ਦਿੱਲੀ 'ਚ ਖੁੱਲ੍ਹਣਗੇ ਜਿਮ ਅਤੇ ਯੋਗ ਸੰਸਥਾਨ, ਵਿਆਹ 'ਚ ਸ਼ਾਮਲ ਹੋ ਸਕਣਗੇ 50 ਲੋਕ

By  Baljit Singh June 27th 2021 11:41 AM -- Updated: June 27th 2021 11:44 AM

ਨਵੀਂ ਦਿੱਲੀ - ਦਿੱਲੀ ਵਿੱਚ ਜਾਰੀ ਕੋਰੋਨਾ ਸੰਕਟ ਹੁਣ ਹੌਲੀ-ਹੌਲੀ ਖ਼ਤਮ ਹੁੰਦਾ ਨਜ਼ਰ ਆ ਰਿਹਾ ਹੈ। ਤੇਜ਼ੀ ਨਾਲ ਨਵੇਂ ਮਾਮਲਿਆਂ ਵਿੱਚ ਆ ਰਹੀ ਗਿਰਾਵਟ ਦੇਖਣ ਤੋਂ ਬਾਅਦ ਦਿੱਲੀ ਵਿੱਚ ਅਨਲੌਕ 5 ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਤਹਿਤ ਜਿਮ ਅਤੇ ਯੋਗ ਸੰਸਥਾਨਾਂ ਨੂੰ 50 ਫੀਸਦੀ ਸਮਰੱਥਾ ਦੇ ਨਾਲ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।

ਪੜੋ ਹੋਰ ਖਬਰਾਂ: ਜੰਮੂ ਹਵਾਈ ਅੱਡੇ ਅੰਦਰ ਦੇਰ ਰਾਤ ਦੋ ਤੇਜ਼ ਧਮਾਕੇ, ਇਲਾਕਾ ਸੀਲ

ਵਿਆਹ ਹਾਲ, ਹੋਟਲ ਅਤੇ ਬੈਂਕਵੇਟ ਹਾਲ ਵਿੱਚ ਵੱਧ ਤੋਂ ਵੱਧ 50 ਲੋਕਾਂ ਦੇ ਨਾਲ ਵਿਆਹ ਸਮਾਗਮ ਆਯੋਜਿਤ ਕਰਣ ਦੀ ਵੀ ਛੋਟ ਮਿਲੀ ਹੈ। ਹਾਲਾਂਕਿ ਘਰ ਅਤੇ ਕੋਰਟ ਵਿੱਚ ਵਿਆਹ ਸਮਾਗਮ ਦੌਰਾਨ ਵੱਧ ਤੋਂ ਵੱਧ 20 ਲੋਕ ਹੀ ਸ਼ਾਮਲ ਹੋ ਸਕਣਗੇ। ਅਨਲੌਕ 5 ਲਈ ਦਿੱਲੀ ਆਫਤ ਪ੍ਰਬੰਧਨ ਅਥਾਰਟੀ ਨੇ ਛੋਟ ਦਾ ਐਲਾਨ ਕੀਤਾ ਹੈ।

ਪੜੋ ਹੋਰ ਖਬਰਾਂ: ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਫਿਰ 50 ਹਜ਼ਾਰ ਪਾਰ, ਇੰਨੇ ਲੋਕਾਂ ਦੀ ਹੋਈ ਮੌਤ

ਨਵੀਂ ਗਾਈਡਲਾਈਨ ਵਿੱਚ ਕਿਹਾ ਗਿਆ ਹੈ ਕਿ ਜੇਕਰ ਕਿਸੇ ਵੀ ਜਗ੍ਹਾ 'ਤੇ ਕੋਵਿਡ ਨਿਯਮਾਂ ਦੀ ਉਲੰਘਣਾ ਕੀਤਾ ਜਾਵੇਗੀ ਤਾਂ ਡਿਜਾਸਟਰ ਮੈਨੇਜਮੈਂਟ ਐਕਟ, 2005 ਅਤੇ ਆਈ.ਪੀ.ਸੀ. ਦੀਆਂ ਧਾਰਾਵਾਂ ਦੇ ਤਹਿਤ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਸੋਮਵਾਰ ਸਵੇਰੇ 5 ਵਜੇ ਤੋਂ 5 ਜੁਲਾਈ ਤੱਕ ਲਈ ਹੈ।

ਪੜੋ ਹੋਰ ਖਬਰਾਂ: ਫਲੋਰੀਡਾ ਵਿਚ 12 ਮੰਜ਼ਿਲਾ ਇਮਾਰਤ ਢਹਿ-ਢੇਰੀ, ਹੁਣ ਤੱਕ 5 ਹਲਾਕ ਤੇ ਕਈ ਲਾਪਤਾ

-PTC News

Related Post