ਅਮਰੀਕਾ ’ਚ ਪਿਛਲੇ 24 ਘੰਟਿਆਂ 'ਚ 2,751 ਮੌਤਾਂ, ਪੀੜਤਾਂ ਦੀ ਗਿਣਤੀ ਹੋਈ 8 ਲੱਖ ਤੋਂ ਪਾਰ

By  Shanker Badra April 22nd 2020 02:01 PM

ਅਮਰੀਕਾ ’ਚ ਪਿਛਲੇ 24 ਘੰਟਿਆਂ 'ਚ 2,751 ਮੌਤਾਂ, ਪੀੜਤਾਂ ਦੀ ਗਿਣਤੀ ਹੋਈ 8 ਲੱਖ ਤੋਂ ਪਾਰ:ਵਾਸ਼ਿੰਗਟਨ : ਕੋਰੋਨਾ ਵਾਇਰਸ ਨੇ ਜਿੱਥੇ ਪੂਰੀ ਦੁਨੀਆ ਵਿੱਚ ਤਬਾਹੀ ਮਚਾਈ ਹੋਈ ਹੈ ,ਓਥੇ ਹੀ ਕੋਰੋਨਾ ਵਾਇਰਸ ਦਾ ਅਮਰੀਕਾ ’ਚ ਸਭ ਤੋਂ ਵੱਧ ਭਿਆਨਕ ਰੂਪ ਵੇਖਣ ਨੂੰ ਮਿਲ ਰਿਹਾ ਹੈ। ਕੋਰੋਨਾ ਦੇ ਕਹਿਰ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਅਮਰੀਕਾ ’ਚ ਕੋਵਿਡ–19 ਦੀ ਮਹਾਮਾਰੀ ਨਾਲ ਹਰ ਦਿਨ ਮੌਤ ਦਾ ਨਵਾਂ ਰਿਕਾਰਡ ਬਣ ਰਿਹਾ ਹੈ। ਜੌਹਨ ਹਾਪਿੰਗਜ਼ ਯੂਨੀਵਰਸਿਟੀ ਅਨੁਸਾਰ ਅਮਰੀਕਾ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 8,24,147 ਹੋ ਗਈ ਹੈ। ਅਮਰੀਕਾ ਵਿੱਚ ਬੀਤੇ 24 ਘੰਟਿਆਂ ਦੌਰਾਨ 2,751 ਲੋਕਾਂ ਦੀ ਮੌਤ ਹੋ ਗਈ ਹੈ। ਜਿਸਦੇ ਨਾਲ ਅਮਰੀਕਾ ਵਿੱਚ ਮਰਨ ਵਾਲਿਆਂ ਦਾ ਅੰਕੜਾ 45 ਹਜ਼ਾਰ ਤੋਂ ਪਾਰ ਪਹੁੰਚ ਗਿਆ ਹੈ। ਅਮਰੀਕਾ ’ਚ ਕੋਵਿਡ–19 ਦੀ ਮਹਾਮਾਰੀ ਦੇ ਹੁਣ ਤੱਕ ਅੱਠ ਲੱਖ ਕੇਸ ਸਾਹਮਣੇ ਆ ਚੁੱਕੇ ਹਨ। ਹੁਣ ਤੱਕ ਇਸ ਦੇਸ਼ ’ਚ ਕੋਰੋਨਾ ਕਰਕੇ ਕੁੱਲ 44,485 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। ਹਰ ਰੋਜ਼ ਔਸਤਨ 40,000 ਨਵੇਂ ਕੋਰੋਨਾ–ਪਾਜ਼ਿਟਿਵ ਮਰੀਜ਼ ਦੇਸ਼ ਦੇ ਹਸਪਤਾਲਾਂ ’ਚ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਵਿੱਚ ਮੰਗਲਵਾਰ ਨੂੰ ਕੋਰੋਨਾ ਦੇ 40 ਹਜ਼ਾਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਦਰਅਸਲ 'ਚ ਵੈੱਬਸਾਈਟ ਵਰਲਡਮੀਟਰ ਅਨੁਸਾਰ ਅਮਰੀਕਾ ਵਿੱਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 819,175 ਹੋ ਗਈ ਹੈ। ਇਸ ਦੇ ਨਾਲ ਹੀ ਇੱਥੇ ਹੁਣ ਤੱਕ 45,343 ਲੋਕਾਂ ਦੀ ਮੌਤ ਹੋ ਚੁੱਕੀ ਹੈ । ਹਾਲਾਂਕਿ ਇਸ ਮਹਾਂਮਾਰੀ ਤੋਂ 82 ਹਜ਼ਾਰ 973 ਲੋਕ ਠੀਕ ਹੋ ਚੁੱਕੇ ਹਨ ਤੇ 6 ਲੱਖ 90 ਹਜ਼ਾਰ ਲੋਕ ਇਲਾਜ ਅਧੀਨ ਹਨ। -PTCNews

Related Post