ਯੂਟੀ-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਫਰੰਟ ਵੱਲੋਂ ਪੰਜਾਬ ਸਰਕਾਰ ਵਿਰੁੱਧ ਖੋਲ੍ਹਿਆ ਗਿਆ ਮੋਰਚਾ  

By  Shanker Badra April 3rd 2021 09:42 AM

ਚੰਡੀਗੜ੍ਹ  : ਪੰਜਾਬ ਦੀ ਸੱਤਾ ’ਤੇ ਕਾਬਜ਼ ਹੋਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਚਾਰ ਸਾਲ ਪੂਰੇ ਹੋ ਗਏ ਹਨ ਪਰ ਕੈਪਟਨ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਜਿਸ ਕਰਕੇ ਕੈਪਟਨ ਸਰਕਾਰ ਦੀ ਚਾਰ ਸਾਲਾਂ ਦੀ ਕਾਰਗੁਜ਼ਾਰੀ 'ਤੇ ਸਵਾਲ ਉੱਠ ਰਹੇ ਹਨ।

UT-Punjab Employees and Pensioners Front Protest against Punjab Government ਯੂਟੀ-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਫਰੰਟ ਵੱਲੋਂ ਪੰਜਾਬ ਸਰਕਾਰ ਵਿਰੁੱਧ ਖੋਲ੍ਹਿਆ ਗਿਆ ਮੋਰਚਾ

ਕੈਪਟਨ ਸਰਕਾਰ ਦੀ ਚਾਰ ਸਾਲਾਂ ਦੀ ਕਾਰਗੁਜ਼ਾਰੀ ਨੂੰ ਲੈ ਕੇ ਮੁਲਾਜ਼ਮਾਂ ਵੱਲੋਂ ਸਵਾਲ ਉਠਾਉਂਦਿਆਂ ਵਾਅਦਾ ਖਿਲਾਫ਼ੀ ਦੇ ਦੋਸ਼ ਲਗਾਏ ਗਏ ਹਨ। ਇਸ ਦੌਰਾਨ ਯੂ ਟੀ-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਫਰੰਟ ਵੱਲੋਂ ਪੰਜਾਬ ਸਰਕਾਰ ਵਿਰੁੱਧ ਮੋਰਚਾ ਖੋਲ੍ਹਿਆ ਹੈ। ਉਨ੍ਹਾਂ ਕਿਹਾ ਕਿ 6 ਅਪਰੈਲ ਨੂੰ ਪੰਜਾਬ ਭਰ ਵਿਚ ਕੈਪਟਨ ਅਤੇ ਮਨਪ੍ਰੀਤ ਬਾਦਲ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ।

UT-Punjab Employees and Pensioners Front Protest against Punjab Government ਯੂਟੀ-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਫਰੰਟ ਵੱਲੋਂ ਪੰਜਾਬ ਸਰਕਾਰ ਵਿਰੁੱਧ ਖੋਲ੍ਹਿਆ ਗਿਆ ਮੋਰਚਾ

ਇਸ ਦੌਰਾਨ ਤਨਖਾਹ ਕਮਿਸ਼ਨ ਦੀ ਮਿਆਦ ਵਧਾਉਣ ਦੀ ਜਾਰੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਵੀ ਫੂਕੀਆਂ ਜਾਣਗੀਆਂ। ਮੁਲਾਜ਼ਮਾਂ ਨੇ 16 ਅਪਰੈਲ ਨੂੰ ਪਟਿਆਲਾ ਅਤੇ 27 ਅਪਰੈਲ ਨੂੰ ਜਲੰਧਰ ਵਿਖੇ ਪੰਜਾਬ ਸਰਕਾਰ ਖਿਲਾਫ਼ ਰੈਲੀਆਂ ਕਰਨ ਦਾ ਐਲਾਨ ਕੀਤਾ ਹੈ।

UT-Punjab Employees and Pensioners Front Protest against Punjab Government ਯੂਟੀ-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਫਰੰਟ ਵੱਲੋਂ ਪੰਜਾਬ ਸਰਕਾਰ ਵਿਰੁੱਧ ਖੋਲ੍ਹਿਆ ਗਿਆ ਮੋਰਚਾ

ਇਸ ਦੌਰਾਨ ਮੁਲਾਜ਼ਮਾਂ ਨੇ ਮੰਗਾਂ ਨਾ ਮੰਨਣ ਦੀ ਸੂਰਤ ਵਿਚ ਦਫਤਰੀ ਕੰਮ ਠੱਪ ਕਰਨ ਦੀ ਧਮਕੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਨਿਰੰਤਰ 4 ਸਾਲ ਲੱਖਾਂ ਮੁਲਾਜ਼ਮਾਂ ਨਾਲ ਵਿਸਵਾਸ਼ਘਾਤ ਕੀਤਾ ਹੈ। 4 ਮਈ ਤੋਂ ਪਟਿਆਲਾ ਵਿਖੇ ਪੱਕਾ ਮੋਰਚਾ ਲਾਇਆ ਜਾਵੇਗਾ।

-PTCNews

Related Post