ਯੂਟੀ ਮੁਲਾਜ਼ਮਾਂ ਤੇ ਪੈਨਸ਼ਨਰਜ਼ ਸਾਂਝਾ ਫਰੰਟ ਨੇ ਸਾੜੀ ਪੰਜਾਬ ਸਰਕਾਰ ਦੀ ਅਰਥੀ

By  Ravinder Singh October 20th 2022 04:21 PM

ਪਟਿਆਲਾ : ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ-ਭੱਤਾ ਵਰਕਰਾਂ ਦੀਆਂ ਮੰਗਾਂ ਸਬੰਧੀ ਭਗਵੰਤ ਮਾਨ ਸਰਕਾਰ ਵੱਲੋਂ ਕੀਤੀ ਜਾ ਰਹੀ ਟਾਲਮਟੋਲ ਖਿਲਾਫ਼ ਪੰਜਾਬ-ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਸਥਾਨਕ ਡੀਸੀ ਦਫ਼ਤਰ ਕੰਪਲੈਕਸ ਦੇ ਸਾਹਮਣੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਾਂਝੇ ਫਰੰਟ ਦੇ ਆਗੂਆਂ ਧਨਵੰਤ ਸਿੰਘ ਭੱਠਲ, ਧਨਵੰਤ ਸਿੰਘ ਭੱਠਲ, ਗੁਰਦੀਪ ਸਿੰਘ ਵਾਲੀਆ, ਕਰਮ ਚੰਦ ਭਾਰਦਵਾਜ, ਲਖਵਿੰਦਰ ਸਿੰਘ ਖਾਨਪੁਰ, ਹਿੰਮਤ ਸਿੰਘ ਆਦਿ ਨੇ ਆਖਿਆ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੌਜੂਦਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਨੇ ਆਪਣੀ ਸੰਗਰੂਰ ਸਥਿਤ ਰਿਹਾਇਸ਼ 'ਤੇ ਸਾਂਝੇ ਫਰੰਟ ਦੇ ਇਕ ਵੱਡੇ ਸੂਬਾ ਪੱਧਰੀ ਵਫ਼ਦ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ ਮਾਣਭੱਤਾ ਵਰਕਰਾਂ ਦੀਆਂ ਉਜਰਤਾਂ 'ਚ ਵਾਧਾ ਕੀਤਾ ਜਾਵੇਗਾ। ਯੂਟੀ ਮੁਲਾਜ਼ਮਾਂ ਤੇ ਪੈਨਸ਼ਨਰਜ਼ ਸਾਂਝਾ ਫਰੰਟ ਨੇ ਸਾੜੀ ਪੰਜਾਬ ਸਰਕਾਰ ਦੀ ਅਰਥੀਹਰ ਤਰ੍ਹਾਂ ਦੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ, ਛੇਵੇਂ ਤਨਖਾਹ ਕਮਿਸ਼ਨ ਨੂੰ ਸੋਧ ਕੇ ਮੁਲਾਜ਼ਮ ਤੇ ਪੈਨਸ਼ਨਰ ਪੱਖੀ ਬਣਾਇਆ ਜਾਵੇਗਾ, ਪੈਨਸ਼ਨਰਾਂ ਦੀ ਪੈਨਸ਼ਨ ਦੁਹਰਾਈ 2.59 ਦੇ ਗੁਣਾਂਕ ਨਾਲ ਕੀਤੀ ਜਾਵੇਗੀ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ, ਪਰਖ ਕਾਲ ਸਬੰਧੀ 15-01-2015 ਦਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇਗਾ। 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ 'ਤੇ ਵੀ ਪੰਜਾਬ ਦੇ ਸਕੇਲ ਲਾਗੂ ਕੀਤੇ ਜਾਣਗੇ, ਬੰਦ ਕੀਤੇ ਗਏ ਪੇਂਡੂ ਤੇ ਬਾਰਡਰ ਏਰੀਆ ਸਮੇਤ ਸਮੁੱਚੇ 37 ਭੱਤੇ 'ਤੇ ਏ.ਸੀ.ਪੀ. ਆਦਿ ਬਹਾਲ ਕੀਤੇ ਜਾਣਗੇ ਤੇ ਮਹਿੰਗਾਈ ਭੱਤੇ ਦੀਆਂ ਰੋਕੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ। ਆਗੂਆਂ ਨੇ ਕਿਹਾ ਕਿ ਇਸੇ ਤਰਾਂ ਦੇ ਭਰੋਸੇ ਉਨ੍ਹਾਂ ਵੱਲੋਂ ਬਤੌਰ ਵਿੱਤ ਮੰਤਰੀ ਵੱਖ-ਵੱਖ ਮੀਟਿੰਗਾਂ 'ਚ ਵੀ ਦਿੱਤੇ ਗਏ ਪਰ ਅਜੇ ਤੱਕ ਸਰਕਾਰ ਵੱਲੋਂ ਉਨ੍ਹਾਂ ਦਾ ਕੋਈ ਮਸਲਾ ਹੱਲ ਨਹੀਂ ਕੀਤਾ ਗਿਆ ਜਿਸ ਕਾਰਨ ਸਾਂਝੇ ਫਰੰਟ ਨੂੰ ਮੁੜ ਸੰਘਰਸ਼ ਦਾ ਰਸਤਾ ਅਖਤਿਆਰ ਕਰਨਾ ਪਿਆ ਹੈ। ਇਹ ਵੀ ਪੜ੍ਹੋ : ਤਲਵੰਡੀ ਸਾਬੋ 'ਚ ਸੀਵਰੇਜ ਦੀ ਸਮੱਸਿਆ ਦਾ ਹੱਲ ਲਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਸਾਂਝੇ ਫਰੰਟ ਦੇ ਆਗੂਆਂ ਅਤਿੰਦਰ ਘੱਗਾ, ਜਗਜੀਤ ਸਿੰਘ ਦੁਆ, ਸੁਰਿੰਦਰ ਖ਼ਾਲਸਾ, ਜਸਵੀਰ ਖੋਖਰ, ਰਾਮ ਚੰਦ ਧਾਮੋਮਾਜਰਾ, ਜਸਵੰਤ ਸਿੰਘ ਕਾਹਲੋਂ, ਹਰਿੰਦਰਪਾਲ ਸ਼ਰਮਾਂ, ਬੀਨਾ ਘੱਗਾ ਆਦਿ ਨੇ ਆਖਿਆ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਟਾਲ-ਮਟੋਲ ਦੀ ਨੀਤੀ ਤੇ ਚੱਲ ਰਹੀ ਹੈ, ਜਿਸ ਕਰਕੇ ਪਹਿਲਾਂ ਤਾਂ ਲੋਕਾਂ ਨੂੰ ਵੋਟਾਂ ਦੌਰਾਨ ਵੱਡੇ-ਵੱਡੇ ਵਾਅਦੇ ਕਰਕੇ ਸਬਜ਼ਬਾਗ ਦਿਖਾਏ ਗਏ ਅਤੇ ਹੁਣ ਉਨ੍ਹਾਂ ਦੇ ਮਸਲਿਆਂ ਤੇ ਸਾਜ਼ਿਸ਼ੀ ਚੁੱਪ ਧਾਰਨ ਕਰ ਲਈ ਗਈ ਹੈ। ਸਾਂਝੇ ਫਰੰਟ ਦੇ ਆਗੂਆਂ ਰਾਮ ਚੰਦ ਬਖਸ਼ੀਵਾਲਾ, ਵਿਕਰਮ ਅਲੂਣਾ, ਹਰਦੇਵ ਸਮਾਣਾ, ਗੁਰਜੀਤ ਘੱਗਾ ਤੇ ਦਰਸ਼ਨ ਰੋਗਲਾ, ਧਰਮਪਾਲ ਸਮਾਣਾ ਨੇ ਆਖਿਆ ਕਿ ਜਦੋਂ ਤੱਕ ਪੰਜਾਬ ਦੇ ਮੁੱਖ ਮੰਤਰੀ ਸਾਂਝੇ ਫਰੰਟ ਨਾਲ ਮੀਟਿੰਗ ਕਰਕੇ ਉਹਨਾਂ ਦੇ ਮਸਲੇ ਹੱਲ ਨਹੀਂ ਕਰਦੇ ਉਹਨਾਂ ਦਾ ਸੰਘਰਸ਼ ਜਾਰੀ ਰਹੇਗਾ ਜਿਸਦੀ ਸਰਕਾਰ ਨੂੰ ਸਿਆਸੀ ਕੀਮਤ ਦੇਣੀ ਪਵੇਗੀ। -PTC News  

Related Post