ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

By  Shanker Badra June 5th 2019 05:14 PM

ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ:ਅੰਮ੍ਰਿਤਸਰ : ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ।ਉਨ੍ਹਾਂ ਨੇ ਮੰਤਰੀ ਵਜੋਂ ਅਹੁਦਾ ਸੰਭਾਲਣ ਮਗਰੋਂ ਗੁਰੂ ਘਰ ਦਾ ਅਸ਼ੀਰਵਾਦ ਲਿਆ ਹੈ।ਇਸ ਦੌਰਾਨ ਉਨ੍ਹਾਂ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਹੈ ਹੈ ਕਿ ਵਾਹਿਗੁਰੂ ਪੰਜਾਬ ਦੀ ਸੇਵਾ ਕਰਨ ਦਾ ਬੱਲ ਬਖਸ਼ੇ।ਸ੍ਰੀ ਦਰਬਾਰ ਪੁੱਜਣ 'ਤੇ ਸੋਮ ਪ੍ਰਕਾਸ਼ ਨੇ ਸਿਆਸੀ ਗੱਲ ਕਰਨ ਤੋਂ ਨਾਂਹ ਕੀਤੀ।

Union State Minister Som Parkash At Sri Harmandir Sahib ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਂਟ ਕਰਕੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਸਨਮਾਨਿਤ ਕੀਤਾ ਗਿਆ ਹੈ।

Union State Minister Som Parkash At Sri Harmandir Sahib ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :2 ਔਰਤਾਂ ਨੂੰ ਦੁਕਾਨ ‘ਤੇ ਪਸੰਦ ਆਇਆ ਇੱਕੋ ਸੂਟ , ਖਰੀਦਣ ਲਈ ਚੱਪਲਾਂ ਨਾਲ ਕੀਤੀ ਕਟਾਈ

ਦੱਸ ਦੇਈਏ ਕਿ ਹੁਸ਼ਿਆਰਪੁਰ ਤੋਂ ਭਾਜਪਾ ਨੇਤਾ ਸੋਮ ਪ੍ਰਕਾਸ ਨੇ ਕਾਂਗਰਸੀ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਨੂੰ ਹਰਾ ਕੇ ਵੱਡੇ ਫਰਕ ਨਾਲ ਜਿੱਤ ਦਰਜ ਕੀਤੀ ਸੀ।ਕੇਂਦਰ ਸਰਕਾਰ ਵਲੋਂ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਪਹਿਲੀ ਵਾਰ ਵਣਜ ਅਤੇ ਉਦਯੋਗ ਮੰਤਰਾਲਾ ਦਿੱਤਾ ਗਿਆ ਹੈ।

-PTCNews

Related Post