ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ ਸਟੇਟ ਬੈਂਕ ਆਫ ਇੰਡੀਆ ਨੇ ਪੇਸ਼ ਕੀਤੀ ਸਹੂਲਤਾਂ ਭਰਪੂਰ ਤਨਖਾਹ ਖਾਤਾ ਯੋਜਨਾ

By  Shanker Badra May 25th 2018 05:54 PM

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ ਸਟੇਟ ਬੈਂਕ ਆਫ ਇੰਡੀਆ ਨੇ ਪੇਸ਼ ਕੀਤੀ ਸਹੂਲਤਾਂ ਭਰਪੂਰ ਤਨਖਾਹ ਖਾਤਾ ਯੋਜਨਾ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸਕੱਤਰ ਮਨਜੀਤ ਸਿੰਘ ਬਾਠ ਨਾਲ ਅੱਜ ਸਟੇਟ ਬੈਂਕ ਆਫ ਇੰਡੀਆ ਦੇ ਜਨਰਲ ਮੈਨੇਜਰ ਸਮੇਤ ਹੋਰ ਪ੍ਰਮੁੱਖ ਅਧਿਕਾਰੀਆਂ ਨੇ ਇੱਕ ਮਿਲਣੀ ਦੌਰਾਨ ਬੈਂਕ ਵੱਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੇ ਤਨਖਾਹ ਖਾਤਿਆਂ ਲਈ ਵੱਖ-ਵੱਖ ਤਰ੍ਹਾਂ ਦੀਆਂ ਸਹੂਲਤਾਂ ਨਾਲ ਭਰਪੂਰ ਯੋਜਨਾ ਪੇਸ਼ ਕੀਤੀ।

ਤ੍ਰਿਪਾਠੀ ਨੇ ਦੱਸਿਆ ਕਿ ਬੈਂਕ ਵੱਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੂੰ 27 ਲੱਖ ਰੁਪਏ ਦਾ ਮੌਤ ਬੀਮਾ ਸਮੇਤ ਹਵਾਈ ਸਫਰ ਦੌਰਾਨ ਬੀਮੇ ਦੀ ਸਹੂਲਤ ਵੀ ਦਿੱਤੀ ਜਾਵੇਗੀ।ਇਸ ਤੋਂ ਇਲਾਵਾ ਇਸ ਪੈਕੇਜ ਵਿਚ ਹੋਰ ਸਹੂਲਤਾਂ ਵੀ ਸ਼ਾਮਲ ਹਨ।ਤ੍ਰਿਪਾਠੀ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਬੈਂਕ ਤਰਫੋਂ ਚੰਗੇ ਰਿਸ਼ਤਿਆਂ ਦਾ ਵਿਸ਼ਵਾਸ ਦੁਆਇਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਬੈਂਕ ਵੱਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ ਇੱਕ ਚੰਗੀ ਤਨਖਾਹ ਖਾਤਾ ਯੋਜਨਾ ਪੇਸ਼ ਕੀਤੀ ਗਈ ਹੈ ਜਿਸ ਅਨੁਸਾਰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸੇਵਾਦਾਰ ਤੋਂ ਲੈ ਕੇ ਸਕੱਤਰ ਪੱਧਰ ਤੱਕ ਇਕਸਾਰ ਹਨ।ਉਨ੍ਹਾਂ ਕਿਹਾ ਕਿ ਬੀਤੇ ਲੰਮੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਅਤੇ ਸਟੇਟ ਬੈਂਕ ਆਫ ਇੰਡੀਆ ਦਾ ਵਧੀਆ ਰਿਸ਼ਤਾ ਰਿਹਾ ਹੈ ਅਤੇ ਇਹ ਅੱਗੇ ਵੀ ਜਾਰੀ ਰਹੇਗਾ।ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਡਾ. ਰੂਪ ਸਿੰਘ ਤੇ ਮਨਜੀਤ ਸਿੰਘ ਬਾਠ ਨੇ ਬੈਂਕ ਅਧਿਕਾਰੀਆਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।

-PTCNews

Related Post