ਵੈਕਸੀਨ ਦੀ ਕਿੱਲਤ ਨੂੰ ਲੈਕੇ ਯੂਐਸ ਦੀ V.P.ਕਮਲਾ ਹੈਰਿਸ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਫੋਨ 'ਤੇ ਚਰਚਾ

By  Jagroop Kaur June 3rd 2021 10:45 PM

ਅੱਜ ਯਾਨੀ ਕਿ ਵੀਰਵਾਰ ਨੂੰ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਵੀਰਵਾਰ ਨੂੰ ਫੋਨ 'ਤੇ ਗੱਲ ਹੋਈ। ਦੋਨਾਂ ਨੇਤਾਵਾਂ ਵਿਚਾਲੇ ਵੈਕਸੀਨ ਨੂੰ ਲੈ ਕੇ ਚਰਚਾ ਹੋਈ ਹੈ। ਇਸ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਭਾਰਤ ਵਿੱਚ ਵੈਕਸੀਨ ਦੀ ਕਿੱਲਤ ਦੂਰ ਹੋ ਸਕਦੀ ਹੈ। ਸੂਤਰਾਂ ਦੇ ਹਵਾਲੇ ਤੋਂ ਦਾਅਵਾ ਕੀਤਾ ਹੈ ਕਿ ਇਹ ਫੋਨ ਕਾਲ ਕਮਲਾ ਹੈਰਿਸ ਵੱਲੋਂ ਹੀ ਪ੍ਰਧਾਨ ਮੰਤਰੀ ਮੋਦੀ ਨੂੰ ਕੀਤਾ ਗਿਆ ਸੀ।

Read More : ਜਾਣੋ ਕੋਰੋਨਾ ਦਾ ਜਲਦ ਪਤਾ ਲਗਾਉਣ ਲਈ ਐਕਸਰੇ ਸੇਤੁ ਕਿਵੇਂ ਹੋਵੇਗਾ ਸਹਾਇਕ

ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਲਿਖਿਆ, ਕੁੱਝ ਦੇਰ ਪਹਿਲਾਂ ਕਮਲਾ ਹੈਰਿਸ ਨਾਲ ਗੱਲ ਹੋਈ ਹੈ। ਮੈਂ ਦੁਨੀਆਭਰ ਵਿੱਚ ਵੈਕਸੀਨ ਵੰਡਣ ਲਈ ਅਮਰੀਕੀ ਰਣਨੀਤੀ ਦੇ ਹਿੱਸੇ ਦੇ ਰੂਪ ਵਿੱਚ ਭਾਰਤ ਨੂੰ ਵੈਕਸੀਨ ਦੀ ਸਪਲਾਈ ਦੇ ਭਰੋਸੇ ਦੀ ਸ਼ਾਬਾਸ਼ੀ ਕੀਤੀ। ਇਸ ਤੋਂ ਇਲਾਵਾ ਅਮਰੀਕੀ ਸਰਕਾਰ, ਕਾਰੋਬਾਰੀਆਂ ਅਤੇ ਪ੍ਰਵਾਸੀ ਭਾਰਤੀਆਂ ਤੋਂ ਮਿਲੇ ਸਮਰਥਨ ਲਈ ਵੀ ਉਨ੍ਹਾਂ ਦਾ ਧੰਨਵਾਦ ਦਿੱਤਾ।PM Modi hails Kamala Harris: Your success matter of pride for all  Indian-Americans, not just for chittis - World News

Read More :ਮੁੱਖ ਮੰਤਰੀ ਅੱਜ ਜਾਣਗੇ ਦਿੱਲੀ,3 ਮੈਂਬਰੀ ਕਮੇਟੀ ਵਿਚਕਾਰ ਹੋਵੇਗੀ ਮੁਲਾਕਾਤ

ਪੀ.ਐੱਮ. ਨੇ ਇਹ ਵੀ ਲਿਖਿਆ ਕਿ ਉਨ੍ਹਾਂ ਨੇ ਵੈਕਸੀਨ ਨੂੰ ਲੈ ਕੇ ਭਾਰਤ-ਅਮਰੀਕਾ ਵਿਚਾਲੇ ਚੱਲ ਰਹੇ ਸਹਿਯੋਗ ਨੂੰ ਲੈ ਕੇ ਵੀ ਚਰਚਾ ਕੀਤੀ। ਦੱਸਿਆ ਜਾ ਰਿਹਾ ਹੈ ਕਿ ਪੀ.ਐੱਮ. ਨੇ ਕਮਲਾ ਹੈਰਿਸ ਨੂੰ ਭਾਰਤ ਆਉਣ ਦਾ ਸੱਦਾ ਵੀ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਹਾਲਾਤ ਸੁਧਰਣ ਤੋਂ ਬਾਅਦ ਭਾਰਤ ਆਓ।

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਐਲਾਨ ਕੀਤਾ ਹੈ ਕਿ ਜੂਨ ਦੇ ਅਖੀਰ ਤੱਕ ਵੈਕਸੀਨ ਦੇ 8 ਕਰੋੜ ਡੋਜ ਸਪਲਾਈ ਕੀਤੇ ਜਾਣਗੇ। ਇਨ੍ਹਾਂ ਵਿਚੋਂ ਸ਼ੁਰੂਆਤ ਵਿੱਚ 2.5 ਕਰੋੜ ਡੋਜ ਸਪਲਾਈ ਹੋਣਗੇ, ਜਿਨ੍ਹਾਂ ਵਿਚੋਂ 75% ਯਾਨੀ 1.9 ਕਰੋੜ ਕੋਵੈਕਸ ਦੇ ਤਹਿਤ ਦੂਜੇ ਦੇਸ਼ਾਂ ਵਿੱਚ ਭੇਜੇ ਜਾਣਗੇ। ਜਦੋਂ ਕਿ, ਬਾਕੀ ਬਚੇ 60 ਲੱਖ ਡੋਜ਼ ਉਨ੍ਹਾਂ ਦੇਸ਼ਾਂ ਵਿੱਚ ਭੇਜੇ ਜਾਣਗੇ ਜਿੱਥੇ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਨ੍ਹਾਂ ਵਿੱਚ ਕੈਨੇਡਾ, ਮੈਕਸੀਕੋ, ਭਾਰਤ ਅਤੇ ਦੱਖਣੀ ਕੋਰੀਆ ਨੂੰ ਭੇਜੇ ਜਾਣਗੇ

Related Post