ਅਮਰੀਕਾ 'ਚ ਕੋਰੋਨਾ ਦਾ ਕਹਿਰ ਜਾਰੀ, ਹੁਣ ਤੱਕ 1.30 ਲੱਖ ਲੋਕਾਂ ਦੀ ਕੋਰੋਨਾ ਨਾਲ ਮੌਤ

By  Shanker Badra July 1st 2020 06:24 PM

ਅਮਰੀਕਾ 'ਚ ਕੋਰੋਨਾ ਦਾ ਕਹਿਰ ਜਾਰੀ, ਹੁਣ ਤੱਕ 1.30 ਲੱਖ ਲੋਕਾਂ ਦੀ ਕੋਰੋਨਾ ਨਾਲ ਮੌਤ:ਵਾਸ਼ਿੰਗਟਨ : ਚੀਨ ਤੋਂ ਸ਼ੁਰੂ ਹੋਈ ਕੋਰੋਨਾ ਮਹਾਂਮਾਰੀ ਨੇ ਪੂਰੀ ਦੁਨੀਆ ਲਈ ਇਕ ਮੁਸੀਬਤ ਦਾ ਪਹਾੜ ਖੜ੍ਹਾ ਕੀਤਾ ਹੋਇਆ ਹੈ। ਕੋਰੋਨਾ ਨੇ ਦੁਨੀਆ ਭਰ ਵਿਚ ਆਪਣਾ ਕਹਿਰ ਮਚਾਇਆ ਹੋਇਆ ਹੈ। ਵਿਸ਼ਵ ਭਰ ਦੇ ਦੇਸ਼ ਕੋਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ। ਅਮਰੀਕਾ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ।

ਕੋਰੋਨਾ ਵਾਇਰਸ ਨੇ ਅਮਰੀਕਾ ਵਿਚ ਸਭ ਤੋਂ ਵੱਧ ਕਹਿਰ ਮਚਾਇਆ ਹੋਇਆ ਹੈ ,ਜਿਸ ਕਾਰਨ 1.30 ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇੱਥੇ ਹੁਣ ਤੱਕ 27 ਲੱਖ ਤੋਂ ਵੱਧ ਲੋਕ ਇਸ ਲਾਗ ਦੀ ਬਿਮਰੀ ਕਾਰਨ ਪ੍ਰਭਾਵਿਤ ਹੋ ਚੁੱਕੇ ਹਨ। ਵਰਲਡਮੀਟਰ ਦੇ ਤਾਜ਼ਾ ਅੰਕੜਿਆਂ ਅਨੁਸਾਰ ਅਮਰੀਕਾ ਵਿਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 1 ਲੱਖ ਨੂੰ ਪਾਰ ਕਰ ਕੇ 130,123 ਹੋ ਗਈ ਹੈ, ਜਦੋਂ ਕਿ ਪੀੜਤਾਂ ਦੀ ਗਿਣਤੀ 2,727,996 ਹੋ ਗਈ ਹੈ।

United States Coronavirus: 2,727,996 Cases and 130,123 Deaths ਅਮਰੀਕਾ 'ਚ ਕੋਰੋਨਾ ਦਾ ਕਹਿਰ ਜਾਰੀ, ਹੁਣ ਤੱਕ 1.30 ਲੱਖ ਲੋਕਾਂ ਦੀ ਕੋਰੋਨਾ ਨਾਲ ਮੌਤ

ਇਸ ਦੌਰਾਨ ਰਾਹਤ ਵਾਲੀ ਗੱਲ ਇਹ ਹੈ ਕਿ ਅਮਰੀਕਾ ਵਿਚ 1,143,490 ਲੋਕ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਗਏ ਹਨ। ਅਮਰੀਕਾ ਦਾ ਨਿਊਯਾਰਕ ਅਤੇ ਨਿਊਜਰਸੀ ਸੂਬਾ ਕੋਰੋਨਾ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਹੈ। ਇਕੱਲੇ ਨਿਊਯਾਰਕ ਵਿਚ ਕੋਰੋਨਾ ਦੇ 398,142 ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਦੋਂ ਕਿ 31,776 ਲੋਕਾਂ ਦੀ ਮੌਤ ਹੋ ਚੁੱਕੀ ਹੈ। ਨਿਊਜਰਸੀ ਵਿਚ ਕੋਰੋਨਾ ਵਾਇਰਸ ਦੇ ਇਕ ਲੱਖ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦੋਂ ਕਿ ਇਸ ਵਾਇਰਸ ਨਾਲ 15,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਦੱਸ ਦੇਈਏ ਕਿ ਭਾਰਤ ਵਿੱਚ ਵੀ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ 18,653 ਨਵੇਂ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ ਅਤੇ 507 ਮੌਤਾਂ ਹੋਈਆਂ ਹਨ। ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 5,85,493 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 17,400 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 3,47,979 ਮਰੀਜ਼ ਸਿਹਤਯਾਬ ਵੀ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਮਾਮਲਿਆਂ ਦੀ ਸੰਖਿਆ 2,20,114 ਹੋ ਗਈ ਹੈ।

-PTCNews

Related Post