ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਈਡਨ ਨੇ ਲਗਵਾਇਆ ਕੋਰੋਨਾ ਟੀਕਾ

By  Shanker Badra December 22nd 2020 12:05 PM

ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਈਡਨ ਨੇ ਲਗਵਾਇਆ ਕੋਰੋਨਾ ਟੀਕਾ:ਵਾਸ਼ਿੰਗਟਨ : ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਈਡਨ ਨੇ ਸੋਮਵਾਰ ਨੂੰ ਟੈਲੀਵਿਜ਼ਨ 'ਤੇ ਲਾਈਵ ਦੌਰਾਨ ਫਾਈਜ਼ਰ ਦੇ ਕੋਰੋਨਾ ਵਾਇਰਸ ਟੀਕੇ ਦੀ ਪਹਿਲੀ ਖੁਰਾਕ ਦਾ ਟੀਕਾ ਲਗਵਾਇਆ ਹੈ। ਅਮਰੀਕਾ ਦੇ ਲੋਕਾਂ 'ਚ ਕੋਰੋਨਾ ਵੈਕਸੀਨ ਨੂੰ ਲੈ ਕੇ ਵਿਸ਼ਵਾਸ ਵਧਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅਜਿਹਾ ਕੀਤਾ ਗਿਆ।

US president Joe Biden receives Pfizer’s Covid-19 vaccine shot on live television ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਈਡਨ ਨੇ ਲਗਵਾਇਆ ਕੋਰੋਨਾ ਟੀਕਾ

ਵੈਕਸੀਨ ਲਗਵਾਉਣ ਤੋਂ ਬਾਅਦ ਜੋ ਬਾਈਡਨ ਨੇ ਟਵਿੱਟਰ 'ਤੇ ਅਮਰੀਕੀ ਲੋਕਾਂ ਨੂੰ ਅਪੀਲ ਕਰਦਿਆਂ ਲਿਖਿਆ ਕਿ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। 78 ਸਾਲਾ ਬਾਈਡਨ ਨੂੰ ਡੇਲਾਵੇਅਰ ਦੇ ਨਵਾਰਕ 'ਚ ਕ੍ਰਿਸਟੀਨਾ ਹਸਪਤਾਲ 'ਚ ਫਾਈਜ਼ਰ/ਬਾਇਓਨਟੇਕ ਵੈਕਸੀਨ ਦੀ ਪਹਿਲੀ ਡੋਜ਼ ਦਿੱਤੀ ਗਈ ਹੈ।

US president Joe Biden receives Pfizer’s Covid-19 vaccine shot on live television ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਈਡਨ ਨੇ ਲਗਵਾਇਆ ਕੋਰੋਨਾ ਟੀਕਾ

ਜੋ ਬਾਈਡਨ ਨੇ ਡੈਲਾਵੇਅਰ ਦੇ ਨੇਵਾਰਕ ਵਿਚ ਕ੍ਰਿਸਟੀਆਨਾਕਾਰੇ ਹਸਪਤਾਲ ਵਿਚ ਪਹਿਲੀ ਖੁਰਾਕ ਦਾ ਟੀਕਾਕਰਣ ਲਗਵਾਉਣ ਮਗਰੋਂ ਕਿਹਾ, "ਮੈਂ ਇਹ ਪ੍ਰਦਰਸ਼ਨ ਇਸ ਲਈ ਕਰ ਰਿਹਾ ਹਾਂ ਕਿ ਲੋਕਾਂ ਨੂੰ ਟੀਕਾ ਲਗਵਾਉਣ ਲਈ ਤਿਆਰ ਕਰ ਸਕਾਂ। ਚਿੰਤਾ ਦੀ ਕੋਈ ਗੱਲ ਨਹੀਂ ਹੈ।

US president Joe Biden receives Pfizer’s Covid-19 vaccine shot on live television ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਈਡਨ ਨੇ ਲਗਵਾਇਆ ਕੋਰੋਨਾ ਟੀਕਾ

ਉਨ੍ਹਾਂ ਦੇਸ਼ ਵਾਸੀਆਂ ਨੂੰ ਮਾਸਕ ਪਾਉਣ ਅਤੇ ਛੁੱਟੀਆਂ ਦੌਰਾਨ ਸਮਾਜਕ ਦੂਰੀ ਬਣਾ ਕੇ ਰੱਖਣ ਦੀ ਅਪੀਲ ਕੀਤੀ ਹੈ।ਇਸ ਤੋਂ ਪਹਿਲਾਂ ਬਾਈਡੇਨ ਦੀ ਪਤਨੀ ਜਿਲ ਬਾਈਡੇਨ ਨੇ ਕੋਰੋਨਾ ਦਾ ਟੀਕਾ ਲਗਵਾਇਆ ਸੀ। ਦੱਸਿਆ ਜਾਂਦਾ ਹੈ ਕਿ ਨਵੀਂ ਚੁਣੀ ਗਈ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਉਨ੍ਹਾਂ ਦੇ ਪਤੀ ਵੀ ਇਸੇ ਹਫਤੇ ਟੀਕਾ ਲਗਵਾ ਸਕਦੇ ਹਨ।

-PTCNews

Related Post