਿੱਤਾ ਸੱਦਾ, ਇਸ ਦਿਨ ਹੋਵੇਗੀ ਮੀਟਿੰਗ

ਦੱਸ ਦੇਈਏ ਕਿ ਦੇਸ਼ ਦੀਆਂ 500 ਤੋਂ ਵੱਧ ਕਿਸਾਨ ਜਥੇਬੰਦੀਆਂ ਨੇ ਕੌਮੀ ਪੱਧਰ 'ਤੇ ਸੰਘਰਸ਼ ਭਖਾਉਣ ਲਈ ਕਿਸਾਨਾਂ ਨੂੰ 26 ਤੇ 27 ਨਵੰਬਰ ਨੂੰ 'ਦਿੱਲੀ ਚੱਲੋ' ਦਾ ਸੱਦਾ ਦਿੱਤਾ ਹੋਇਆ ਹੈ। ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਟ੍ਰੈਕਟਰ ਟਰਾਲੀਆਂ 'ਚ ਤੰਬੂ ਅਤੇ ਰਾਸ਼ਨ ਸਮੱਗਰੀ ਲੈ ਕੇ ਦਿੱਲੀ ਨੂੰ ਕੂਚ ਕਰਨਗੇ। ਜੇਕਰ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਗਿਆ ਤਾਂ ਸੜਕਾਂ ਜਾਮ ਕਰ ਦਿੱਤੀਆਂ ਜਾਣਗੀਆਂ।

-PTCNews

Union Government invited the farmers' organizations meeting will be held on December 3

ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਮੁੜ ਗੱਲਬਾਤ ਦਾ ਦਿੱਤਾ ਸੱਦਾ, ਇਸ ਦਿਨ ਹੋਵੇਗੀ ਮੀਟਿੰਗ

Related Post