ਸੰਯੁਕਤ ਕਿਸਾਨ ਮੋਰਚੇ ਨੇ ਸਰਕਾਰ ਨਾਲ ਗੱਲਬਾਤ ਕਰਨ ਲਈ ਬਣਾਈ ਪੰਜ ਮੈਂਬਰੀ ਕਮੇਟੀ

By  Riya Bawa December 4th 2021 04:41 PM -- Updated: December 4th 2021 04:50 PM

ਨਵੀਂ ਦਿੱਲੀ: ਪਿਛਲੇ ਇਕ ਸਾਲ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਲਗਭਗ ਖ਼ਤਮ ਹੋਣ ਵਾਲਾ ਹੈ ਕਿਉਂਕਿ ਕੇਂਦਰ ਸਰਕਾਰ ਵਲੋਂ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ 'ਤੇ ਮੋਹਰ ਲੱਗ ਚੁੱਕੀ ਹੈ ਪਰ ਕਿਸਾਨ ਆਗੂਆਂ ਵਲੋਂ ਕਿਹਾ ਜਾ ਰਿਹਾ ਹੈ ਜਦੋਂ ਤਕ ਐੱਮ.ਐੱਸ.ਪੀ. 'ਤੇ ਕੋਈ ਗਾਰੰਟੀ ਨਹੀਂ ਆਉਂਦੀ, ਸਰਕਾਰ ਐੱਮ.ਐੱਸ.ਪੀ. 'ਤੇ ਕੋਈ ਕਾਨੂੰਨ ਬਣਾਉਣ ਦੀ ਪਹਿਲ ਕਦਮੀ ਨਹੀਂ ਕਰਦੀ ਓਨੀ ਦੇਰ ਅੰਦੋਲਨ ਖਤਮ ਨਹੀਂ ਹੋਵੇਗਾ।

Demands are non-negotiable, have come for a decisive battle: Protesting farmers - India News

ਇਸ ਦੇ ਚਲਦੇ ਅੱਜ ਸੋਨੀਪਤ ਦੇ ਕੁੰਡਲੀ ਬਾਰਡਰ 'ਤੇ ਸੰਯੁਕਤ ਕਿਸਾਨ ਮੋਰਚੇ ਨੇ ਅਹਿਮ ਮੀਟਿੰਗ ਕੀਤੀ। ਕਿਸਾਨ ਆਗੂਆਂ ਨੇ MSP ਨੂੰ ਲੈ ਕੇ ਸਰਕਾਰ ਨਾਲ ਗੱਲਬਾਤ ਕਰਨ ਲਈ 5 ਮੈੰਬਰੀ ਕਮੇਟੀ ਬਣਾਈ ਗਈ ਹੈ ਜਿਸ ਵਿਚ ਇਹ ਪੰਜ ਨਾਮ ਸ਼ਾਮਿਲ ਹਨ - ਕਿਸਾਨ ਆਗੂ ਸ਼ਿਵ ਕੁਮਾਰ ਕੱਕਾ , ਬਲਬੀਰ ਸਿੰਘ ਰਾਜੇਵਾਲ, ਗੁਰਨਾਮ ਸਿੰਘ ਚੜੂਨੀ (ਹਰਿਆਣਾ),ਕਿਸਾਨ ਆਗੂ ਅਸ਼ੋਕ, ਯੁੱਧਵੀਰ ਸਿੰਘ (ਯੂਪੀ)। ਕਿਸਾਨ ਮੋਰਚੇ ਦੀ ਅਗਲੀ ਬੈਠਕ ਹੁਣ 7 ਦਸੰਬਰ ਨੂੰ ਹੋਵੇਗੀ। ਇਹ ਕਮੇਟੀ ਅੰਦੋਲਨ ਦੀ ਰੂਪਰੇਖਾ ਤੈਅ ਕਰੇਗੀ।

Farmers Union's press conference said - We will never go to Burari, it is an open prison! - OIB News

ਬੀਤੇ ਦਿਨੀ ਕੇਂਦਰ ਸਰਕਾਰ ਨੇ ਕਿਸਾਨਾਂ ਕੋਲੋਂ ਪੰਜਾਬ ਮੈਂਬਰਾਂ ਦੇ ਨਾਂ ਮੰਗੇ ਸਨ। ਇਸ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚਾ ਵਲੋਂ ਮੋਦੀ ਸਰਕਾਰ ਨਾਲ ਗੱਲਬਾਤ ਕਰਨ ਲਈ ਪੰਜ ਲੋਕਾਂ ਦੀ ਕਮੇਟੀ ਬਣਾਈ ਗਈ। ਕਿਸਾਨ ਮੋਰਚੇ ਦਾ ਕਹਿਣਾ ਹੈ ਕਿ ਕੇਸ ਰੱਦ ਨਹੀਂ ਹੋਣ ਤੱਕ ਅੰਦੋਲਨ ਜਾਰੀ ਰਹੇਗਾ।

ਦੱਸ ਦੇਈਏ ਕਿ ਇਸ ਅੰਦੋਲਨ ਦੌਰਾਨ 700 ਕਿਸਾਨ ਸ਼ਹੀਦ ਹੋ ਚੁੱਕੇ ਹਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 19 ਨਵੰਬਰ ਨੂੰ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਸੀ। ਖੇਤੀ ਕਾਨੂੰਨ ਰੱਦ ਬਿੱਲ 2021 ਸੰਸਦ ਦੇ ਦੋਵਾਂ ਸਦਨਾਂ ਵਿੱਚ ਪਾਸ ਹੋ ਗਿਆ ਹੈ।

Farmers call for 'Kisaan Parade' on Republic Day if demands not met | Deccan Herald

-PTC News

Related Post