ਜੋ ਬਾਈਡਨ ਅਤੇ ਕਮਲਾ ਹੈਰਿਸ ਅੱਜ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਚੁੱਕਣਗੇ ਸਹੁੰ

By  Shanker Badra January 20th 2021 12:11 PM

ਵਾਸ਼ਿੰਗਟਨ : ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਈਡਨ ਅੱਜ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਅਮਰੀਕਾ ਦੇ ਇਤਿਹਾਸ ਵਿੱਚ ਪਹਿਲੀ ਵਾਰ ਇੱਕ ਮਹਿਲਾ ਉੱਪ ਰਾਸ਼ਟਰਪਤੀ ਵਜੋਂ ਸਹੁੰ ਚੁੱਕੇਗੀ। ਇਸ 59ਵੇਂ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਜਾਰੀ ਹਨ। ਇਸ ਸਮਾਗਮ ਦਾ ਥੀਮ "American United" ਯਾਨੀ ਅਮਰੀਕੀਆਂ ਦੇ ਏਕਾ ਰੱਖਿਆ ਗਿਆ ਹੈ।

ਪੜ੍ਹੋ ਹੋਰ ਖ਼ਬਰਾਂ : ਖੇਤੀ ਕਾਨੂੰਨਾਂ 'ਤੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਹੋਵੇਗੀ 10ਵੇਂ ਗੇੜ ਦੀ ਮੀਟਿੰਗ

US Presidential Inauguration 2021 : Joe Biden, Kamala Harris Swearing-in Ceremony ਜੋ ਬਾਈਡਨ ਅਤੇ ਕਮਲਾ ਹੈਰਿਸ ਅੱਜ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਚੁੱਕਣਗੇਸਹੁੰ

ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਈਡਨਅਤੇ ਨਵੇਂ ਚੁਣੇ ਗਏ ਉਪ-ਰਾਸ਼ਟਰਪਤੀ ਕਮਲਾ ਹੈਰਿਸ ਟਰੰਪ ਸਮਰਥਕਾਂ ਵੱਲੋਂ ਹਿੰਸਾ ਦੇ ਡਰ ਦੇ ਵਿਚਕਾਰ ਅੱਜ ਸਹੁੰ ਚੁੱਕਣਗੇ। ਇਸ ਦੌਰਾਨ ਹਜ਼ਾਰਾਂ ਸੁਰੱਖਿਆ ਕਰਮਚਾਰੀ ਅਮਰੀਕੀ ਸੰਸਦ ਵੱਲ ਜਾਣ ਵਾਲੀਆਂ ਸੜਕਾਂ ਤੇ ਗਸ਼ਤ ਕਰ ਰਹੇ ਹਨ। ਇਸ ਦੇ ਨਾਲ ਹੀ ਸੁਰੱਖਿਆ ਕਰਮਚਾਰੀ ਵਾਹਨਾਂ ਦੀ ਜਾਂਚ ਕਰ ਰਹੇ ਹਨ।

US Presidential Inauguration 2021 : Joe Biden, Kamala Harris Swearing-in Ceremony ਜੋ ਬਾਈਡਨ ਅਤੇ ਕਮਲਾ ਹੈਰਿਸ ਅੱਜ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਚੁੱਕਣਗੇਸਹੁੰ

ਦੂਜੇ ਪਾਸੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਕਾਰਜਕਾਲ ਦੇ ਆਖਰੀ ਦਿਨ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਈਡਨ ਨੂੰ ਵਧਾਈ ਦਿੱਤੀ ਪਰ ਇਸ ਦੇ ਨਾਲ ਹੀ ਡੋਨਾਲਡ ਟਰੰਪ ਇਸ ਸਮਾਗਮ ਦਾ ਹਿੱਸਾ ਨਹੀਂ ਬਣਨਗੇ। ਡੋਨਾਲਡ ਟਰੰਪ ਇਸ ਤੋਂ ਪਹਿਲਾਂ ਹੀ ਟਾਊਨ ਛੱਡ ਕੇ ਚਲੇ ਜਾਣਗੇ।

ਪੜ੍ਹੋ ਹੋਰ ਖ਼ਬਰਾਂ : ਅਸੀਂ ਦਿੱਲੀ ਅੰਦਰ ਹਰ ਹਾਲਤ 'ਚ ਕਰਾਂਗੇ ਟਰੈਕਟਰ ਪਰੇਡ , ਕਿਸਾਨਾਂ ਨੇ ਦਿੱਲੀ ਪੁਲਿਸ ਨੂੰ ਦੱਸਿਆ ਆਪਣਾ ਰੂਟ ਪਲਾਨ

US Presidential Inauguration 2021 : Joe Biden, Kamala Harris Swearing-in Ceremony ਜੋ ਬਾਈਡਨ ਅਤੇ ਕਮਲਾ ਹੈਰਿਸ ਅੱਜ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਚੁੱਕਣਗੇਸਹੁੰ

ਅਮਰੀਕੀ ਸੰਸਦ ਭਵਨ ਦੇ ਆਸ ਪਾਸ ਦਾ ਖੇਤਰ ਅਤੇ ਵ੍ਹਾਈਟ ਹਾਊਸ ਦੇ ਆਲੇ ਦੁਆਲੇ ਦਾ ਵੱਡਾ ਇਲਾਕਾ ਆਮ ਲੋਕਾਂ ਲਈ ਬੰਦ ਕਰ ਦਿੱਤਾ ਗਿਆ ਹੈ ਅਤੇ ਇਨ੍ਹਾਂ ਸਥਾਨਾਂ 'ਤੇ ਅੱਠ ਫੁੱਟ ਉੱਚੇ ਬੈਰੀਕੇਡ ਲਗਾਏ ਗਏ ਹਨ। ਇਸ ਦੌਰਾਨ ਪੂਰਾ ਸ਼ਹਿਰ ਹਾਈ ਅਲਰਟ 'ਤੇ ਹੈ। ਸੰਯੁਕਤ ਰਾਜ ਮਾਰਸ਼ਲ ਸਰਵਿਸਿਜ਼ ਨੇ ਵਾਸ਼ਿੰਗਟਨ ਡੀ.ਸੀ ਵਿਚ ਚਾਰ ਹਜ਼ਾਰ ਅਫਸਰ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ।

-PTCNews

Related Post