US Visit: ਪ੍ਰਧਾਨ ਮੰਤਰੀ ਮੋਦੀ ਦਾ ਅਮਰੀਕਾ ਦੌਰਾ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋ ਸਕਦੀ ਚਰਚਾ

By  Riya Bawa September 22nd 2021 12:22 PM

ਨਵੀਂ ਦਿੱਲੀ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਮਰੀਕਾ ਦੌਰੇ ਲਈ ਰਵਾਨਾ ਹੋ ਗਏ ਹਨ। ਅਮਰੀਕਾ ਰਵਾਨਾ ਹੋਣ ਤੋਂ ਪਹਿਲਾਂ ਪੀ.ਐਮ. ਮੋਦੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਅਮਰੀਕਾ ਯਾਤਰਾ ਅਮਰੀਕਾ ਦੇ ਨਾਲ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ, ਰਣਨੀਤਕ ਭਾਈਵਾਲਾਂ ਜਾਪਾਨ ਅਤੇ ਆਸਟ੍ਰੇਲੀਆ ਨਾਲ ਸੰਬੰਧਾਂ ਨੂੰ ਮਜ਼ਬੂਤ ਕਰਨ ਅਤੇ ਮਹੱਤਵਪੂਰਨ ਵਿਸ਼ਵ-ਵਿਆਪੀ ਮੁੱਦਿਆਂ 'ਤੇ ਸਾਡੇ ਸਹਿਯੋਗ ਨੂੰ ਅੱਗੇ ਵਧਾਉਣ ਦਾ ਇਕ ਚੰਗਾ ਮੌਕਾ ਹੋਵੇਗਾ।

Narendra Modi in US LIVE Updates: Visit an Occasion to Strengthen Comprehensive Global Strategic Partnership, Says

ਤੈਅ ਸ਼ੇਡਿਉਲ ਮੁਤਾਬਕ ਪੀਐਮ ਮੋਦੀ 24 ਸਤੰਬਰ ਨੂੰ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨਾਲ ਮੁਲਾਕਾਤ ਕਰਨਗੇ। ਦੋਵਾਂ ਵਿਚਕਾਰ ਇਹ ਮੁਲਾਕਾਤ ਵਾਸ਼ਿੰਗਟਨ ਵਿੱਚ ਹੋਵੇਗੀ। ਜੋਅ ਬਾਇਡੇਨ ਦੇ ਜਨਵਰੀ 2021 ਵਿੱਚ ਅਹੁਦਾ ਸੰਭਾਲਣ ਤੋਂ ਬਾਅਦ ਇਹ ਪਹਿਲੀ ਵਾਰ ਹੋਵੇਗਾ ਕਿ ਉਹ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਆਹਮੋ-ਸਾਹਮਣੇ ਮੁਲਾਕਾਤ ਕਰਨਗੇ। ਇਸ ਤੋਂ ਇਲਾਵਾ, ਉਹ ਕਵਾਡ ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ. ਪੀਐਮ ਮੋਦੀ 25 ਸਤੰਬਰ ਨੂੰ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਵੀ ਸੰਬੋਧਨ ਕਰਨਗੇ।

PM Modi departs for 3-day US visit | Deccan Herald

ਪੜ੍ਹੋ ਪੂਰੀ ਸੂਚੀ

22 ਸਤੰਬਰ - ਅਮਰੀਕਾ ਪਹੁੰਚਣ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ ਸਭ ਤੋਂ ਪਹਿਲਾਂ ਰਾਸ਼ਟਰਪਤੀ ਬਿਡੇਨ ਦੁਆਰਾ ਆਯੋਜਿਤ ਕੀਤੇ ਜਾਣ ਵਾਲੇ ਕੋਰੋਨਾ ਗਲੋਬਲ ਸੰਮੇਲਨ ਵਿੱਚ ਹਿੱਸਾ ਲੈਣਗੇ।

23 ਸਤੰਬਰ- ਪੀਐਮ ਮੋਦੀ ਵ੍ਹਾਈਟ ਹਾਊਸ ਵਿੱਚ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ ਕਰਨਗੇ। ਦੋਵਾਂ ਨੇਤਾਵਾਂ ਦੀ ਇਹ ਪਹਿਲੀ ਰਸਮੀ ਮੁਲਾਕਾਤ ਹੋਵੇਗੀ।ਇਸ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਵਿੱਚ ਨਿਵੇਸ਼ ਨੂੰ ਉਤਸ਼ਾਹਤ ਕਰਨ ਲਈ ਅਮਰੀਕਾ ਦੀਆਂ ਕੁਝ ਵੱਡੀਆਂ ਕੰਪਨੀਆਂ ਦੇ ਸੀਈਓਜ਼ ਨਾਲ ਮੀਟਿੰਗ ਕਰਨਗੇ। ਇਸ ਵਿੱਚ ਐਪਲ ਦੇ ਸੀਈਓ ਟਿਮ ਕੁੱਕ ਵੀ ਸ਼ਾਮਲ ਹੋਣਗੇ।

 

-ਪੀਐਮ ਮੋਦੀ ਉਸੇ ਦਿਨ ਆਸਟ੍ਰੇਲੀਆ, ਜਾਪਾਨ ਅਤੇ ਯੂਰਪੀਅਨ ਯੂਨੀਅਨ ਕਾਰੋਬਾਰੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਪੀਐਮ ਮੋਦੀ ਇਸ ਦੌਰਾਨ ਆਸਟਰੇਲੀਆ ਦੇ ਪੀਐਮ ਸਕੌਟ ਮੌਰੀਸਨ ਅਤੇ ਜਾਪਾਨੀ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਦੁਵੱਲੀ ਬੈਠਕਾਂ ਵੀ ਕਰਨਗੇ।

24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਵੱਲੀ ਮੀਟਿੰਗ ਅਤੇ ਕਵਾਡ ਸੰਮੇਲਨ ਵਿੱਚ ਹਿੱਸਾ ਲੈਣਗੇ।

25 ਸਤੰਬਰ - ਪੀਐਮ ਮੋਦੀ ਸਥਾਨਕ ਸਮੇਂ ਅਨੁਸਾਰ ਸਵੇਰੇ 9 ਵਜੇ (ਆਈਐਸਟੀ ਸ਼ਾਮ 6:30) ਸੰਯੁਕਤ ਰਾਸ਼ਟਰ ਮਹਾਸਭਾ (ਯੂਐਨਜੀਏ) ਦੇ 76 ਵੇਂ ਸੈਸ਼ਨ ਨੂੰ ਸੰਬੋਧਨ ਕਰਨਗੇ।

PM Narendra Modi departs for US visit; first in-person Quad leaders' summit, UNGA address on agenda

-PTC News

Related Post