ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੇ ਸਿੱਖਾਂ ਦਾ ਵਫ਼ਦ ਅੱਜ ਪਟਿਆਲਾ ਵਿਖੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਮਿਲਿਆ

By  Shanker Badra August 9th 2021 02:20 PM -- Updated: August 9th 2021 02:22 PM

ਪਟਿਆਲਾ : ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੇ ਸਿੱਖਾਂ ਦਾ ਇੱਕ ਵਫ਼ਦ ਭਾਰਤੀ ਸਿੱਖ ਸੰਗਠਨ ਦੇ ਪ੍ਰਧਾਨ ਜਸਬੀਰ ਸਿੰਘ ਵਿਰਕ ਅਤੇ ਸੁਰਿੰਦਰ ਸਿੰਘ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਅੱਜ ਪਟਿਆਲਾ ਵਿਖੇ ਮਿਲਿਆ ਹੈ। ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਇਸ ਮੌਕੇ ਦੱਸਿਆ ਕਿ ਉੱਤਰ ਪ੍ਰਦੇਸ਼ ਵਿਚ ਲੀਜ਼ ਹੋਲਡਰ ਜ਼ਿਮੀਂਦਾਰਾਂ ਨੂੰ ਮਾਲਕੀ ਦੇ ਪੱਕੇ ਹੱਕ ਦਵਾਉਣ ਦੇ ਲਈ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਆਦਿੱਤਿਆਨਾਥ ਯੋਗੀ ਨੂੰ ਪਿਛਲੇ ਸਾਲ ਉਨ੍ਹਾਂ ਵੱਲੋਂ ਯੂਪੀ ਦੇ ਸਿੱਖਾਂ ਦਾ ਇਕ ਡੈਪੂਟੇਸ਼ਨ ਮਿਲਿਆ ਸੀ ਅਤੇ ਹੁਣ ਇਹ ਮਾਮਲਾ ਅੰਤਿਮ ਪੜਾਅ 'ਤੇ ਹੈ ਤੇ ਇਨ੍ਹਾਂ ਲੀਜ਼ ਹੋਲਡਰਜ਼ ਨੂੰ ਪੱਕੇ ਮਾਲਕੀ ਦੇ ਹੱਕ ਦਿੱਤੇ ਜਾ ਰਹੇ ਹਨ।

ਚੰਦੂਮਾਜਰਾ ਨੇ ਕਿਹਾ ਕਿ ਉੱਤਰਾਖੰਡ ਦੇ ਗੁਰਦੁਆਰਾ ਨਾਨਕ ਮਤਾ ਸਾਹਿਬ ਜੋ ਕਿ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਹੈ, ਵਿਖੇ 24 ਜੁਲਾਈ ਨੂੰ ਉੱਤਰਾਖੰਡ ਦੇ ਮੁੱਖ ਮੰਤਰੀ ਧਾਮੀ ਦੇ ਸੁਆਗਤ ਲਈ ਕੁੱਝ ਲੜਕੀਆਂ ਵੱਲੋਂ ਨਾਚ ਕੀਤੇ ਜਾਣ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਦੇ ਸਿੱਖਾਂ ਨੂੰ ਇਸ ਮਸਲੇ ਤੋਂ ਇਲਾਵਾ ਹੋਰ ਦਰਪੇਸ਼ ਮਸਲਿਆਂ 'ਤੇ ਵਿਚਾਰ ਕਰਨ ਦੇ ਲਈ 12 ਅਗਸਤ ਨੂੰ ਮਿਲਣ ਦਾ ਸਮਾਂ ਦਿੱਤਾ ਹੈ।

ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੇ ਸਿੱਖਾਂ ਦਾ ਵਫ਼ਦ ਅੱਜ ਪਟਿਆਲਾ ਵਿਖੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਮਿਲਿਆ

ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਜੋ ਕਿ ਸਿਆਸੀ ਜਮਾਤ ਹੈ ਅਤੇ ਉੱਤਰ ਪ੍ਰਦੇਸ਼ ਦੀਆਂ ਚੋਣਾਂ ਵਿਚ ਕਿਸ ਪਾਰਟੀ ਨੂੰ ਸਮਰਥਨ ਇਸ ਬਾਰੇ ਵੀ ਵਿਚਾਰ ਵਟਾਂਦਰਾ ਇਨ੍ਹਾਂ ਆਗੂਆਂ ਨਾਲ ਕੀਤਾ ਗਿਆ ਹੈ। ਚੰਦੂਮਾਜਰਾ ਨੇ ਇਸ ਮੌਕੇ 'ਤੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਵੱਲੋਂ ਨਵਜੋਤ ਸਿੰਘ ਸਿੱਧੂ ਦੇ 3 ਰੁਪਏ ਯੂਨਿਟ ਬਿਜਲੀ ਦਿੱਤੇ ਜਾਣ ਦੇ ਬਾਰੇ ਟਿੱਪਣੀ 'ਤੇ ਪ੍ਰਤੀਕਰਮ ਕਰਦਿਆਂ ਕਿਹਾ ਕਿ ਸਰਕਾਰ ਹੁਣ ਵੀ ਕਾਂਗਰਸ ਦੀ ਹੈ ਕਿਉਂ ਨਹੀਂ ਸਰਕਾਰ ਹੁਣ ਤਿੰਨ ਰੁਪਏ ਪ੍ਰਤੀ ਯੂਨਿਟ ਬਿਜਲੀ ਲੋਕਾਂ ਨੂੰ ਦਿੰਦੀ।

ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੇ ਸਿੱਖਾਂ ਦਾ ਵਫ਼ਦ ਅੱਜ ਪਟਿਆਲਾ ਵਿਖੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਮਿਲਿਆ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਵਿਚ ਵਧ ਰਹੇ ਗੈਂਗਸਟਰ ਕਲਚਰ ਬਾਰੇ ਚਿੰਤਾ ਪ੍ਰਗਟ ਕੀਤੀ ਹੈ। ਪਟਿਆਲਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋ ਚੰਦੂਮਾਜਰਾ ਨੇ ਕਿਹਾ ਕਿ ਮੌਜੂਦਾ ਸਰਕਾਰ ਦੀ ਪੁਲੀਸ ਉੱਤੇ ਪਕੜ ਢਿੱਲੀ ਹੋਣ ਕਾਰਨ ਅਤੇ ਸਿਆਸੀ ਸਰਪ੍ਰਸਤੀ ਦੇ ਚਲਦਿਆਂ ਗੈਂਗਵਾਰ ਇਸ 'ਚ ਵਾਧਾ ਹੋਇਆ ਹੈ। ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੀਤੀ ਟਿੱਪਣੀ ਕਿ ਪੁਲੀਸ ਦੀ ਜ਼ਿੰਮੇਵਾਰੀ ਫਿਕਸ ਹੋਣੀ ਚਾਹੀਦੀ ਬਾਰੇ ਚੰਦੂਮਾਜਰਾ ਨੇ ਕਿਹਾ ਇਸ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਕਰਕੇ ਪੁਲਿਸ ਦੀ ਪਕੜ ਢਿੱਲੀ ਹੋਣ ਕਰਕੇ ਅਜਿਹੀਆਂ ਵਾਰਦਾਤਾ ਪੰਜਾਬ ਵਿੱਚ ਵਾਪਰ ਰਹੀਆਂ ਹਨ।

-PTCNews

Related Post