UP ਸਰਕਾਰ ਨੇ ਮੁੱਖ ਮੰਤਰੀ ਚੰਨੀ ਨੂੰ ਨਹੀਂ ਦਿੱਤੀ ਇਜਾਜ਼ਤ, ਪੱਤਰ ਰਾਹੀਂ ਆਇਆ ਜਵਾਬ

ਚੰਡੀਗੜ੍ਹ- ਲਖੀਮਪੁਰ ਹਿੰਸਾ ਨੂੰ ਲੈ ਕੇ ਉੱਤਰ ਪ੍ਰਦੇਸ਼ ਦੇ ਨਾਲ ਨਾਲ ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ। ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਖੀਮਪੁਰ ਖੇੜੀ ਦਾ ਦੌਰਾ ਕਰਨਾ ਚਾਹੁੰਦੇ ਸਨ। ਪੰਜਾਬ ਸਰਕਾਰ ਦੇ ਸਿਵਲ ਏਵੀਏਸ਼ਨ ਦੇ ਡਾਇਰੈਕਟਰ ਨੇ ਉੱਤਰ ਪ੍ਰਦੇਸ਼ ਦੇ ਵਧੀਕ ਮੁੱਖ ਸਕੱਤਰ ਅਵਨੀਸ਼ ਅਵਸਥੀ ਨੂੰ ਇਕ ਪੱਤਰ ਲਿਖਿਆ ਹੈ। ਜਿਸ ਵਿਚ ਦੱਸਿਆ ਗਿਆ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਖੀਮਪੁਰ ਖੇੜੀ ਦਾ ਦੌਰਾ ਕਰਨਾ ਚਾਹੁੰਦੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਦੇ ਹੈਲੀਕਾਪਟਰ ਦੇ ਉੱਤਰਨ ਦੀ ਇਜਾਜ਼ਤ ਮੰਗੀ।
ਉਨ੍ਹਾਂ ਨੇ ਮੁੱਖ ਮੰਤਰੀ ਦੇ ਹੈਲੀਕਾਪਟਰ ਦੇ ਉੱਤਰਨ ਦੀ ਇਜਾਜ਼ਤ ਮੰਗੀ ਸੀ ਤੇ ਉੱਤਰ ਪ੍ਰਦੇਸ਼ ਸਰਕਾਰ ਨੇ ਬੇਨਤੀ ਨੂੰ ਠੁਕਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਹੈ, ਇਸ ਲਈ ਪੰਜਾਬ ਤੋਂ ਕਿਸੇ ਵੀ ਵਿਅਕਤੀ ਨੂੰ ਇੱਥੇ ਆਉਣ ਦੀ ਇਜਾਜ਼ਤ ਨਹੀਂ ਹੈ।
ਇਸ ਤੋਂ ਪਹਿਲਾਂ ਸੀਐਮ ਚੰਨੀ ਨੇ ਟਵੀਟ ਕੀਤਾ ਸੀ, "ਕਿਸਾਨਾਂ ਦੇ ਦੁਖੀ ਪਰਿਵਾਰਾਂ ਨਾਲ ਇੱਕਜੁਟਤਾ ਪ੍ਰਗਟਾਉਂਦੇ ਹੋਏ, ਮੈਂ ਦੁੱਖ ਦੀ ਇਸ ਘੜੀ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਦੇ ਨਾਲ ਹੋਣ ਲਈ ਲਖੀਮਪੁਰ ਖੇੜੀ ਲਈ ਰਵਾਨਾ ਹੋ ਰਿਹਾ ਹਾਂ। ਮੈਂ ਯੂਪੀ ਸਰਕਾਰ ਤੋਂ ਹੈਲੀਕਾਪਟਰ ਨੂੰ ਸਾਈਟ 'ਤੇ ਉਤਾਰਨ ਦੀ ਆਗਿਆ ਦੀ ਮੰਗ ਵੀ ਕੀਤੀ ਸੀ ।"
-PTC News