ਕੇਂਦਰੀ ਰਾਜ ਮੰਤਰੀ ਅਜੇ ਭੱਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

By  Jasmeet Singh October 29th 2022 11:03 AM

ਅੰਮ੍ਰਿਤਸਰ, 29 ਅਕਤੂਬਰ: ਕੇਂਦਰੀ ਰਾਜ ਮੰਤਰੀ ਡਿਫੈਂਸ ਅਤੇ ਟੂਰਿਜ਼ਮ ਅਜੇ ਭੱਟ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਉਨ੍ਹਾਂ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਕੀਤੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਕੁੱਝ ਸਮਾਂ ਬੈਠ ਕੇ ਰਸ ਭਿੰਨੀ ਗੁਰਬਾਣੀ ਦਾ ਆਨੰਦ ਵੀ ਮਾਣਿਆ।

ਇਸ ਮੌਕੇ ਕੇਂਦਰੀ ਰੱਖਿਆ ਅਤੇ ਟੂਰਿਜ਼ਮ ਮੰਤਰੀ ਅਜੇ ਭੱਟ ਨੇ ਦੱਸਿਆ ਕਿ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਮੌਕਾ ਮਿਲਿਆ ਅਤੇ ਇਸ ਲਈ ਉਹ ਆਪਣੇ ਆਪ ਨੂੰ ਬਹੁਤ ਵਡਭਾਗੀ ਸਮਝਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਬਾਰਡਰ ਸੂਬਾ ਹੈ ਜਿਸ ਦੀ ਸਰਹੱਦੀ ਇਲਾਕਿਆਂ 'ਚ ਹੋ ਰਹੀ ਨਸ਼ੇ ਅਤੇ ਵਿਸਫੋਟਕ ਸਮੱਗਰੀ ਦੀ ਤਸਕਰੀ ਪ੍ਰਤੀ ਕੇਂਦਰ ਸਰਕਾਰ ਪੁਖ਼ਤਾ ਪ੍ਰਬੰਧ ਕਰ ਰਹੀ ਹੈ ਪਰ ਸੂਬਾ ਸਰਕਾਰਾਂ ਦਾ ਵੀ ਇਹ ਫ਼ਰਜ਼ ਬਣਦਾ ਹੈ ਕਿ ਉਹ ਆਪਣੇ ਤੋਰ 'ਤੇ ਇਨ੍ਹਾਂ ਮੁੱਦਿਆਂ ਦਾ ਧਿਆਨ ਰੱਖਣ।

ਉਨ੍ਹਾਂ ਕਿਹਾ ਕਿ ਕੇਜਰੀਵਾਲ ਸਰਕਾਰ ਵੱਲੋਂ ਚੋਣਾ ਮੌਕੇ ਹਿੰਦੂ ਦੇਵੀ-ਦੇਵਤਿਆਂ ਦੀਆਂ ਤਸਵੀਰਾਂ ਜੋ ਕਿ ਨੋਟਾਂ 'ਤੇ ਲਾਉਣ ਦੀ ਗਲ ਕੀਤੀ ਗਈ ਹੈ ਉਹ ਰਾਜਨੀਤਿਕ ਸਟੰਟ ਹੈ। ਉਨ੍ਹਾਂ ਕਿਹਾ ਕਿ ਨੋਟਾਂ 'ਚ ਫੇਰ ਬਦਲ ਆਰ.ਬੀ.ਆਈ ਦਾ ਲੰਬਾ ਪ੍ਰੋਸੈਸ ਹੈ, ਜਿਸ ਸਬੰਧੀ ਕੇਜਰੀਵਾਲ ਸਿਰਫ਼ ਕਹਿ ਸਕਦੇ ਹਨ ਬਦਲ ਨਹੀਂ ਸਕਦੇ।

ਇਹ ਵੀ ਪੜ੍ਹੋ: ਸੀਮਾ ਸੁਰੱਖਿਆ ਬਲ ਵੱਲੋਂ 29 ਅਕਤੂਬਰ ਨੂੰ ਅੰਮ੍ਰਿਤਸਰ ਵਿਖੇ ਮੈਰਾਥਨ ਦੋੜ

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹਰ ਮੁੱਦੇ 'ਤੇ ਦੇਸ਼ ਦੇ ਲੋਕਾਂ ਦੇ ਹਿਤ 'ਚ ਕਾਰਜਸ਼ੀਲ ਹੈ। ਇਸ ਮੌਕੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਅਤੇ ਗੁਰੂ ਘਰ ਦੀ ਬਖ਼ਸ਼ੀਸ਼ ਸਿਰੋਪਾਉ ਭੇਂਟ ਕਰ ਕੇ ਕੇਂਦਰੀ ਮੰਤਰੀ ਨੂੰ ਸਨਮਾਨਿਤ ਵੀ ਕੀਤਾ ਗਿਆ।

-PTC News

Related Post