ਵੱਡੀ ਖ਼ਬਰ ! ਕੇਂਦਰੀ ਮੰਤਰੀ ਪ੍ਰਹਿਲਾਦ ਪਾਟਿਲ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

By  Shanker Badra September 17th 2020 02:32 PM

ਵੱਡੀ ਖ਼ਬਰ ! ਕੇਂਦਰੀ ਮੰਤਰੀ ਪ੍ਰਹਿਲਾਦ ਪਾਟਿਲ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਇਸਦੇ ਚਲਦਿਆਂ ਹੁਣ ਕੋਰੋਨਾ ਨੇ ਡਾਕਟਰਾਂ, ਪੁਲਿਸ ਅਤੇ ਪ੍ਰਸ਼ਾਸਨਿਕ ਅਫਸਰਾਂ ਦੇ ਬਾਅਦ ਰਾਜਨੀਤਿਕ ਸ਼ਖਸੀਅਤਾਂ ਨੂੰ ਵੀ ਲਪੇਟ 'ਚ ਲੈਣਾ ਸ਼ੁਰੂ ਕਰ ਦਿੱਤਾ ਹੈ।

ਵੱਡੀ ਖ਼ਬਰ ! ਕੇਂਦਰੀ ਮੰਤਰੀ ਪ੍ਰਹਿਲਾਦ ਪਾਟਿਲ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਕੇਂਦਰੀ ਮੰਤਰੀ ਪ੍ਰਹਿਲਾਦ ਪਾਟਿਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਨ੍ਹਾਂ ਖ਼ੁਦ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ। ਮੰਤਰੀ ਪਟੇਲ ਨੇ ਲਿਖਿਆ ਹੈ ਕਿ ਕੱਲ੍ਹ ਰਾਤ ਮੇਰੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ, ਮੈਨੂੰ ਮੰਗਲਵਾਰ ਨੂੰ ਜਿਹੜੇ ਵੀ ਲੋਕ ਮਿਲੇ ਸਨ, ਉਨ੍ਹਾਂ ਨੂੰ ਸਾਵਧਾਨੀ ਵਰਤਣੀ ਚਾਹੀਦੀ ਹੈ।

ਵੱਡੀ ਖ਼ਬਰ ! ਕੇਂਦਰੀ ਮੰਤਰੀ ਪ੍ਰਹਿਲਾਦ ਪਾਟਿਲ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ 97,894 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 1,132 ਮੌਤਾਂ ਹੋਈਆਂ ਹਨ,ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 51,18,254 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 83,198 ਤੱਕ ਪਹੁੰਚ ਗਿਆ ਹੈ।

-PTCNews

Related Post