ਉੱਤਰ ਪ੍ਰਦੇਸ਼ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 5 ਲੋਕਾਂ ਦੀ ਹੋਈ ਮੌਤ

By  Shanker Badra August 22nd 2018 07:52 PM

ਉੱਤਰ ਪ੍ਰਦੇਸ਼ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 5 ਲੋਕਾਂ ਦੀ ਹੋਈ ਮੌਤ:ਉੱਤਰ ਪ੍ਰਦੇਸ਼ ਦੇ ਸ਼ਾਮਲੀ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਪੰਜ ਲੋਕਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਸਬੰਧੀ ਸੂਚਨਾ ਮਿਲਦੇ ਹੀ ਜ਼ਿਲਾ ਪ੍ਰਸ਼ਾਸਨ 'ਚ ਹੜਕੰਪ ਮਚ ਗਿਆ।

ਇਸ ਦੌਰਾਨ ਸ਼ਾਮਲੀ ਦੇ ਐਸ.ਐਸ.ਪੀ. ਨੇ ਕਿਹਾ ਕਿ ਪਹਿਲਾ ਸਥਾਨਕ ਲੋਕਾਂ ਨੇ ਦੱਸਿਆ ਕਿ ਇਨ੍ਹਾਂ ਲੋਕਾਂ ਦੀ ਮੌਤ ਕਿਸੇ ਬਿਮਾਰੀ ਕਾਰਨ ਹੋਈ ਹੈ ਪਰ ਹੁਣ ਇਹ ਕਹਿ ਰਹੇ ਹਨ ਕਿ ਮੌਤ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈ ਹੈ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਮ੍ਰਿਤਕਾਂ ਦੀ ਲਾਸ਼ ਦਾ ਪੋਸਟਮਾਰਟ ਕਰਵਾਇਆ ਜਾ ਰਿਹਾ ਹੈ,ਰਿਪੋਰਟ ਆਉਣ ਦੇ ਬਾਅਦ ਹੀ ਅਧਿਕਾਰਿਕ ਰੂਪ ਤੋਂ ਕੁਝ ਕਿਹਾ ਜਾ ਸਕਦਾ ਹੈ।

-PTCNews

Related Post